ਹੁਣ ਡਾ. ਓਬਰਾਏ ਅੰਮ੍ਰਿਤਸਰ ਏਅਰਪੋਰਟ ਦੇ ਮੁਲਾਜ਼ਮਾਂ ਦੀ ਮਦਦ ਲਈ ਆਏ ਅੱਗੇ

- news18-Punjabi
- Last Updated: July 27, 2020, 5:45 PM IST
ਅਮਿਤ ਸ਼ਰਮਾ
ਅੰਮ੍ਰਿਤਸਰ: ਦੁਨੀਆਂ ਭਰ 'ਚ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਕਰੋਨਾ ਬਿਪਤਾ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਵੰਡੇ ਜਾ ਰਹੇ ਸੁੱਕੇ ਰਾਸ਼ਨ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਹਿਲੇ ਪੜਾਅ 'ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਵਿਖੇ ਏਵੀਏਸ਼ਨ ਕਲੱਬ ਨਾਲ ਸਬੰਧਤ 90 ਜ਼ਰੂਰਤਮੰਦ ਮੁਲਾਜ਼ਮਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਆਦਿ ਨੇ ਦੱਸਿਆ ਕਿ ਡਾ.ਐੱਸ. ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਕਰੋਨਾ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਹਿਲੇ ਪੜਾਅ ਤਹਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਦੇ ਐਵੀਏਸ਼ਨ ਕਲੱਬ ਅਤੇ ਇੰਡੋ-ਥਾਈ ਏਅਰ ਲਾਈਨ ਦੇ 90 ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ-ਇੱਕ ਮਹੀਨੇ ਦੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਗਈਆਂ ਹਨ ਜਦ ਕਿ ਏਅਰਪੋਰਟ ਦੇ 100 ਦੇ ਕਰੀਬ ਹੋਰ ਲੋੜਵੰਦ ਮੁਲਾਜ਼ਮਾਂ ਨੂੰ ਵੀ ਜਲਦ ਹੀ ਰਾਸ਼ਨ ਦਿੱਤਾ ਜਾਵੇਗਾ। ਟਰੱਸਟ ਦੇ ਅਹੁਦੇਦਾਰਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਹਰ ਮਹੀਨੇ 60 ਹਜ਼ਾਰ ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਰਾਸ਼ਨ ਦਿੱਤਾ ਜਾ ਰਿਹਾ ਹੈ,ਜਿਸ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਦੋ ਹਜ਼ਾਰ ਪਰਿਵਾਰਾਂ ਨੂੰ ਰਾਸ਼ਨ ਮਹੱਈਆ ਕਰਵਾਇਆ ਜਾ ਰਿਹਾ ਹੈ।
ਅੰਮ੍ਰਿਤਸਰ: ਦੁਨੀਆਂ ਭਰ 'ਚ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਕਰੋਨਾ ਬਿਪਤਾ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਵੰਡੇ ਜਾ ਰਹੇ ਸੁੱਕੇ ਰਾਸ਼ਨ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਹਿਲੇ ਪੜਾਅ 'ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਵਿਖੇ ਏਵੀਏਸ਼ਨ ਕਲੱਬ ਨਾਲ ਸਬੰਧਤ 90 ਜ਼ਰੂਰਤਮੰਦ ਮੁਲਾਜ਼ਮਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਆਦਿ ਨੇ ਦੱਸਿਆ ਕਿ ਡਾ.ਐੱਸ. ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਕਰੋਨਾ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਹਿਲੇ ਪੜਾਅ ਤਹਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਦੇ ਐਵੀਏਸ਼ਨ ਕਲੱਬ ਅਤੇ ਇੰਡੋ-ਥਾਈ ਏਅਰ ਲਾਈਨ ਦੇ 90 ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ-ਇੱਕ ਮਹੀਨੇ ਦੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਗਈਆਂ ਹਨ ਜਦ ਕਿ ਏਅਰਪੋਰਟ ਦੇ 100 ਦੇ ਕਰੀਬ ਹੋਰ ਲੋੜਵੰਦ ਮੁਲਾਜ਼ਮਾਂ ਨੂੰ ਵੀ ਜਲਦ ਹੀ ਰਾਸ਼ਨ ਦਿੱਤਾ ਜਾਵੇਗਾ।