Home /News /coronavirus-latest-news /

ਲੌਕਡਾਊਨ: ਅੱਜ ਸਾਰਾ ਪੰਜਾਬ ਬੰਦ ਪਰ ਸ਼ਰਾਬ ਦੇ ਠੇਕੇ ਖੁੱਲ੍ਹੇ, ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਵਿਰੋਧ

  • Share this:
    ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੋਰੋਨਾ ਮਹਾਮਾਰੀ ਦੇ ਵਧ ਰਹੇ ਅਸਰ ਨੂੰ ਵੇਖਦੇ ਹੋਏ ਹਫਤੇ ਵਿਚ ਛੁੱਟੀ ਵਾਲੇ ਦਿਨ ਸੂਬੇ ਵਿਚ ਪੂਰਨ ਲੌਕਡਾਊਨ ਰਹੇਗਾ ਪਰ ਸ਼ਰਾਬ ਦੇ ਠੇਕਿਆਂ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।

    ਅੱਜ ਐਤਵਾਰ ਸਾਰਾ ਪੰਜਾਬ ਬੰਦ ਹੈ ਪਰ ਸ਼ਰਾਬ ਦੇ ਠੇਕੇ ਖੁੱਲ੍ਹੇ ਹਨ, ਜਿਸ ਦਾ ਵਿਰੋਧ ਹੋ ਰਿਹਾ ਹੈ।  ਇਸ ਦੇ ਵਿਰੋਧ ਵਿਚ ਅੰਮ੍ਰਿਤਸਰ ਦੇ ਸਾਬਕਾ ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਸਾਬਕਾ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੌਕਡਾਉਨ ਦਾ ਮਤਲਬ ਪੂਰਾ ਲੌਕਡਾਉਨ ਹੋਣਾ ਚਾਹੀਦਾ ਹੈ। ਸਰਕਾਰ ਨੇ ਬਾਕੀ ਦੇ ਕਾਰੋਬਾਰ ਬੰਦ ਕਰ ਦਿੱਤੇ ਹਨ ਪਰ ਸ਼ਰਾਬ ਦੇ ਠੇਕੇ ਖੋਲ ਦਿੱਤੇ ਹਨ।

    ਇਸ ਮੌਕੇ ਸਾਬਕਾ ਪੁਲਿਸ ਅਧਿਕਾਰੀ ਨੇ ਐਸਐਚਓ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਗੁਰੂ ਦੀ ਨਗਰੀ ਹੈ, ਇਥੇ ਸ਼ਰਾਬ ਦੇ ਸਾਰੇ ਠੇਕੇ ਬੰਦ ਹੋਣੇ ਚਾਹੀਦੇ ਹਨ। ਸਾਬਕਾ ਅਧਿਕਾਰੀ ਨੇ ਦੱਸਿਆ ਹੈ ਕਿ ਸੁਲਤਾਨਵਿੰਡ ਰੋਡ ਤੋਂ ਸਿੱਧੀ ਸੜਕ ਹਰਿਮੰਦਰ ਸਾਹਿਬ ਨੂੰ ਜਾਂਦੀ ਹੈ, ਉਸ ਸੜਕ ਉਤੇ ਦੇ ਸਾਰੇ ਠੇਕੇ ਖੁੱਲੇ ਹਨ, ਉਹਨਾਂ ਨੂੰ ਬੰਦ ਕਰਨਾ ਚਾਹੀਦਾ ਹੈ।

    Lockdown: All Punjab closed today but liquor contracts open, protests by former police officers

    ਇਕ ਹੋਰ ਸਾਬਕਾ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਲੌਕਡਾਉਨ ਵਿਚ ਜਿਮ ਬੰਦ ਕੀਤੇ ਹਨ ਜਿਸ ਨਾਲ ਸਿਹਤ ਬਣਦੀ ਹੈ ਅਤੇ ਸ਼ਰਾਬ ਪੀਣ ਨਾਲ ਸਿਹਤ ਨੂੰ ਬਹੁਤ ਨੁਕਸਾਨ ਹੁੰਦਾ ਹੈ ਪਰ ਸਰਕਾਰ ਆਪਣੇ ਫਾਇਦੇ ਲਈ ਸ਼ਰਾਬ ਭੇਜ ਰਹੀ ਹੈ। ਇਸ ਮੌਕੇ ਸਾਬਕਾ ਪੁਲਿਸ ਅਧਿਕਾਰੀਆ ਨੇ ਮੰਗ ਕੀਤੀ ਹੈ ਕਿ ਗੁਰੂ ਕੀ ਨਗਰੀ ਵਿਚ ਸਾਰੇ ਸ਼ਰਾਬ ਦੇ ਠੇਕੇ ਬੰਦ ਹੋਣੇ ਚਾਹੀਦੇ ਹਨ।
    Published by:Gurwinder Singh
    First published:

    Tags: Coronavirus, COVID-19, Unlock 1.0

    ਅਗਲੀ ਖਬਰ