ਜਲੰਧਰ ਪ੍ਰਸ਼ਾਸਨ ਵੱਲੋਂ ਆਧੁਨਿਕ ਸਾਜੋ-ਸਾਮਾਨ ਨਾਲ ਲੈਸ ਐਂਬੂਲੈਂਸ ਤਿਆਰ

News18 Punjabi | News18 Punjab
Updated: July 29, 2020, 6:31 PM IST
share image
ਜਲੰਧਰ ਪ੍ਰਸ਼ਾਸਨ ਵੱਲੋਂ ਆਧੁਨਿਕ ਸਾਜੋ-ਸਾਮਾਨ ਨਾਲ ਲੈਸ ਐਂਬੂਲੈਂਸ ਤਿਆਰ
ਜਲੰਧਰ ਪ੍ਰਸ਼ਾਸਨ ਵੱਲੋਂ ਆਧੁਨਿਕ ਸਾਜੋ-ਸਾਮਾਨ ਨਾਲ ਲੈਸ ਐਂਬੂਲੈਂਸ ਤਿਆਰ

  • Share this:
  • Facebook share img
  • Twitter share img
  • Linkedin share img
ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਕੋਵਿਡ-19 ਦੇ ਮੱਦੇਨਜ਼ਰ ਕੀਮਤੀ ਜਾਨਾਂ ਬਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾ ਯਤਨਾਂ ਸਦਕਾ ਐਂਬੂਲੈਂਸ ਤਿਆਰ ਕੀਤੀ ਗਈ ਹੈ, ਜਿਸ ਵਿੱਚ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਫੌਰੀ ਰਾਹਤ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਐਂਬੂਲੈਂਸ ਵਿੱਚ ਪੋਰਟੇਬਲ ਵੈਂਟੀਲੇਟਰ, ਮੋਨੀਟਰ ਸਮੇਤ ਡੈਫਿਬਰੀਲੇਟਰ, ਪੰਪ ਇਨਫਿਊਜ਼ਨ ਸਿਸਟਮ ਅਤੇ ਸਕਸ਼ਨ ਮਸ਼ੀਨ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਤੁਰਤ ਉਕਤ ਸਹਾਇਤਾ ਦੀ ਲੋੜ ਪੈਂਦੀ ਹੈ ਅਤੇ ਇਸ ਸਹੂਲਤ ਨਾਲ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਸ਼੍ਰੀ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਚਨਬੱਧ ਹੈ, ਉਥੇ ਪੰਜਾਬ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਸ ਤਹਿਤ ਜਨਤਾ ਨੂੰ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੇ ਇਸ ਨਾਜ਼ੁਕ ਦੌਰ ਵਿੱਚ ਜ਼ਿਲਾ ਵਾਸੀਆਂ ਨੂੰ ਖੁਦ ਜਾਗਰੂਕ ਹੋਕੇ ਦੂਸਰਿਆਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਜ਼ਿੰਮੇਵਾਰ ਨਾਗਰਿਕ ਦੀ ਤਰ੍ਹਾਂ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ ਅਤੇ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਸਮੇਂ-ਸਮੇਂ ਤੇ 20 ਸੈਕਿੰਡ ਤੱਕ ਹੱਥ ਧੋਣੇ ਚਾਹੀਦੇ ਹਨ।
Published by: Gurwinder Singh
First published: July 29, 2020, 6:31 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading