ਲੌਕਡਾਊਨ; ਪੰਜਾਬ 'ਚ ਸਿਰਫ ਇਹ ਸੇਵਾਵਾਂ ਹੀ ਰਹਿਣਗੀਆਂ ਜਾਰੀ... ਪੜ੍ਹੋ ਪੂਰੀ ਸੂਚੀ

News18 Punjabi | News18 Punjab
Updated: March 23, 2020, 10:24 AM IST
share image
ਲੌਕਡਾਊਨ; ਪੰਜਾਬ 'ਚ ਸਿਰਫ ਇਹ ਸੇਵਾਵਾਂ ਹੀ ਰਹਿਣਗੀਆਂ ਜਾਰੀ... ਪੜ੍ਹੋ ਪੂਰੀ ਸੂਚੀ
ਭਾਰਤ ਵਿਚ ਸਤੰਬਰ ਦੇ ਅੱਧ ਤੱਕ ਵਧ ਸਕਦਾ ਹੈ ਲੌਕਡਾਊਨ: ਰਿਪੋਰਟ

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਨੇ ਜ਼ਰੂਰੀ ਵਸਤੂਆਂ ਦੀ ਸੂਚੀ ਜਾਰੀ ਕੀਤੀ ਹੈ ਜੋ ਕਿ ਜ਼ਰੂਰੀ ਵਸਤੂਆਂ ਐਕਟ 1955 ਦੀਆਂ ਧਾਰਾਵਾਂ ਅਨੁਸਾਰ ਲਾਗੂ ਕੀਤੀ ਗਈ ਹੈ। ਜ਼ਰੂਰੀ ਚੀਜ਼ਾਂ ਵਿੱਚ ਮਾਸਕ ਅਤੇ ਸੈਨੇਟਾਈਜ਼ਰ ਸ਼ਾਮਲ ਹਨ। ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਕੁਝ ਸੇਵਾਵਾਂ ਨੂੰ ਜ਼ਰੂਰੀ ਸੇਵਾਵਾਂ ਐਲਾਨਿਆ ਗਿਆ ਹੈ। ਇਨ੍ਹਾਂ ਵਿਚ ਕਰਿਆਨੇ ਦੀ ਸਪਲਾਈ, ਪੀਣ ਵਾਲੇ ਪਦਾਰਥਾਂ ਦੀ ਸਪਲਾਈ, ਤਾਜ਼ੇ ਫ਼ਲਾਂ ਅਤੇ ਸਬਜ਼ੀਆਂ ਦੀ ਸਪਲਾਈ, ਪੀਣ ਵਾਲੇ ਪਾਣੀ ਦੀ ਸਪਲਾਈ ਸ਼ਾਮਲ ਹੈ।

ਚਾਰੇ ਦੀ ਸਪਲਾਈ, ਪ੍ਰੋਸੈਸਡ ਖਾਣ ਪੀਣ ਵਾਲੀਆਂ ਵਸਤਾਂ ਦੀ ਸਪਲਾਈ ਕਰਨ ਵਾਲੀਆਂ ਸਾਰੀਆਂ ਫੂਡ ਪ੍ਰੋਸੈਸਿੰਗ ਇਕਾਈਆਂ, ਨਾਮਜ਼ਦ ਪੈਟਰੋਲ/ਡੀਜ਼ਲ/ਸੀਐਨਜੀ ਪੰਪਾਂ/ਡਿਸਪੈਂਸਿੰਗ ਯੂਨਿਟਾਂ ’ਤੇ ਪੈਟਰੋਲ, ਡੀਜ਼ਲ, ਸੀ.ਐਨ.ਜੀ ਦੀ ਵੰਡ, ਝੋਨੇ, ਦੁੱਧ ਪਲਾਂਟ, ਡੇਅਰੀ ਯੂਨਿਟ, ਚਾਰੇ ਵਾਲੀਆਂ ਥਾਵਾਂ ਅਤੇ ਪਸ਼ੂਆਂ ਦੇ ਵਾੜੇ, ਚੌਲ ਸ਼ੈਲਰ ਸ਼ਾਮਲ ਹਨ। ਇਸ ਦੇ ਨਾਲ ਹੀ ਐਲਪੀਜੀ (ਘਰੇਲੂ ਅਤੇ ਵਪਾਰਕ), ਮੈਡੀਕਲ ਸਟੋਰ ਤੋਂ ਲੋੜੀਂਦੀਆਂ ਦਵਾਈਆਂ ਦੀ ਸਪਲਾਈ, ਸਿਹਤ ਸੇਵਾਵਾਂ, ਮੈਡੀਕਲ ਅਤੇ ਸਿਹਤ ਦੇ ਉਪਕਰਨਾਂ ਦਾ ਨਿਰਮਾਣ, ਦੂਰਸੰਚਾਰ ਅਪਰੇਟਰ ਅਤੇ ਸੰਚਾਰ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੁਆਰਾ ਨਿਯੁਕਤ ਕੀਤੀਆਂ ਗਈਆਂ ਏਜੰਸੀਆਂ, ਬੀਮਾ ਕੰਪਨੀਆਂ, ਬੈਂਕ ਅਤੇ ਏਟੀਐਮ, ਡਾਕਘਰ, ਗੋਦਾਮਾਂ ਵਿੱਚ ਪ੍ਰਾਪਤੀ ਲਈ ਕਣਕ ਅਤੇ ਚੌਲਾਂ ਦੀ ਲੋਡਿੰਗ ਅਤੇ ਅਨਲੋਡਿੰਗ ਅਤੇ/ਜਾਂ ਕੇਂਦਰੀ ਪੂਲ/ਡੀਸੀਪੀ /ਓਐਮਐਸਐਸ ਦੇ ਵਿਰੁੱਧ ਰਵਾਨਗੀ, ਅਨਾਜ, ਬਾਰਦਾਨੇ, ਪੀਪੀ ਬੈਗਾਂ ਦੀ ਖ਼ਰੀਦ ਅਤੇ ਸਟੋਰੇਜ ਲਈ ਲੋੜੀਂਦੀਆਂ ਵਸਤਾਂ/ਜ਼ਰੂਰੀ ਸੇਵਾਵਾਂ ਦੀ ਸਟੋਰੇਜ ਅਤੇ ਲੋੜੀਂਦੇ ਸਟਾਕ ਲਈ ਜ਼ਰੂਰੀ ਵਸਤਾਂ, ਕਰੇਟ, ਤਰਪਾਲਾਂ ਦੇ ਕਵਰ, ਜਾਲ, ਸਲਫਾਸ, ਕੀਟਨਾਸ਼ਕਾਂ, ਆਦਿ, ਕੰਬਾਈਨ ਹਾਰਵੈਸਟਰ ਦੀ ਵਰਤੋਂ ਕਣਕ ਦੀ ਕਟਾਈ ਲਈ ਕੀਤੀ ਜਾ ਸਕੇਗੀ। ਇਸੇ ਤਰ੍ਹਾਂ ਖੇਤੀਬਾੜੀ ਦੇ ਸੰਦ ਬਣਾਉਣ ਵਾਲੀਆਂ ਇਕਾਈਆਂ ਵੀ ਜ਼ਰੂਰੀ ਵਸਤਾਂ ਵਿੱਚ ਸ਼ਾਮਲ ਹਨ।
First published: March 23, 2020, 9:23 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading