ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦੀ ਕਰੋਨਾ ਰਿਪੋਰਟ ਆਈ ਪੋਜ਼ੀਟਿਵ

News18 Punjabi | News18 Punjab
Updated: April 19, 2021, 3:07 PM IST
share image
ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦੀ ਕਰੋਨਾ ਰਿਪੋਰਟ ਆਈ ਪੋਜ਼ੀਟਿਵ
ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦੀ ਕਰੋਨਾ ਰਿਪੋਰਟ ਆਈ ਪੋਜ਼ੀਟਿਵ

  • Share this:
  • Facebook share img
  • Twitter share img
  • Linkedin share img
ਜਸਵੀਰ ਬਰਾੜ

ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ। ਕਰੋਨਾ ਰਿਪੋਰਟ ਪੋਜ਼ੀਟਿਵ ਦੀ ਜਾਣਕਾਰੀ ਉਹਨਾਂ ਆਪਣੇ ਫੇਸਬੁੱਕ ਪੇਜ ਉਤੇ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਿਪੋਰਟ ਪੋਜ਼ੀਟਿਵ ਆਈ ਹੈ , ਜਿਸ ਦੇ ਚਲਦਿਆਂ ਉਹਨਾਂ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ। ਉਮੀਦ ਜਤਾਈ ਹੈ ਕਿ ਉਹ ਜਲਦ ਠੀਕ ਹੋ ਕੇ ਆਪਣੀ ਡਿਊਟੀ ਉਤੇ ਪਰਤ ਲੋਕਾਂ ਦੀ ਸੇਵਾ ਕਰਨਗੇ।

ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿਛਲੇ ਦਿਨੀਂ ਜੋ ਲੋਕ ਵੀ ਉਹਨਾਂ ਦੇ ਸੰਪਰਕ ਵਿੱਚ ਆਏ ਸਨ, ਉਹ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾ ਲੈਣ।ਦੱਸ ਦਈਏ ਕਿ ਕਰੋਨਾ ਦੇ ਵਧਦੇ ਮਾਮਲਿਆਂ ਦੇ ਚਲਦਿਆਂ ਪੁਲਿਸ ਕਮਿਸ਼ਨਰ ਵਲੋਂ ਸਾਰੇ ਪੁਲਿਸ ਥਾਣਿਆਂ ਦੇ ਅੰਦਰ 30 ਅਪ੍ਰੈਲ ਤੱਕ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਕਰੋਨਾ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ, ਜੇਕਰ ਕਿਸੇ ਵੀ ਸਰੀਰ ਅੰਦਰ ਕਰੋਨਾ ਦੇ ਲੱਛਣ ਨਜਰ ਆਉਂਦੇ ਹਨ ਤਾਂ ਉਹ ਸਮੇਂ ਉਤੇ ਜਾ ਕੋਵਿਡ ਸੈਂਟਰ ਵਿਚ ਜਾ ਕੇ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾ ਲਵੇ।
ਦੱਸ ਦਈਏ ਕਿ ਲੁਧਿਆਣਾ ਵਿਚ ਲਗਾਤਾਰ ਕੋਰੋਨਾ ਮਾਮਲਿਆਂ ਵਿਚ ਵਾਧਾ ਹੋ ਰਿਹਾ। ਜੇ ਅੰਕੜਿਆਂ ਦੀ ਗੱਲ ਕਰੀਏ ਤਾਂ ਹੁਣ ਤੱਕ ਜ਼ਿਲੇ ਅੰਦਰ 43063 ਕਰੋਨਾ ਪੋਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 37376 ਮਰੀਜ ਕਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ਤੇ ਜ਼ਿਲ੍ਹੇ ਵਿੱਚ ਹੁਣ ਤੱਕ 1243 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ।

ਕਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਜਿਸ ਦੇ ਚਲਦਿਆਂ ਬੀਤੇ ਕੱਲ੍ਹ ਦੁਗਰੀ ਫੇਸ 1 ਅਤੇ 2 ਅੰਦਰ ਲੌਕਡਾਊਣ ਲਗਾ ਦਿੱਤਾ ਗਿਆ ਹੈ ਅਤੇ ਜਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਪੂਰਨ ਤੌਰ ਉਤੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ।
Published by: Gurwinder Singh
First published: April 19, 2021, 1:39 PM IST
ਹੋਰ ਪੜ੍ਹੋ
ਅਗਲੀ ਖ਼ਬਰ