ਘਰ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ, 24 ਦੀ ਮੌਤ, 35 ਗੰਭੀਰ ਜ਼ਖਮੀ

News18 Punjabi | News18 Punjab
Updated: May 16, 2020, 9:08 AM IST
share image
ਘਰ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ, 24 ਦੀ ਮੌਤ, 35 ਗੰਭੀਰ ਜ਼ਖਮੀ
ਘਰ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ, 24 ਦੀ ਮੌਤ, 35 ਗੰਭੀਰ ਜ਼ਖਮੀ

  • Share this:
  • Facebook share img
  • Twitter share img
  • Linkedin share img ਕੋਰੋਨਾਵਾਇਰਸ ਦੇ ਵਧ ਰਹੇ ਕਹਿਰ ਨੂੰ ਰੋਕਣ ਲਈ ਦੇਸ਼ ਭਰ ਵਿੱਚ ਤਾਲਾਬੰਦੀ ਜਾਰੀ ਹੈ। ਇਸ ਕਾਰਨ ਵੱਖ-ਵੱਖ ਰਾਜਾਂ ਵਿੱਚ ਫਸੇ ਮਜ਼ਦੂਰ ਸੜਕ ਰਾਹੀਂ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਸ ਦੌਰਾਨ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।। ਦਿਸ ਨੇ 24 ਮਜ਼ਦੂਰਾਂ ਦੀ ਜਾਨ ਲੈ ਲਈ ਹੈ।  ਅੱਜ (ਸ਼ਨੀਵਾਰ) ਸਵੇਰੇ ਯੂਪੀ ਦੇ ਓਰਿਆ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਫਰੀਦਾਬਾਦ ਤੋਂ 81 ਮਜ਼ਦੂਰਾਂ ਨੂੰ ਲੈ ਕੇ ਜਾ ਰਹੇ ਟਰਾਲੇ ਨੂੰ ਡੀਸੀਐਮ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 24 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 35 ਲੋਕ ਗੰਭੀਰ ਜ਼ਖਮੀ ਹੋ ਗਏ।


ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਵਰਕਰ ਫਰੀਦਾਬਾਦ ਤੋਂ ਗੋਰਖਪੁਰ ਜਾ ਰਹੇ ਸਨ। ਸੂਚਨਾ ਮਿਲਣ 'ਤੇ ਡੀਐਮ ਅਤੇ ਐਸਪੀ ਸਮੇਤ ਕਈ ਥਾਣਿਆਂ ਦੀ ਫੋਰਸ ਮੌਕੇ ਉਤੇ ਪੁੱਜੀ ਹੈ। ਡੀਐਮ ਦੇ ਅਨੁਸਾਰ, ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਓਰਿਆ ਦੇ ਸੀਐਮਓ ਨੇ 23 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਡੀਐਮ ਅਭਿਸ਼ੇਕ ਸਿੰਘ ਨੇ ਦੱਸਿਆ ਕਿ ਸੈਫਈ ਮੈਡੀਕਲ ਕਾਲਜ ਵਿੱਚ 15 ਵਿਅਕਤੀਆਂ ਨੂੰ ਦਾਖਲ ਕਰਵਾਇਆ ਗਿਆ ਹੈ। ਜਿੱਥੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤਾਜ਼ਾ ਜਾਣਕਾਰੀ ਦੇ ਅਨੁਸਾਰ, ਹਾਦਸੇ ਵਿੱਚ ਜ਼ਖਮੀ ਹੋਏ ਇੱਕ ਹੋਰ ਵਰਕਰ ਦੀ ਮੌਤ ਦੇ ਨਾਲ, ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ।


ਘਟਨਾ ਸ਼ਹਿਰ ਦੇ ਕੋਤਵਾਲੀ ਖੇਤਰ ਦੇ ਮਿਹੌਲੀ ਨੈਸ਼ਨਲ ਹਾਈਵੇ ਦੀ ਹੈ। ਜਾਣਕਾਰੀ ਅਨੁਸਾਰ ਡੀਸੀਐਮ ਨੇ ਫਰੀਦਾਬਾਦ ਤੋਂ 81 ਮਜ਼ਦੂਰਾਂ ਨੂੰ ਲੈ ਕੇ ਰਹੇ ਖੜੇ ਟਰਾਲੇ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 24 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 35 ਲੋਕ ਗੰਭੀਰ ਜ਼ਖਮੀ ਹੋ ਗਏ। ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਨੂੰ ਜ਼ਿਲਾ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਤੇ ਸਿਹਤ ਕਰਮਚਾਰੀ ਰਾਹਤ ਅਤੇ ਬਚਾਅ ਕਾਰਜ ਵਿੱਚ ਜੁਟੇ ਹੋਏ ਹਨ।
First published: May 16, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading