ਪੰਜਾਬ ਵਿੱਚ ਕਣਕ ਦੀ ਖ੍ਰੀਦ ਪ੍ਰਕਿਰਿਆ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਸਬੰਧੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਨ੍ਹਾਂ ਪ੍ਰਬੰਧਾਂ ਦੇ ਨਾਲ ਇਸ ਗੱਲ ਦਾ ਵੀ ਖ਼ਾਸ ਧਿਆਨ ਰੱਖਿਆ ਹੈ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਅਸੀਂ ਇਸ ਤੋਂ ਬਚਾਅ ਲਈ ਹਦਾਇਤਾਂ ਦਾ ਵੀ ਪਾਲਣ ਕਰੀਏ ਜਿਸ ਲਈ ਅਸੀਂ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਦੀ ਸਿਹਤ ਸਬੰਧੀ ਵੀ ਸਾਰੇ ਇੰਤਜ਼ਾਮ ਕੀਤੇ ਹਨ। ਅਸੀਂ ਸਮਾਜਿਕ ਦੂਰੀ ਬਣਾਏ ਰੱਖਣ ਲਈ ਪਿੰਡਾਂ ਵਾਰ ਕਿਸਾਨਾਂ ਨੂੰ ਪਾਸ ਮੁਹੱਈਆ ਕਰਵਾਵਾਂਗੇ। ਮੇਰੀ ਆਪਣੇ ਸਾਰੇ ਕਿਸਾਨ, ਮਜ਼ਦੂਰ ਤੇ ਆੜ੍ਹਤੀ ਭਰਾਵਾਂ ਨੂੰ ਬੇਨਤੀ ਹੈ ਕਿ ਇੱਕ ਦੂਜੇ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਤੇ ਸਮੇਂ ਸਮੇਂ ਬਾਅਦ ਹੱਥ ਧੋਂਦੇ ਰਹਿਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: China coronavirus, Coronavirus, Punjab government, Wheat