ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਫ਼ੈਸਲਾ ਲੈਂਦਿਆਂ ਕਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰਨ ਵਾਲੇ ਪੰਜਾਬ ਰਾਜ ਦੇ ਨਿੱਜੀ ਹਸਪਤਾਲ ਨੂੰ ਲਾਗਤ ਮੁੱਲ ਤੇ ਪਲਾਜ਼ਮਾ ਬੈਂਕ ਤੋਂ ਪਲਾਜਮਾ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਲਾਜਮਾ ਬੈਂਕ ਦੀ ਸਥਾਪਨਾ ਵਾਲੇ ਦਿਨ ਤੋਂ ਹੀ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਵੱਲੋਂ ਪਲਾਜਮਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਨੂੰ ਸਰਕਾਰ ਨੇ ਵਿਚਾਰਨ ਉਪਰੰਤ ਫ਼ੈਸਲਾ ਕੀਤਾ ਹੈ ਕਿ ਇਨ੍ਹਾਂ ਨਿੱਜੀ ਹਸਪਤਾਲਾਂ ਨੂੰ ਲਾਗਤ ਮੁੱਲ, ਜੋ ਕਿ 20 ਹਜ਼ਾਰ ਰੁਪਏ ਪ੍ਰਤੀ ਯੂਨਿਟ ਹੈ, ਤੇ ਉਪਲਬਧ ਕਰਵਾਇਆ ਜਾਵੇਗਾ।
ਬੁਲਾਰੇ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਮੁਫ਼ਤ ਉਪਲਬਧ ਕਰਵਾਇਆ ਜਾਵੇਗਾ।
ਵਿਭਾਗ ਵੱਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਰਾਜ ਦੇ ਪਹਿਲੇ ਪਲਾਜ਼ਮਾ ਬੈਂਕ ਦਾ ੳਉਦਘਾਟਨ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਨੇ 21 ਜੁਲਾਈ 2020 ਨੂੰ ਆਨਲਾਈਨ ਉਦਘਾਟਨ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, Plasma Therapy