ਹਵਾ ਨਾਲ ਵੀ ਫੈਲਦਾ ਹੈ ਕੋਰੋਨਾ, 32 ਮੁਲਕਾਂ ਦੇ 239 ਵਿਗਿਆਨੀਆਂ ਨੇ ਲਿਖੀ WHO ਨੂੰ ਚਿੱਠੀ

News18 Punjabi | News18 Punjab
Updated: July 6, 2020, 8:31 PM IST
share image
ਹਵਾ ਨਾਲ ਵੀ ਫੈਲਦਾ ਹੈ ਕੋਰੋਨਾ, 32 ਮੁਲਕਾਂ ਦੇ 239 ਵਿਗਿਆਨੀਆਂ ਨੇ ਲਿਖੀ WHO ਨੂੰ ਚਿੱਠੀ
ਹਵਾ ਨਾਲ ਵੀ ਫੈਲਦਾ ਹੈ ਕੋਰੋਨਾ, 32 ਮੁਲਕਾਂ ਦੇ 239 ਵਿਗਿਆਨੀਆਂ ਨੇ ਲਿਖੀ WHO ਨੂੰ ਚਿੱਠੀ

  • Share this:
  • Facebook share img
  • Twitter share img
  • Linkedin share img
ਵਿਸ਼ਵ ਸਿਹਤ ਸੰਗਠਨ (WHO) ਨੂੰ 32 ਮੁਲਕਾਂ ਦੇ 239 ਤੋਂ ਵੱਧ ਵਿਗਿਆਨੀਆਂ ਨੇ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਗੱਲ ਦੇ ਸਬੂਤ ਹਨ ਕਿ ਕੋਰੋਨਾਵਾਇਰਸ ਹਵਾ ਰਾਹੀਂ ਫੈਲਦਾ ਹੈ।  ਵਿਗਿਆਨੀਆਂ ਦਾ ਇਹ ਦਾਅਵਾ ਸੰਯੁਕਤ ਰਾਸ਼ਟਰ ਏਜੰਸੀ ਦੇ ਪਹਿਲਾਂ ਕੀਤੇ ਦਾਅਵਿਆਂ ਦਾ ਪੂਰੀ ਤਰ੍ਹਾਂ ਖੰਡਨ ਕਰਦਾ ਹੈ। ਡਬਲਿਊਐਚਓ ਨੇ ਕਿਹਾ ਸੀ ਕਿ ਕੋਵਿਡ-19 ਮੁੱਖ ਤੌਰ ’ਤੇ ਵਾਇਰਸ ਨਾਲ ਪੀੜਤ ਵਿਅਕਤੀ ਵੱਲੋਂ ਖੰਘਣ ਤੇ ਛਿੱਕਣ ਨਾਲ ਫੈਲਦਾ ਹੈ।

‘ਦਿ ਨਿਊ ਯਾਰਕ ਟਾਈਮਜ਼’ ਦੀ ਇਕ ਰਿਪੋਰਟ ਮੁਤਾਬਕ ਜਿਵੇਂ-ਜਿਵੇਂ ਲੋਕਾਂ ਨੇ ਬਾਰ, ਰੈਸਤਰਾਂ, ਦਫ਼ਤਰਾਂ, ਬਾਜ਼ਾਰਾਂ ਤੇ ਕੈਸੀਨੋ ਮੁੜ ਜਾਣਾ ਆਰੰਭਿਆ ਹੈ, ਇਨਫੈਕਸ਼ਨ ਦੇ ਕਲੱਸਟਰ ਆਲਮੀ ਪੱਧਰ ’ਤੇ ਵੱਧ ਰਹੇ ਹਨ। ਇਹ ਰੁਝਾਨ ਦੱਸਦਾ ਹੈ ਕਿ ਵਾਇਰਸ ਬੰਦ ਥਾਵਾਂ ’ਚ ਟਿਕਿਆ ਰਹਿੰਦਾ ਹੈ ਤੇ ਨੇੜੇ ਆਉਣ ਵਾਲੇ ਨੂੰ ਜਕੜ ਲੈਂਦਾ ਹੈ।

239 ਵਿਗਿਆਨੀਆਂ ਨੇ ਸਿਹਤ ਸੰਗਠਨ ਨੂੰ ਆਪਣੀਆਂ ਪਹਿਲੀਆਂ ਸਿਫ਼ਾਰਸ਼ਾਂ ਵਿਚ ਸੋਧ ਕਰਨ ਦੀ ਬੇਨਤੀ ਕੀਤੀ ਹੈ। ਇਸ ਖੋਜ ਕਾਰਜ ਨਾਲ ਜੁੜੇ ਵਿਗਿਆਨੀ ਅਗਲੇ ਹਫ਼ਤੇ ਇਕ ਸਾਇੰਸ ਜਰਨਲ ਵਿਚ ਆਪਣੀਆਂ ਲੱਭਤਾਂ ਨੂੰ ਪ੍ਰਕਾਸ਼ਿਤ ਕਰਨ ਜਾ ਰਹੇ ਹਨ।
29 ਜੂਨ ਨੂੰ ਡਬਲਿਊਐਚਓ ਨੇ ਸੋਧੇ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਸੀ ਕਿ ਹਵਾ ਰਾਹੀਂ ਵਾਇਰਸ ਉਦੋਂ ਹੀ ਫ਼ੈਲਦਾ ਹੈ ਜਦ ਕਿਸੇ ਮੈਡੀਕਲ ਪ੍ਰੋਸੀਜ਼ਰ ਮਗਰੋਂ ‘ਏਅਰੋਸੋਲਜ਼ ਜਾਂ 5 ਮਾਈਕ੍ਰੋਨ ਤੋਂ ਛੋਟੇ ਡਰੌਪਲੈੱਟ (ਤਰਲ ਬੂੰਦਾਂ) ਬਣਦੇ ਹਨ।’ ਜ਼ਿਕਰਯੋਗ ਹੈ ਕਿ ਮਾਸਕ ਪਹਿਨਣ, ਵਿੱਥ ਬਰਕਰਾਰ ਰੱਖਣ ਤੇ ਹੱਥ ਧੌਣ ਜਿਹੇ ਸਾਰੇ ਦਿਸ਼ਾ-ਨਿਰਦੇਸ਼ ਖੰਘਣ-ਛਿੱਕਣ ਨਾਲ ਵੱਡੀਆਂ ਤਰਲ ਬੂੰਦਾਂ ਦੇ ਕਿਸੇ ਹੋਰ ਦੇ ਸਰੀਰ ’ਚ ਦਾਖ਼ਲ ਹੋਣ ਨਾਲ ਜੁੜੇ ਹੋਏ ਹਨ।
Published by: Gurwinder Singh
First published: July 6, 2020, 8:31 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading