ਸਿੱਖ ਭਾਵਨਾਵਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਲਾਂਘੇ ਖੋਲ੍ਹੇ ਕੇਂਦਰ ਸਰਕਾਰ: ਲੌਂਗੋਵਾਲ

News18 Punjabi | News18 Punjab
Updated: August 23, 2020, 7:17 PM IST
share image
ਸਿੱਖ ਭਾਵਨਾਵਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਲਾਂਘੇ ਖੋਲ੍ਹੇ ਕੇਂਦਰ ਸਰਕਾਰ: ਲੌਂਗੋਵਾਲ
ਸਿੱਖ ਭਾਵਨਾਵਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਲਾਂਘੇ ਖੋਲ੍ਹੇ ਕੇਂਦਰ ਸਰਕਾਰ: ਲੌਂਗੋਵਾਲ

  • Share this:
  • Facebook share img
  • Twitter share img
  • Linkedin share img
Munish Garg

ਤਲਵੰਡੀ ਸਾਬੋ: ''ਭਾਵੇਂ ਕੋਰੋਨਾ ਮਹਾਮਾਰੀ ਦਾ ਕਹਿਰ ਅਜੇ ਜਾਰੀ ਹੈ ਪ੍ਰੰਤੂ ਜਿਵੇਂ ਬੀਤੇ ਦਿਨਾਂ ਵਿੱਚ ਕੇਂਦਰ ਸਰਕਾਰ ਨੇ ਦੇਸ਼ ਵਿੱਚ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਸੀ, ਉਵੇਂ ਹੀ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਹੁਣ ਚਾਹੀਦਾ ਇਹ ਹੈ ਕਿ ਕੇਂਦਰ ਸਰਕਾਰ ਬਿਨਾਂ ਦੇਰੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲੇ ਤਾਂਕਿ ਸਿੱਖ ਆਪਣੇ ਪਾਵਨ ਅਸਥਾਨ ਦੇ ਦਰਸ਼ਨ ਕਰ ਸਕਣ।''

ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਜਦੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਿਆ ਤਾਂ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਖੁਸ਼ੀ ਦੇਖਣ ਨੂੰ ਮਿਲੀ ਸੀ ਪਰ ਬਾਅਦ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਉਕਤ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਦੇਸ਼ ਵਿੱਚ ਬਾਕੀ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਗਏ ਹਨ ਤਾਂ ਸਿੱਖ ਸੰਗਤਾਂ ਬੜੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ ਕਿ ਕਰਤਾਰਪੁਰ ਸਾਹਿਬ ਲਾਂਘਾ ਵੀ ਖੁੱਲੇ ਤਾਂ ਉਹ ਪਾਕਿਸਤਾਨ ਵਿਚਲੇ ਆਪਣੇ ਧਾਰਮਿਕ ਅਸਥਾਨ ਦੇ ਦਰਸ਼ਨ ਕਰ ਸਕਣ ਪਰ ਅਜੇ ਤੱਕ ਵੀ ਲਾਂਘਾ ਨਾ ਖੁੱਲਣ ਨਾਲ ਸੰਗਤਾਂ ਵਿੱਚ ਮਾਯੂਸੀ ਦੇਖਣ ਨੂੰ ਮਿਲ ਰਹੀ ਹੈ।

ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਤੁਰੰਤ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦਾ ਐਲਾਨ ਕੀਤਾ ਜਾਵੇ।  ਉੱਧਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਮਾਸਕ ਲਾਜਮੀ ਕਰਨ ਦੇ ਸਵਾਲ ਉਤੇ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਆਂਉਦੇ ਸਾਰੇ ਹੀ ਮੁੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਕੋਰੋਨਾ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ।
Published by: Gurwinder Singh
First published: August 23, 2020, 7:17 PM IST
ਹੋਰ ਪੜ੍ਹੋ
ਅਗਲੀ ਖ਼ਬਰ