ਕੈਪਟਨ ਵੱਲੋਂ ਗੋਲਗੱਪੇ ਵੇਚਣ ਵਾਲੇ ਨੌਜਵਾਨ ਦੀ ਹਿੰਮਤ ਨੂੰ ਸਲਾਮ, ਪੰਜ ਲੱਖ ਰੁਪਏ ਦੇਣ ਦਾ ਕੀਤਾ ਐਲਾਨ

News18 Punjabi | News18 Punjab
Updated: September 12, 2020, 11:14 AM IST
share image
ਕੈਪਟਨ ਵੱਲੋਂ ਗੋਲਗੱਪੇ ਵੇਚਣ ਵਾਲੇ ਨੌਜਵਾਨ ਦੀ ਹਿੰਮਤ ਨੂੰ ਸਲਾਮ, ਪੰਜ ਲੱਖ ਰੁਪਏ ਦੇਣ ਦਾ ਕੀਤਾ ਐਲਾਨ
Impressed by the courage of a young golgappa seller, the Chief Minister announced a grant of Rs. 5 lakh ਕੈਪਟਨ ਵੱਲੋਂ ਗੋਲਗੱਪੇ ਵੇਚਣ ਵਾਲੇ ਨੌਜਵਾਨ ਦੀ ਹਿੰਮਤ ਨੂੰ ਸਲਾਮ, ਪੰਜ ਲੱਖ ਰੁਪਏ ਦੇਣ ਦਾ ਕੀਤਾ ਐਲਾਨ (file photo)

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਤੋਂ ਇਕ ਨੌਜਵਾਨ ਲੜਕੇ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ ਹੈ ਜਿਸ ਦੀ ਰੋਜ਼ੀ-ਰੋਟੀ ਕਮਾਉਣ ਲਈ ਸੜਕ ਕਿਨਾਰੇ ਗੋਲਗੱਪੇ ਵੇਚਦਿਆਂ ਦੀ ਵਾਇਰਲ ਹੋਈ ਵੀਡੀਓ ਨੇ ਹਜ਼ਾਰਾਂ ਲੋਕਾਂ ਦੇ ਦਿਲ ਨੂੰ ਛੂਹਿਆ ਹੈ।

ਇਹ ਨੌਜਵਾਨ ਇਕ ਵਿਅਕਤੀ ਪਾਸੋਂ ਪੈਸੇ ਲੈਣ ਦੀ ਕੀਤੀ ਪੇਸ਼ਕਸ਼ ਨੂੰ ਇਹ ਕਹਿੰਦੇ ਹੋਏ ਠੁਕਰਾ ਦਿੰਦਾ ਹੈ ਕਿ ਉਹ ਸਿਰਫ ਹੱਥੀਂ ਮਿਹਨਤ ਕਰਕੇ ਹੀ ਪੈਸਾ ਕਮਾਉਣਾ ਚਾਹੁੰਦਾ ਹੈ। 'ਕੈਪਟਨ ਨੂੰ ਸਵਾਲ' ਪ੍ਰੋਗਰਾਮ ਦੌਰਾਨ ਇਕ ਸਵਾਲਕਰਤਾ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵੀ ਇਸ ਵੀਡੀਓ ਨੂੰ ਵੀ ਦੇਖਿਆ ਹੈ ਜੋ 'ਪੰਜਾਬੀਅਤ' ਦੇ ਜਜ਼ਬੇ ਨੂੰ ਪ੍ਰਗਟਾਉਂਦੀ ਹੈ।

ਉਨ੍ਹਾਂ ਨੇ ਵਿਅਕਤੀ ਵੱਲੋਂ ਦਿੱਤੇ ਸੁਝਾਅ ਕਿ ਸੂਬਾ ਸਰਕਾਰ ਵੱਲੋਂ ਇਸ ਲੜਕੇ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ, ਨਾਲ ਸਹਿਮਤੀ ਪ੍ਰਗਟਾਉਂਦਿਆਂ ਤੁਰੰਤ ਪੰਜ ਲੱਖ ਰੁਪਏ ਦਾ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਰਕਮ 'ਫਿਕਸਡ ਡਿਪਾਜ਼ਿਟ (ਐਫ.ਡੀ.) ਵਿੱਚ ਨਿਵੇਸ਼ ਕਰਨ ਲਈ ਕਹਿਣਗੇ ਅਤੇ ਇਸ ਦੇ ਵਿਆਜ ਨੂੰ ਇਸ ਲੜਕੇ ਦੀ ਸਿੱਖਿਆ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ,''ਮੈਂ ਇਸ ਨੌਜਵਾਨ ਲੜਕੇ ਦੀ ਹਿੰਮਤ ਤੋਂ ਬਹੁਤ ਪ੍ਰਭਾਵਿਤ ਹੋਇਆ ਹੈ।''
Published by: Gurwinder Singh
First published: September 12, 2020, 11:14 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading