Lockdown: ਕੋਰੋਨਾ ਦੀ ਦੂਜੀ ਲਹਿਰ ਦਾ ਸਹਿਮ, ਹੁਣ ਇੰਗਲੈਂਡ ਨੇ ਇਕ ਮਹੀਨੇ ਲਈ ਮੁੜ ਲੌਕਡਾਊਨ ਲਗਾਇਆ

Lockdown: ਕੋਰੋਨਾ ਦੀ ਦੂਜੀ ਲਹਿਰ ਦਾ ਸਹਿਮ, ਹੁਣ ਇੰਗਲੈਂਡ ਨੇ ਇਕ ਮਹੀਨੇ ਲਈ ਮੁੜ ਲੌਕਡਾਊਨ ਲਗਾਇਆ

Lockdown: ਕੋਰੋਨਾ ਦੀ ਦੂਜੀ ਲਹਿਰ ਦਾ ਸਹਿਮ, ਹੁਣ ਇੰਗਲੈਂਡ ਨੇ ਇਕ ਮਹੀਨੇ ਲਈ ਮੁੜ ਲੌਕਡਾਊਨ ਲਗਾਇਆ

 • Share this:
  ਬ੍ਰਿਟੇਨ ਵਿਚ ਕੋਵਿਡ -19  (Covid-19) ਮਾਮਲਿਆਂ ਵਿਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸ਼ਨੀਵਾਰ ਨੂੰ ਦੇਸ਼ ਭਰ ਵਿਚ ਇਕ ਮਹੀਨੇ ਲਈ ਮੁੜ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਬੋਰਿਸ ਜਾਨਸਨ ਨੇ ਸ਼ੁੱਕਰਵਾਰ ਨੂੰ ਕਰੋਨਾਵਾਇਰਸ ਕੇਸਾਂ ਵਿੱਚ ਹੋਏ ਵਾਧੇ ਅਤੇ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਪਾਬੰਦੀਆਂ ਲਗਾਉਣ ਦੇ ਮੁੱਦੇ ‘ਤੇ ਸੀਨੀਅਰ ਮੰਤਰੀ ਮੰਡਲ ਦੇ ਸਹਿਯੋਗੀਆਂ ਨਾਲ ਸਲਾਹ ਕੀਤੀ।

  ਯੂਰਪ ਵਿਚ ਕੋਰੋਨਾ ਮਾਮਲਿਆਂ ਵਿਚ ਹੋਏ ਵਾਧੇ ਕਾਰਨ ਕਈ ਦੇਸ਼ਾਂ ਵਿਚ ਮੁੜ ਲੌਕਡਾਊਨ ਲਗਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਫਰਾਂਸ ਵਿਚ ਵੀਰਵਾਰ ਨੂੰ ਚਾਰ ਹਫ਼ਤਿਆਂ ਦੀ ਤਾਲਾਬੰਦੀ ਹੋਣ ਦਾ ਐਲਾਨ ਕੀਤਾ ਗਿਆ ਸੀ।


  ਉਮੀਦ ਕੀਤੀ ਜਾ ਰਹੀ ਸੀ ਕਿ ਬ੍ਰਿਟੇਨ ਵਿਚ ਤਾਲਾਬੰਦੀ ਦਾ ਐਲਾਨ ਸੋਮਵਾਰ ਨੂੰ ਕੀਤਾ ਜਾਵੇਗਾ, ਪਰ ਇਹ ਹਾਲਾਤਾਂ ਦੀ ਗੰਭੀਰਤਾ ਕਾਰਨ ਸ਼ਨੀਵਾਰ ਨੂੰ ਹੀ ਐਲਾਨ ਕਰ ਦਿੱਤਾ ਗਿਆ। ਲੌਕਡਾਉਨ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਲਈ ਨਵੇਂ ਨਿਯਮਾਂ ਦਾ ਐਲਾਨ ਵੀ ਕੀਤਾ ਗਿਆ ਹੈ। ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

  ਸਿਰਫ ਕੁਝ ਖਾਸ ਹਾਲਤਾਂ ਵਿੱਚ ਹੀ ਆਪਣੇ ਘਰਾਂ ਤੋਂ ਬਾਹਰ ਜਾਣ ਦੀ ਆਗਿਆ ਦਿੱਤੀ ਜਾਏਗੀ। ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਇਹ ਪਾਬੰਦੀਆਂ 2 ਦਸੰਬਰ ਤੱਕ ਲਾਗੂ ਕਰਨ ਦੀ ਯੋਜਨਾ ਹੈ। ਇਸ ਨਵੀਂ ਪਾਬੰਦੀ ਦੇ ਤਹਿਤ ਪੱਬ, ਬਾਰ ਅਤੇ ਰੈਸਟੋਰੈਂਟ ਬੰਦ ਰਹਿਣਗੇ। ਬ੍ਰਿਟੇਨ ਵਿਚ ਮਨੋਰੰਜਨ ਦੀਆਂ ਸਾਰੀਆਂ ਥਾਵਾਂ ਬੰਦ ਰਹਿਣਗੀਆਂ।

  ਬੌਰਿਸ ਜਾਨਸਨ ਨੇ ਕਿਹਾ ਕਿ ਸਾਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਸਾਡੇ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ। ਉਨ੍ਹਾਂ ਨੇ ਇਹ ਗੱਲਾਂ ਕੈਬਨਿਟ ਮੀਟਿੰਗ ਵਿੱਚ ਤਾਲਾਬੰਦੀ ਯੋਜਨਾ ਉਤੇ ਦਸਤਖਤ ਕਰਨ ਤੋਂ ਬਾਅਦ ਕਹੀਆਂ। ਬੋਰਿਸ ਜਾਨਸਨ ਨੇ ਕਿਹਾ ਕਿ ਅਸੀਂ ਕੁਦਰਤ ਅੱਗੇ ਝੁਕ ਗਏ ਹਾਂ। ਇਸ ਦੇਸ਼ ਵਿੱਚ, ਵਿਗਿਆਨਕ ਸਲਾਹਕਾਰਾਂ ਦੇ ਅਨੁਸਾਰ ਯੂਰਪ ਵਿੱਚ ਕੋਰੋਨਾਵਾਇਰਸ ਦੀ ਲਾਗ ਹੋਰ ਕਿਤੇ ਵੱਧ ਤੇਜ਼ੀ ਨਾਲ ਫੈਲ ਰਹੀ ਹੈ।
  Published by:Gurwinder Singh
  First published: