Home /News /coronavirus-latest-news /

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਹੋਇਆ ਕੋਰੋਨਾ

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਹੋਇਆ ਕੋਰੋਨਾ

  • Share this:
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਦੂਜੀ ਵਾਰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਮੋਹਾਲੀ ਦੇ ਫੋਰਟੀਜ਼ ਹਸਪਤਾਲ 'ਚ ਦਾਖਲ ਕਰਵਾਇਆ ਹੈ। ਕੈਬਨਿਟ ਮੰਤਰੀ ਦਾ ਬੀਤੀ 10 ਜਿਲਾਈ ਨੂੰ ਕੋਰੋਨਾ ਟੈਸਟ ਕਰਾਇਆ ਗਿਆ ਸੀ ਜੋ ਕਿ 11 ਜੁਲਾਈ ਨੂੰ ਰਿਪੋਰਟ ਆਉਣ 'ਤੇ ਪਾਜ਼ੀਟਿਵ ਪਾਇਆ ਗਿਆ ਸੀ। ਇਸ ਤੋਂ ਬਾਅਦ ਅੱਜ ਦੁਬਾਰਾ ਉਨ੍ਹਾਂ ਦਾ ਟੈਸਟ ਲਿਆ ਗਿਆ ਸੀ ਜੋ ਕਿ ਪਾਜ਼ੀਟਿਵ ਆਇਆ ਹੈ।

ਜਾਣਕਾਰੀ ਮੁਤਾਬਕ ਤ੍ਰਿਪਤ ਬਾਜਵਾ ਦੇ ਘਰ ਨੂੰ ਸੈਨੇਟਾਇਜ਼ ਕਰਵਾਇਆ ਜਾ ਰਿਹਾ ਹੈ ਤੇ ਉਨ੍ਹਾਂ ਨਾਲ ਕੰਮ ਕਰਨ ਵਾਲਿਆਂ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾਵੇਗਾ ਅਤੇ ਜਿਨ੍ਹਾਂ ਨਾਲ ਉਨ੍ਹਾਂ ਦਾ ਸੰਪਰਕ ਹੋਇਆ ਉਨ੍ਹਾਂ ਲੋਕਾਂ ਦਾ ਵੀ ਟੈਸਟ ਹੋਵੇਗਾ।
Published by:Ashish Sharma
First published:

Tags: Coronavirus, COVID-19, Tripat Rajinder Singh Bajwa

ਅਗਲੀ ਖਬਰ