ਪੰਜਾਬ ਦੀ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਕੋਵਿਡ ਦੀ ਮੌਤ ਦਰ ਵਿੱਚ ਕਮੀ ਲਿਆਉਣ ਦੀ ਹਦਾਇਤ

News18 Punjabi | News18 Punjab
Updated: June 28, 2020, 8:35 PM IST
share image
ਪੰਜਾਬ ਦੀ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਕੋਵਿਡ ਦੀ ਮੌਤ ਦਰ ਵਿੱਚ ਕਮੀ ਲਿਆਉਣ ਦੀ ਹਦਾਇਤ
ਪੰਜਾਬ ਨੂੰ ਮਿਲੀ ਆਪਣੀ ਪਹਿਲੀ ਮਹਿਲਾ ਚੀਫ ਸੇਕ੍ਰੇਟਰੀ ਵਿਨੀ ਮਹਾਜਨ

ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਦੀ ਵਿਸ਼ੇਸ਼ ਦੇਖਭਾਲ ਕਰਨ ਅਤੇ ਲੋੜ ਪੈਣ 'ਤੇ ਸੂਬੇ ਦੇ ਮਾਹਿਰ ਸਮੂਹ ਦੀ ਮਦਦ ਲੈਣ ਲਈ ਕਿਹਾ

  • Share this:
  • Facebook share img
  • Twitter share img
  • Linkedin share img
ਚੰਡੀਗੜ, 28 ਜੂਨ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਕੋਵਿਡ-19 ਤੋਂ ਲੋਕਾਂ ਦੀ ਜਾਨ ਬਚਾਉਣ ਵੱਲ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਐਤਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਕਿ 2.4 ਪ੍ਰਤੀਸ਼ਤ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ।
ਉਨ•ਾਂ ਕਿਹਾ ਕਿ ਮਹਾਮਾਰੀ ਫੈਲਣ ਦੇ ਮੱਦੇਨਜ਼ਰ ਹਰ ਪੰਜਾਬੀ ਦੇ ਜੀਵਨ ਨੂੰ ਬਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ•ਾਂ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੋਗੀਆਂ ਦੀ ਵਿਸ਼ੇਸ਼ ਦੇਖਭਾਲ ਕਰਨ ਦੇ ਨਾਲ ਨਾਲ ਡਾ. ਕੇ.ਕੇ. ਤਲਵਾੜ ਦੀ ਪ੍ਰਧਾਨਗੀ ਵਾਲੇ ਸੂਬੇ ਦੇ ਮਾਹਿਰ ਸਮੂਹ ਸਮੇਤ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਮਾਹਿਰਾਂ ਦੀ ਮਦਦ ਲੈਣ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨਾਲ ਆਪਣੀ ਪਹਿਲੀ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਮਾਰੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਵਿੱਚ ਕੋਵਿਡ-19 ਮਾਮਲਿਆਂ ਦੀ ਵਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਇਹ ਹਰੇਕ ਡਿਪਟੀ ਕਮਿਸ਼ਨਰ ਦੀ ਡਿਊਟੀ ਬਣਦੀ ਹੈ ਕਿ ਉਹ ਉੱਚਿਤ ਨਿਗਰਾਨੀ ਸੁਨਿਸ਼ਚਿਤ ਕਰਨ ਅਤੇ ਨਾਲ ਹੀ ਮੌਤ ਦਰ ਨੂੰ ਰੋਕਣ  ਲਈ ਵਿਸ਼ੇਸ਼ ਯਤਨ ਕਰਨ। ਉਨ•ਾਂ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਸਿਹਤਯਾਬ ਹੋਏ ਮਰੀਜ਼ਾਂ ਨੂੰ ਉਨ•ਾਂ ਦੇ ਘਰ ਭੇਜਣ ਸਬੰਧੀ ਆਪਣੀ ਤਰਫੋਂ ਪੂਰੇ ਯਤਨ ਕਰਨ ਲਈ ਵੀ ਕਿਹਾ।
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕੋਵਿਡ ਮਰੀਜ਼ ਆਪਣੇ ਖ਼ਰਚ 'ਤੇ ਨਿੱਜੀ ਹਸਪਤਾਲਾਂ ਵਿੱਚ ਜਾਣਾ ਚਾਹੁੰਦੇ ਹਨ ਤਾਂ ਉਨ੍ਰਾਂ ਨੂੰ ਜਾਣ ਦਿੱਤਾ ਜਾਵੇ। ਉਨ•ਾਂ ਡਿਪਟੀ ਕਮਿਸ਼ਨਰਾਂ ਨੂੰ ਲੋੜ ਪੈਣ 'ਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਆਪਣਾ ਖੁਦ ਦਾ ਭੋਜਨ ਆਦਿ ਮੰਗਵਾਉਣ ਦੀ ਆਗਿਆ ਦੇਣ ਲਈ ਵੀ ਕਿਹਾ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਦੀ ਟੈਸਟਿੰਗ ਸਮਰੱਥਾ ਨੂੰ ਪ੍ਰਤੀ ਦਿਨ 20,000 ਤੱਕ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਜਿਸ ਲਈ ਹਾਲ ਹੀ ਵਿੱਚ ਚਾਰ ਨਵੀਆਂ ਟੈਸਟਿੰਗ ਲੈਬਾਰਟਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਨ•ਾਂ ਦੇ ਜਲਦ ਚਾਲੂ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਨਵੇਂ ਉਪਕਰਨਾਂ ਲਈ ਆਰਡਰ ਜੁਲਾਈ ਵਿੱਚ ਦਿੱਤੇ ਜਾ ਰਹੇ ਹਨ।
ਮੁੱਖ ਸਕੱਤਰ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦਾ ਹਰ ਇੱਕ ਨਾਗਰਿਕ ਮਾਸਕ ਪਹਿਨ ਕੇ ਰੱਖੇ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੇ। ਉਨ•ਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਬੰਦ ਸਥਾਨਾਂ ਵਿੱਚ ਵੱਡੇ ਇਕੱਠਾਂ ਤੋਂ ਬਚਣਾ ਬਹੁਤ ਜ਼ਰੂਰੀ ਹੈ ਅਤੇ ਅਜਿਹੀਆਂ ਸਥਿਤੀਆਂ ਵਿੱਚ ਮਾਸਕ ਹਮੇਸ਼ਾ ਪਹਿਨ ਕੇ ਰੱਖਿਆ ਜਾਵੇ। ਉਨ•ਾਂ ਕਿਹਾ ਕਿ ਮਾਸਕ ਨਾ ਪਹਿਨਣਾ, ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਨਾ ਰੱਖਣਾ ਜਾਂ ਜਨਤਕ ਥਾਵਾਂ 'ਤੇ ਥੁੱਕਣਾ ਗੈਰ ਸਮਾਜਿਕ ਕੰਮ ਹਨ। ਉਨ•ਾਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਹਰ ਜ਼ਿਲ•ੇ ਦੇ ਲੋਕਾਂ ਨੂੰ ਸਤਰਕ ਰਹਿਣ, ਇਹਤਿਆਤ ਵਰਤਣ ਅਤੇ ਸਿਹਤ ਮਾਹਿਰਾਂ ਦੀ ਸਲਾਹ ਦਾ ਪਾਲਣ ਕਰਨ ਲਈ ਅਪੀਲ ਕਰਨਾ ਜਾਰੀ ਰੱਖਣ।
ਮੀਟਿੰਗ ਦੌਰਾਨ ਇਹ ਮਹਿਸੂਸ ਕੀਤਾ ਗਿਆ ਕਿ ਕੋਵਿਡ ਦੀ ਲਾਗ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਜੁੜੀ ਨਾ ਪੱਖੀ ਧਾਰਨਾ ਨੂੰ ਦੂਰ ਕਰਨ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ। ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਕਿਸੇ ਵੀ ਹੋਰ ਬਿਮਾਰੀ ਦੀ ਤਰ•ਾਂ ਹੀ ਹੈ ਜਿੱਥੇ ਲੋਕਾਂ ਨੂੰ ਆਰਾਮ ਕਰਨ ਅਤੇ ਦੋ ਹਫ਼ਤੇ ਤੱਕ ਅਲੱਗ ਰੱਖਣ ਦੀ ਲੋੜ ਹੁਦੀ ਹੈ ਤਾਂ ਕਿ ਲਾਗ ਫੈਲਣ ਦਾ ਖ਼ਤਰਾ ਨਾ ਰਹੇ ਅਤੇ ਇਹ ਸੰਦੇਸ਼ ਸੂਬੇ ਦੇ ਸਾਰੇ ਲੋਕਾਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਪੀ.ਪੀ.ਈ. ਕਿੱਟਾਂ ਅਤੇ ਐਨ-95 ਮਾਸਕ ਦੀ ਕੋਈ ਕਮੀ ਨਹੀਂ ਹੈ।
ਡਾ. ਕੇ.ਕੇ. ਤਲਵਾੜ, ਡਾ. ਰਾਜ ਬਹਾਦੁਰ ਅਤੇ ਡਾ. ਰਾਜੇਸ਼ ਕੁਮਾਰ ਨੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਕਦਮਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਡਾਕਟਰੀ ਸਿੱÎਖਿਆ ਅਤੇ ਖੋਜ ਡੀ.ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਸ਼ਾਮਲ ਸਨ।
First published: June 28, 2020, 8:35 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading