COVID-19 ਖਿਲਾਫ ਜੰਗ 'ਚ ਮਦਦ ਲਈ ਮਹਾਰਾਸ਼ਟਰ ਸਰਕਾਰ ਨੇ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਦਾ ਕੀਤਾ ਧੰਨਵਾਦ

COVID-19 ਖਿਲਾਫ ਜੰਗ 'ਚ ਮਦਦ ਲਈ ਮਹਾਰਾਸ਼ਟਰ ਸਰਕਾਰ ਨੇ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਦਾ ਕੀਤਾ ਧੰਨਵਾਦ

COVID-19 ਖਿਲਾਫ ਜੰਗ 'ਚ ਮਦਦ ਲਈ ਮਹਾਰਾਸ਼ਟਰ ਸਰਕਾਰ ਨੇ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਦਾ ਕੀਤਾ ਧੰਨਵਾਦ

  • Share this:
    ਮਹਾਰਾਸ਼ਟਰ (Maharashtra) ਦੀ ਊਧਵ ਠਾਕਰੇ ਸਰਕਾਰ (Uddhav Thackeray Government) ਨੇ ਉਘੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਲਿਮਟਿਡ (Reliance Industries Limited) ਦੇ ਪ੍ਰਬੰਧ ਨਿਰਦੇਸ਼ਕ ਤੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਉਂਡੇਸ਼ਨ ਦੇ ਚੇਅਰਪਰਸਨ ਨੀਤਾ ਅੰਬਾਨੀ ਦਾ ਕੋਵਿਡ -19 ਦੀ ਲੜਾਈ ਵਿਚ ਮਦਦ ਕਰਨ ਲਈ ਧੰਨਵਾਦ ਕੀਤਾ ਹੈ।

    ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਵਿੱਚ ਲਿਖਿਆ ਹੈ- “ਅਸੀਂ ਮਹਾਰਾਸ਼ਟਰ ਵਿੱਚ ਕੋਵਿਡ ਬਚਾਅ ਕਾਰਜ ਵਿੱਚ ਸਹਾਇਤਾ ਕਰਨ ਲਈ ਨੀਤਾ ਜੀ ਅਤੇ ਮੁਕੇਸ਼ ਜੀ ਦਾ ਧੰਨਵਾਦ ਕਰਦੇ ਹਾਂ। ਰਾਜ ਸਰਕਾਰ ਵੱਲੋਂ ਬਣਾਏ ਜਾ ਰਹੇ ਖੇਤਰੀ ਹਸਪਤਾਲ ਤੋਂ ਇਲਾਵਾ ਅੰਬਾਨੀ ਪਰਿਵਾਰ ਨੇ ਜਿਓ ਵਰਲਡ ਸੈਂਟਰ ਨੂੰ ਰਾਜ ਦੇ ਅਤਿਅਧੁਨਿਕ ਆਸੋਲੇਸ਼ਨ ਸੈਂਟਰ ਵਿਚ ਬਦਲਣ ਦੀ ਪੇਸ਼ਕਸ਼ ਵੀ ਕੀਤੀ ਹੈ। ”


    ਦੱਸ ਦਈਏ ਕਿ ਇਸ ਤੋਂ ਪਹਿਲਾਂ, ਕੋਰੋਨਾਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ, ਰਿਲਾਇੰਸ ਇੰਡਸਟਰੀਜ਼ ਲਿਮਟਿਡ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਕੰਪਨੀ ਨੇ ਮਹਾਰਾਸ਼ਟਰ ਅਤੇ ਗੁਜਰਾਤ ਦੇ ਮੁੱਖ ਮੰਤਰੀ ਰਾਹਤ ਫੰਡ ਨੂੰ 5-5 ਕਰੋੜ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਸੀ।
    First published: