ਮਿਸ਼ਨ ਫਤਿਹ ਦੀ ਸਫਲਤਾ ਲਈ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਨਿਰਦੇਸ਼ ਜਾਰੀ

News18 Punjabi | News18 Punjab
Updated: June 28, 2020, 6:45 PM IST
share image
ਮਿਸ਼ਨ ਫਤਿਹ ਦੀ ਸਫਲਤਾ ਲਈ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਨਿਰਦੇਸ਼ ਜਾਰੀ

  • Share this:
  • Facebook share img
  • Twitter share img
  • Linkedin share img
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਸਕੂਲ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਸਰਗਰਮਮੀ ਨਾਲ ਹਿੱਸਾ ਲਏ ਜਾਣ ਨੂੰ ਯਕੀਨੀ ਬਨਉਣ ਲਈ ਕਿਹਾ ਹੈ।

ਡਾਇਰਕਟਰ ਐਸ.ਸੀ.ਈ.ਆਰ.ਟੀ. ਸ੍ਰੀ ਜਗਤਾਰ ਸਿੰਘ ਕੁਲੜੀਆ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ (ਸੈਕੰਡਰੀ ਸਿੱਖਿਆ ਤੇ ਐਲੀਮੈਂਟਰੀ ਸਿੱਖਿਆ) ਅਤੇ ਪ੍ਰਿੰਸੀਪਲਾਂ ਨੂੰ ਲਿਖੇ ਪੱਤਰ ਵਿੱਚ ਕਿਹਾ ਕਿਹਾ ਗਿਆ ਹੈ ਕਿ ਸਰਕਾਰ ਦੇ 'ਮਿਸ਼ਨ ਫਤਿਹ' ਹੇਠ ਕੋਰਨਾਂ ਦੀ ਬਿਮਾਰੀ ਦੇ ਸਬੰਧ ਵਿੱਚ ਲੋਕਾ ਦੇ ਵਿਵਹਾਰ ਵਿੱਚ ਤਬਦੀਲੀ ਲਿਆਉਣ ਵਿੱਚ ਅਧਿਕਾਰੀਆਂ, ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾਵੇ।

ਬੁਲਾਰੇ ਦੇ ਅਨੁਸਾਰ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਲਾਕਡਾਊਨ ਤੋਂ ਬਾਹਰ ਆਉਣ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਛੋਟਾਂ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਆਪਣੇ ਕਾਰੋਬਾਰ, ਦਫ਼ਤਰੀ ਕੰਮਕਾਜ, ਸਿੱਖਿਆ ਸਬੰਧੀ ਗਤੀਵਿਧੀਆਂ ਅਤੇ ਹੋਰ ਲੋੜੀਂਦੇ ਕਾਰਜ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਭਾਉਣ ਲਈ ਪ੍ਰੇਰਿਤ ਕਰਨ ਵਾਸਤੇ ਵੀ ਪੱਤਰ ਵਿੱਚ ਨਿਰਦੇਸ਼ ਦਿੱਤੇ ਗਏ ਹਨ।।
'ਮਿਸ਼ਨ ਫਤਿਹ' ਵਿੱਚ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਪੱਤਰ ਵਿੱਚ ਕਰੋਨਾ ਬਾਰੇ ਜਾਗਰੂਕ ਕਰਨ ਦੇ ਵਾਸਤੇ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਵਰਤੀਆ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਵੀਡੀਓ ਅਤੇ ਪੋਸਟਰਾਂ ਰਾਹੀਂ ਜਾਰੀ ਸੰਦੇਸ਼ਾਂ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪੁੱਜਦਾ ਕਰਨ ਅਤੇ ਸਿੱਖਿਆ ਵਿਭਾਗ ਦੀਆਂ ਵੈਬਸਾਈਟਾਂ 'ਤੇ ਮਿਸ਼ਨ ਫਤਿਹ' ਦਾ ਲੋਗੋ ਲਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਹੈ ਕਿ ਸਕੂਲਾਂ ਵਿੱਚ ਪੜਦੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਮੋਬਾਇਲ 'ਤੇ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਪ੍ਰੇਰਿਤ ਕਰਨ ਅਤੇ ਵਿਦਿਆਰਥੀਆਂ ਨੂੰ 'ਮਿਸ਼ਨ 'ਵਾਰੀਅਰ ਕੰਟੈਸਟ' ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।
First published: June 28, 2020, 6:45 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading