ਪੰਜਾਬ ਸਰਕਾਰ ਵੱਲੋਂ ਬੱਸ ਟਰਾਂਸਪੋਟਰਾਂ ਨੂੰ ਵੱਡੀ ਰਾਹਤ, ਟੈਕਸ ਦਰਾਂ ਵਿਚ ਕਟੌਤੀ ਦੇ ਹੁਕਮ

News18 Punjabi | News18 Punjab
Updated: June 1, 2020, 7:55 PM IST
share image
ਪੰਜਾਬ ਸਰਕਾਰ ਵੱਲੋਂ ਬੱਸ ਟਰਾਂਸਪੋਟਰਾਂ ਨੂੰ ਵੱਡੀ ਰਾਹਤ, ਟੈਕਸ ਦਰਾਂ ਵਿਚ ਕਟੌਤੀ ਦੇ ਹੁਕਮ
ਪੰਜਾਬ ਸਰਕਾਰ ਵੱਲੋਂ ਬੱਸ ਟਰਾਂਸਪੋਟਰਾਂ ਨੂੰ ਵੱਡੀ ਰਾਹਤ, ਟੈਕਸ ਦਰਾਂ 'ਚ ਕਟੌਤੀ ਦੇ ਹੁਕਮ

  • Share this:
  • Facebook share img
  • Twitter share img
  • Linkedin share img
ਲੌਕਡਾਊਨ ਦੇ ਚੱਲਦਿਆਂ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰ ਰਹੀਆਂ ਪੰਜਾਬ ਦੀਆਂ ਸਾਧਾਰਨ ਬੱਸਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਟੈਕਸ ਰੇਟਾਂ ਵਿੱਚ ਕਟੌਤੀ ਦੇ ਹੁਕਮ ਦਿੱਤੇ ਹਨ। ਪ੍ਰਤੀ ਦਿਨ ਪ੍ਰਤੀ ਵਾਹਨ ਪ੍ਰਤੀ ਕਿਲੋਮੀਟਰ ਟੈਕਸ 2.80 ਰੁਪਏ ਤੋਂ ਘਟਾ ਕੇ 2.69 ਰੁਪਏ ਕਰ ਦਿੱਤਾ ਗਿਆ।

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ 30 ਜੂਨ ਤੱਕ ਬਿਨਾਂ ਜ਼ੁਰਮਾਨੇ ਤੇ ਵਿਆਜ ਦੇ ਟੈਕਸ ਬਕਾਏ ਅਦਾ ਕਰਨ ਦੀ ਆਗਿਆ ਦਿੱਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਸੈਕਟਰ ਤੋਂ ਹਜ਼ਾਰਾਂ ਲੋਕ ਸਿੱਧੇ ਤੇ ਅਸਿੱਧੇ ਤੌਰ 'ਤੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ। ਲੌਕਡਾਊਨ ਕਾਰਨ ਮੁਕੰਮਲ ਬੱਸ ਸੇਵਾ ਬੰਦ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਇਨ੍ਹਾਂ ਲੋਕਾਂ ਦੀ ਪ੍ਰੇਸ਼ਾਨੀ ਦੂਰ ਕਰਨ ਵਿੱਚ ਇਹ ਫੈਸਲਾ ਮੱਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਗੈਰ-ਏ.ਸੀ. ਬੱਸ ਆਪਰੇਟਰ ਵੱਡੇ ਵਿੱਤੀ ਘਾਟੇ ਵਿੱਚੋਂ ਨਿਕਲ ਰਹੇ ਹਨ ਜਦੋਂ ਕਿ ਸੂਬੇ ਦੇ ਆਮ ਲੋਕਾਂ ਲਈ ਇਹ ਬੱਸਾਂ ਆਵਾਜਾਈ ਦਾ ਆਮ ਸਾਧਨ ਹੈ। ਇਸੇ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ ਨੇ ਦੱਸਿਆ ਕਿ ਟੈਕਸ ਦਰਾਂ ਨੂੰ ਘਟਾਉਣ ਦਾ ਮੰਤਵ ਸੂਬੇ ਅੰਦਰ ਚੱਲਦੀਆਂ ਸਾਧਾਰਨ ਬੱਸਾਂ ਨੂੰ ਰਾਹਤ ਦੇਣਾ ਹੈ ਤਾਂ ਜੋ ਉਹ ਮੌਜੂਦਾ ਸਮੇਂ ਦੇ ਆਪਣੇ ਵਿੱਤੀ ਸੰਕਟ ਵਿਚੋਂ ਬਾਹਰ ਨਿਕਲ ਸਕਣ। ਉਨ੍ਹਾਂ ਕਿਹਾ ਕਿ ਇਹ ਕਦਮ ਇਸ ਖੇਤਰ ਵਿੱਚ ਲੱਗੇ ਕਾਮਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ।
ਇਸੇ ਦੌਰਾਨ ਹੀ ਪੰਜਾਬ ਸਰਕਾਰ ਵੱਲੋਂ ਆਵਾਜਾਈ ਵਾਹਨਾਂ ਦੇ ਮਾਲਕ ਵਿਅਕਤੀਆਂ ਨੂੰ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ 1924 (ਪੰਜਾਬ ਐਕਟ ਨੰ. 4, 1924 (2007 ਦੀ ਤਰਮੀਮ) ਦੇ ਪ੍ਰਵਾਧਾਨਾਂ ਤੋਂ ਇਸ ਸਥਿਤੀ ਤਹਿਤ ਛੋਟ ਦਿੱਤੀ ਗਈ ਹੈ ਕਿ ਜਿਨ੍ਹਾਂ ਆਵਾਜਾਈ ਵਾਹਨ ਮਾਲਕਾਂ ਦੇ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ, 1924 ਤਹਿਤ ਟੈਕਸ ਬਕਾਇਆ ਹਨ, ਉਹ ਇਹ ਟੈਕਸ 1 ਜੂਨ 2020 ਤੋਂ 30 ਜੂਨ 2020 ਤੱਕ ਇਕ ਮਹੀਨੇ ਦੇ ਅੰਦਰ-ਅੰਦਰ ਅਦਾ ਕਰ ਸਕਦੇ ਹਨ।

ਇਸ ਸਮੇਂ ਦੌਰਨ ਕੋਈ ਜ਼ੁਰਮਾਨਾ ਜਾਂ ਵਿਆਜ਼ ਜਾਂ ਟੈਕਸ ਦੀ ਦੇਰੀ ਨਾਲ ਅਦਾਇਗੀ ਨਹੀਂ ਲਗਾਈ/ਵਸੂਲੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਬਕਾਇਆ ਟੈਕਸ ਦੀ ਅਦਾਇਗੀ ਤੈਅ ਸਮੇਂ ਦੌਰਾਨ ਨਹੀਂ ਕੀਤੀ ਜਾਵੇਗੀ ਤਾਂ ਇਹ ਬਕਾਇਆ ਟੈਕਸ ਸਮੇਤ ਜ਼ੁਰਮਾਨਾ ਅਤੇ ਵਿਆਜ਼ ਤੈਅ ਸਮਾਂ ਮਿਆਦ ਬੀਤਣ ਬਾਅਦ ਵਸੂਲਣ ਯੋਗ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
First published: June 1, 2020, 7:55 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading