Home /News /coronavirus-latest-news /

ਇਸ ਦੇਸ਼ ਦੇ ਰਾਸ਼ਟਰਪਤੀ ਵੱਲੋਂ ਐਲਾਨ- ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਨੂੰ ਗੋਲੀ ਮਾਰੋ

ਇਸ ਦੇਸ਼ ਦੇ ਰਾਸ਼ਟਰਪਤੀ ਵੱਲੋਂ ਐਲਾਨ- ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਨੂੰ ਗੋਲੀ ਮਾਰੋ

 ਇਸ ਦੇਸ਼ ਦੇ ਰਾਸ਼ਟਰਪਤੀ ਵੱਲੋਂ ਐਲਾਨ- ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਨੂੰ ਗੋਲੀ ਮਾਰੋ,

ਇਸ ਦੇਸ਼ ਦੇ ਰਾਸ਼ਟਰਪਤੀ ਵੱਲੋਂ ਐਲਾਨ- ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਨੂੰ ਗੋਲੀ ਮਾਰੋ,

ਰੌਡਰਿਗੋ ਦੁਟੇਰੇ ਨੇ ਟੀਵੀ 'ਤੇ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਰ ਕਿਸੇ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਕਡਾਊਨ ਦਾ ਪਾਲਣ ਕਰਨਾ ਹੋਵੇਗਾ। ਜਿਹੜਾ ਇਸ ਦੀ ਪਾਲਣਾ ਨਹੀਂ ਕਰੇਗਾ, ਉਸ ਨੂੰ ਤੁਰੰਤ ਗੋਲੀ ਮਾਰ ਦਿਓ।

  • Share this:


    ਕੋਰੋਨਾਵਾਇਰਸ ਨੇ ਵਿਸ਼ਵਵਿਆਪੀ ਵਿਚ ਕਹਿਰ ਮਚਾਇਆ ਹੋਇਆ ਹੈ। ਹੁਣ ਤੱਕ 47 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 9 ਲੱਖ ਤੋਂ ਵੱਧ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਲਈ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਲਾਕਡਾਊਨ ਦਾ ਐਲਾਨ ਕੀਤਾ ਹੋਇਆ ਹੈ। ਪਰ ਬਹੁਤ ਸਾਰੀਆਂ ਥਾਵਾਂ ਉਤੇ ਲੋਕ ਲਾਕਡਾਊਨ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਅਜਿਹੀ ਸਥਿਤੀ ਵਿੱਚ ਫਿਲੀਪੀਨਜ਼ ਦੇ ਰਾਸ਼ਟਰਪਤੀ, ਰੋਡਰਿਗੋ ਡੁਆਰਟੇ (President Rodrigo) ਨੇ ਘਰ ਤੋਂ ਨਿਕਲਣ ਵਾਲਿਆਂ ਨੂੰ ਜਾਨੋਂ ਮਾਰ ਦੇਣ ਦੀ ਧਮਕੀ ਦਿੱਤੀ ਹੈ।

    ਰਾਸ਼ਟਰਪਤੀ ਦੀ ਚੇਤਾਵਨੀ

    ਰੌਡਰਿਗੋ ਦੁਟੇਰੇ ਨੇ ਟੀਵੀ 'ਤੇ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਰ ਕਿਸੇ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਕਡਾਊਨ ਦਾ ਪਾਲਣ ਕਰਨਾ ਹੋਵੇਗਾ। ਜਿਹੜਾ ਇਸ ਦੀ ਪਾਲਣਾ ਨਹੀਂ ਕਰੇਗਾ, ਉਸ ਨੂੰ ਤੁਰੰਤ ਗੋਲੀ ਮਾਰ ਦਿਓ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਇਕ ਚੇਤਾਵਨੀ ਹੈ। ਮੈਂ ਪੁਲਿਸ ਅਤੇ ਫੌਜ ਨੂੰ ਆਦੇਸ਼ ਦਿੰਦਾ ਹਾਂ ਕਿ ਜੇ ਕੋਈ ਲਾਕਡਾਊਨ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ  ਤੁਰੰਤ ਗੋਲੀ ਮਾਰ ਦੇਣ।

    ਮਨੀਲਾ ਵਿਚ ਹਾਲਾਤ ਗੰਭੀਰ  

    ਦੱਸ ਦਈਏ ਕਿ ਬੁੱਧਵਾਰ ਨੂੰ ਮਨੀਲਾ ਦੇ ਆਸ ਪਾਸ ਬਹੁਤ ਸਾਰੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਲੋਕਾਂ ਨੇ ਹੰਗਾਮਾ ਕੀਤਾ। ਅਜਿਹੀ ਸਥਿਤੀ ਵਿੱਚ ਰਾਸ਼ਟਰਪਤੀ ਨੂੰ ਬਾਅਦ ਵਿੱਚ ਟੀਵੀ ਤੇ ਆਉਣਾ ਪਿਆ ਅਤੇ ਚੇਤਾਵਨੀ ਦੇਣੀ ਪਈ। ਫਿਲਪੀਨਜ਼ ਵਿਚ ਹੁਣ ਤਕ 96 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦ ਕਿ ਇਸ ਵਿਚ 23 ਤੋਂ ਜ਼ਿਆਦਾ ਲੋਕ ਫਸ ਗਏ ਹਨ।

     WHO ਪ੍ਰੇਸ਼ਾਨ

    ਵਿਸ਼ਵ ਸਿਹਤ ਸੰਗਠਨ (WHO) ਵੀ ਕੋਰੋਨਾ ਵਾਇਰਸ ਤੋਂ ਹੋ ਰਹੀ ਮੌਤਾਂ ਤੋਂ ਪ੍ਰੇਸ਼ਾਨ ਹਨ। ਖਾਸਕਾਰ ਪਿਛਲੇ ਇਕ ਹਫਤੇ ਦੌਰਾਨ ਦੁਨੀਆਂ ਭਰ ਵਿਚ ਮੌਤਾਂ ਦੀ ਗਿਣਤੀ ਦੁਗਣੀ ਹੋ ਗਈ ਹੈ। WHO ਦੇ ਮੁੱਖੀ ਟੈਡ੍ਰੋਸ ਏਡਰੇਨਾਮ ਗੈਬਰੇਯੇਸਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਕੱਠਿਆਂ ਹੋ ਕੇ ਇਸ ਬੀਮਾਰੀ ਨਾਲ ਮੁਕਾਬਲਾ ਕਰਨ।
    Published by:Ashish Sharma
    First published:

    Tags: Coronavirus, COVID-19, Philippines

    ਅਗਲੀ ਖਬਰ