ਮੋਦੀ ਨੇ ਲਿਖਿਆ ਦੇਸ਼ ਦੇ ਨਾਮ ਖਤ, ਗਿਣਵਾਈਆਂ ਇਕ ਸਾਲ ਦੀਆਂ ਪ੍ਰਾਪਤੀਆਂ

News18 Punjabi | News18 Punjab
Updated: May 30, 2020, 10:14 AM IST
share image
ਮੋਦੀ ਨੇ ਲਿਖਿਆ ਦੇਸ਼ ਦੇ ਨਾਮ ਖਤ, ਗਿਣਵਾਈਆਂ ਇਕ ਸਾਲ ਦੀਆਂ ਪ੍ਰਾਪਤੀਆਂ
ਮੋਦੀ ਨੇ ਲਿਖਿਆ ਦੇਸ਼ ਦੇ ਨਾਮ ਖਤ, ਗਿਣਵਾਈਆਂ ਇਕ ਸਾਲ ਦੀਆਂ ਪ੍ਰਾਪਤੀਆਂ

  • Share this:
  • Facebook share img
  • Twitter share img
  • Linkedin share img
ਦੇਸ਼ ਇਨ੍ਹੀਂ ਦਿਨੀਂ ਕੋਰੋਨਾਵਾਇਰਸ ਮਹਾਮਾਰੀ ਦੀ ਲੜ ਰਿਹਾ ਹੈ। ਕੋਰੋਨਾ ਸੰਕਟ ਦੀ ਇਸ ਘੜੀ ਦੇ ਵਿਚਕਾਰ, ਮੋਦੀ ਸਰਕਾਰ ਨੇ 29 ਮਈ ਨੂੰ ਆਪਣੇ ਦੂਜੇ ਕਾਰਜਕਾਲ ਦਾ ਇੱਕ ਸਾਲ ਪੂਰਾ ਕਰ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਖਾਸ ਦਿਨ ਅਤੇ ਕੋਰੋਨਾ ਨਾਲ ਚੱਲ ਰਹੀ ਜੰਗ 'ਤੇ ਦੇਸ਼ ਵਾਸੀਆਂ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਦੇ ਜ਼ਰੀਏ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਵਿਰੁੱਧ ਲੜਾਈ ਵਿਚ ਦੇਸ਼ ਦੇ ਲੋਕਾਂ ਦੀ ਏਕਤਾ ਅਤੇ ਦ੍ਰਿੜਤਾ ਦੀ ਪ੍ਰਸ਼ੰਸਾ ਕੀਤੀ ਹੈ।

ਪੀਐਮ ਮੋਦੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਰਾਸ਼ਟਰ ਨੇ ਇਤਿਹਾਸਕ ਫੈਸਲੇ ਲਏ ਅਤੇ ਦੇਸ਼ ਨੇ ਵੀ ਤੇਜ਼ੀ ਨਾਲ ਤਰੱਕੀ ਕੀਤੀ। ਇਸ ਪੱਤਰ ਦੇ ਜ਼ਰੀਏ ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਅਤੇ ਹੋਰਾਂ ਨਾਲ ਵੀ ਹਮਦਰਦੀ ਜ਼ਾਹਰ ਕੀਤੀ ਜਿਨ੍ਹਾਂ ਨੇ ਕੋਰੋਨਾ ਸੰਕਟ ਦੌਰਾਨ ਦਿੱਕਤਾਂ ਦਾ ਸਾਹਮਣਾ ਕੀਤਾ। ਉਨ੍ਹਾਂ ਨੇ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ ਭਾਰਤ ਆਰਥਿਕ ਪੁਨਰ ਸੁਰਜੀਤੀ ਵਿੱਚ ਇੱਕ ਮਿਸਾਲ ਕਾਇਮ ਕਰੇਗਾ ਅਤੇ ਦੁਨੀਆ ਨੂੰ ਹੈਰਾਨ ਕਰ ਦੇਵੇਗਾ ਜਿਵੇਂ ਇਸ ਨੇ ਕੋਰੋਨਾ ਮਹਾਂਮਾਰੀ ਵਿਰੁੱਧ ਆਪਣੀ ਲੜਾਈ ਵਿੱਚ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਹੈ ਕਿ ਤੁਸੀਂ ਸਾਰਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਭਾਰਤੀਆਂ ਦੀ ਸਮੂਹਕ ਤਾਕਤ ਅਤੇ ਸਮਰਥਾ ਹੋਰ ਸ਼ਕਤੀਸ਼ਾਲੀ ਦੇਸ਼ਾਂ ਨਾਲੋਂ ਕਿਤੇ ਅੱਗੇ ਹੈ। ਕੋਰੋਨਾ ਸੰਕਟ ਦੇ ਸਮੇਂ, ਇਹ ਬਿਲਕੁਲ ਨਹੀਂ ਕਿਹਾ ਜਾ ਸਕਦਾ ਕਿ ਕਿਸੇ ਨੂੰ ਵੀ ਕੋਈ ਸਮੱਸਿਆ ਜਾਂ ਦਿੱਕਤ ਨਾ ਹੋਈ ਹੋਵੇ। ਇਸ ਮਿਆਦ ਦੇ ਦੌਰਾਨ, ਉਦਯੋਗਾਂ ਵਿੱਚ ਕੰਮ ਕਰਨ ਵਾਲੇ ਲੋਕਾਂ, ਪ੍ਰਵਾਸੀ ਮਜ਼ਦੂਰਾਂ ਅਤੇ ਕਾਮਿਆਂ ਨੂੰ ਦੁੱਖ ਝੱਲਣੇ ਪਏ ਹਨ। ਸਾਰੇ ਦੁੱਖਾਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ, ਉਹ ਕੋਰੋਨਾ ਦੀ ਇਸ ਚੱਲ ਰਹੀ ਲੜਾਈ ਵਿਚ ਆਪਣਾ ਪੂਰਾ ਸਮਰਥਨ ਦੇ ਰਹੇ ਹਨ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਸਰਕਾਰ ਦੇ ਕੰਮਕਾਜ ਦਾ ਪੂਰਾ ਵੇਰਵਾ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਵਿਚ, ਜਿਸ ਤਰ੍ਹਾਂ ਸਾਡੀ ਸਰਕਾਰ ਨੇ ਇਤਿਹਾਸਕ ਫੈਸਲੇ ਲਏ ਹਨ, ਉਹ ਪੱਤਰਾਂ ਰਾਹੀਂ ਦੱਸਣਾ ਬਹੁਤ ਮੁਸ਼ਕਲ ਹੋਵੇਗਾ। ਪਰ ਇਸ ਮੌਕੇ ਮੈਂ ਨਿਸ਼ਚਤ ਤੌਰ ਉਤੇ ਕਹਿ ਸਕਦਾ ਹਾਂ ਕਿ ਇਕ ਸਾਲ ਵਿਚ ਹਰ ਦਿਨ, ਮੇਰੀ ਸਰਕਾਰ ਨੇ ਆਪਣੇ ਫੈਸਲਿਆਂ ਨੂੰ ਪੂਰੇ ਜੋਸ਼ ਅਤੇ ਤਾਕਤ ਨਾਲ 24 ਘੰਟੇ ਲਾਗੂ ਕੀਤਾ ਹੈ।

ਸਰਜੀਕਲ ਅਤੇ ਹਵਾਈ ਹਮਲੇ 'ਤੇ ਤਸੱਲੀ ਪ੍ਰਗਟਾਈ
ਆਪਣੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੇ ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਵਿੱਚ ਭਾਰਤੀ ਹਵਾਈ ਸੈਨਾ ਦੁਆਰਾ ਕੀਤੇ ਗਏ ਹਵਾਈ ਹਮਲੇ ‘ਤੇ ਤਸੱਲੀ ਪ੍ਰਗਟਾਈ। ਇਸ ਦੇ ਨਾਲ, ਪੱਤਰ ਵਿੱਚ, ਉਨ੍ਹਾਂ ਨੇ  ਰਾਮ ਮੰਦਰ ਅਤੇ ਸਿਟੀਜ਼ਨਸ਼ਿਪ ਸੋਧ ਐਕਟ ਦਾ ਵੀ ਹਵਾਲਾ ਦਿੱਤਾ ਅਤੇ ਕਿਹਾ ਕਿ ਲੋਕ ਸਦੀਆਂ ਤੋਂ ਅਜਿਹੇ ਫੈਸਲਿਆਂ ਦਾ ਇੰਤਜ਼ਾਰ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਤਿੰਨ ਤਲਾਕ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜੰਮੂ ਕਸ਼ਮੀਰ ਵਿੱਚ ਧਾਰਾ 370 ਨੂੰ ਹਟਾ ਕੇ ਦੇਸ਼ ਵਿੱਚ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ​​ਕਰਨ ਲਈ ਕੰਮ ਕੀਤਾ ਹੈ।

ਗਰੀਬਾਂ ਦਾ ਜੀਵਨ ਉੱਚਾ ਚੁੱਕਣ ਲਈ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ
ਪੀਐਮ ਮੋਦੀ ਨੇ ਪੱਤਰ ਵਿੱਚ ਲਿਖਿਆ ਕਿ ਲੋਕਾਂ ਨੇ ਦੂਜੀ ਵਾਰ ਮੋਦੀ ਸਰਕਾਰ ਨੂੰ ਇੱਕ ਮੌਕਾ ਦਿੱਤਾ ਹੈ ਕਿਉਂਕਿ ਉਹ ਪਹਿਲੀ ਵਾਰ ਕੀਤੇ ਕੰਮ ਨੂੰ ਇੱਕ ਮਜ਼ਬੂਤ ​​ਨੀਂਹ ਦੇਣਾ ਚਾਹੁੰਦੇ ਸਨ। ਪ੍ਰਧਾਨ ਮੰਤਰੀ ਨੇ ਕਿਹਾ, ਭਾਰਤ ਦੁਨੀਆ ਦੇ ਸਾਹਮਣੇ 2014 ਅਤੇ 2019 ਦੇ ਵਿਚਕਾਰ ਵਧਿਆ ਹੈ। ਸਾਡੀ ਸਰਕਾਰ ਨੇ ਗਰੀਬਾਂ ਦੇ ਵਿਕਾਸ ਲਈ ਦਿਨ ਰਾਤ ਕੋਸ਼ਿਸ਼ ਕੀਤੀ ਹੈ। ਦੇਸ਼ ਵਿਚ ਗਰੀਬਾਂ ਨੂੰ ਮੁਫਤ ਗੈਸ, ਬਿਜਲੀ ਕੁਨੈਕਸ਼ਨ, ਡੋਰ ਟੂ ਡੋਰ ਟਾਇਲਟ ਅਤੇ ਮਕਾਨ ਮੁਹੱਈਆ ਕਰਵਾਉਣ ਦਾ ਕੰਮ ਕੀਤਾ ਗਿਆ ਹੈ।
First published: May 30, 2020, 10:14 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading