ਰੋਪੜ ਜੇਲ੍ਹ ਵਿਚ ਬੰਦ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਹੋਇਆ ਕੋਰੋਨਾ

 • Share this:
  ਅਵਤਾਰ ਸਿੰਘ ਕੰਬੋਜ

  ਰੋਪੜ ਜੇਲ੍ਹ ਵਿੱਚ ਬੰਦ ਸ਼ਿਵ ਸੈਨਾ ਆਗੂ 56 ਸਾਲਾ ਸੁਧੀਰ ਸੂਰੀ ਨੂੰ ਵੀ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਸੁਧੀਰ ਸੂਰੀ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਜੇਲ੍ਹ ਦੇ ਸੁਪਰਡੈਂਟ ਜਸਵੰਤ ਸਿੰਘ ਥਿੰਦ ਨੇ ਦੱਸਿਆ ਕਿ 17 ਜੁਲਾਈ ਨੂੰ ਰੋਪੜ ਜੇਲ੍ਹ ਵਿੱਚ ਲਿਆਉਣ ਤੋਂ ਬਾਅਦ ਸੂਰੀ ਨੂੰ ਇੱਕ ਵੱਖਰੇ ਬੈਰਕ ਵਿੱਚ ਬੰਦ ਕੀਤਾ ਗਿਆ ਸੀ ਅਤੇ ਉਸ ਦਾ ਟੈੱਸਟ ਕਰਵਾਇਆ ਸੀ। ਹੁਣ ਬੀਤੀ ਸ਼ਾਮ ਇਸ ਦੀ ਰਿਪੋਰਟ ਪਾਜੀਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ ਬੰਦ ਚਾਰ ਹੋਰ ਸ਼ਿਵ ਸੈਨਾ ਵਰਕਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਪਰੰਤੂ ਉਨ੍ਹਾਂ ਦੇ ਹੁਣ ਦੁਬਾਰਾ ਟੈੱਸਟ ਕੀਤੇ ਜਾਣਗੇ।
  ਸਿਵਲ ਸਰਜਨ ਡਾਕਟਰ ਐਨ ਕੇ ਸ਼ਰਮਾ ਨੇ ਦੱਸਿਆ ਕਿ ਸੂਰੀ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਜੇਲ੍ਹ ਵਿੱਚ ਇਸ ਦੇ ਸੰਪਰਕ ਵਿੱਚ ਆਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੈੱਸਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
  ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੱਖਾਂ ਵਿਰੁੱਧ ਭੈੜੀ ਸ਼ਬਦਾਵਲੀ ਵਰਤਣ ਦੇ ਮਾਮਲੇ ਵਿੱਚ ਸੁਧੀਰ ਸੂਰੀ ਨੂੰ ਪੁਲੀਸ ਨੇ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਕਾਬੂ ਕਰ ਕੇ 17 ਜੁਲਾਈ ਨੂੰ ਜੇਲ੍ਹ ਵਿੱਚ ਲਿਆਂਦਾ ਗਿਆ ਸੀ।
  Published by:Anuradha Shukla
  First published:
  Advertisement
  Advertisement