ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਾਈਟ ਕਰਫ਼ਿਊ ਲਗਾਉਣ ਦੇ ਹੁਕਮ

News18 Punjabi | News18 Punjab
Updated: March 6, 2021, 5:19 PM IST
share image
ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਾਈਟ ਕਰਫ਼ਿਊ ਲਗਾਉਣ ਦੇ ਹੁਕਮ
ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਾਈਟ ਕਰਫ਼ਿਊ ਲਗਾਉਣ ਦੇ ਹੁਕਮ

  • Share this:
  • Facebook share img
  • Twitter share img
  • Linkedin share img
ਸੈਲੇਸ ਕੁਮਾਰ

ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਅੱਜ ਮਿਤੀ 6 ਮਾਰਚ 2021 ਤੋਂ ਲਾਗੂ ਹੋ ਕੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਦੋਂ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਕੋਵਿਡ-19 ਨੂੰ ਪਹਿਲਾਂ ਹੀ ਮਹਾਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ।
ਕੋਵਿਡ-19 ਮਹਾਮਾਰੀ ਦੀ ਗੰਭੀਰਤਾ ਨੂੰ ਦੇਖਦਿਆਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਇਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਐਪੀਡੈਮਿਕ ਡਿਸੀਜ਼ਿਜ਼ ਐਕਟ 1897 ਪਹਿਲਾਂ ਹੀ ਇਨਵੋਕ ਕੀਤਾ ਜਾ ਚੁੱਕਾ ਹੈ।
Published by: Gurwinder Singh
First published: March 6, 2021, 5:19 PM IST
ਹੋਰ ਪੜ੍ਹੋ
ਅਗਲੀ ਖ਼ਬਰ