ਕੈਪਟਨ ਨੇ ਵੀ ਮਾਰਿਆ ਚੀਨ ਨੂੰ ਦਾਬਾ, ਕਿਹਾ-ਨਾ ਸੁਧਰਿਆ ਤਾਂ ਕਰਾਰਾ ਜਵਾਬ ਦੇਣਾ ਵੀ ਜਾਣਦੇ ਹਾਂ

News18 Punjabi | News18 Punjab
Updated: May 31, 2020, 1:03 PM IST
share image
ਕੈਪਟਨ ਨੇ ਵੀ ਮਾਰਿਆ ਚੀਨ ਨੂੰ ਦਾਬਾ, ਕਿਹਾ-ਨਾ ਸੁਧਰਿਆ ਤਾਂ ਕਰਾਰਾ ਜਵਾਬ ਦੇਣਾ ਵੀ ਜਾਣਦੇ ਹਾਂ
'ਅਸ਼ਵਨੀ ਸ਼ਰਮਾ 'ਤੇ ਹਮਲੇ 'ਚ ਸ਼ਮੂਲੀਅਤ ਲਈ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਸ਼ਨਾਖਤ' (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ’ਤੇ ਵਧਦੇ ਤਣਾਅ ਦਾ ਕੂਟਨੀਤਕ ਤੌਰ ਉਤੇ ਹੱਲ ਕੱਢਣ ਦੀ ਵਕਾਲਤ ਕਰਨ ਦੇ ਨਾਲ ਹੀ ਚੀਨ ਨੂੰ ਚਿਤਾਵਨੀ ਦਿੱਤੀ ਕਿ ਉਹ ਭਾਰਤੀ ਸਰਹੱਦ ਅੰਦਰ ਘੁਸਪੈਠ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਦੀ ਇਸ ਧਮਕੀ ਦੇ ਬਾਵਜੂਦ ਭਾਰਤ ਪਿੱਛੇ ਨਹੀਂ ਹਟੇਗਾ।

ਮੁੱਖ ਮੰਤਰੀ ਨੇ ਚੀਨ ਨੂੰ ਭਾਰਤ ਨੂੰ ਹਲਕੇ ਵਿੱਚ ਨਾ ਲੈਣ ਦੀ ਚਿਤਾਵਨੀ ਦਿੰਦਿਆਂ ਕਿਹਾ, ‘‘ਹਾਲਾਂਕਿ ਅਸੀਂ ਯੁੱਧ ਨਹੀਂ ਚਾਹੁੰਦੇ ਪਰ ਅਸੀਂ ਚੀਨ ਦੀ ਧੱਕੇਸ਼ਾਹੀ ਨੂੰ ਵੀ ਬਰਦਾਸ਼ਤ ਨਹੀਂ ਕਰਾਂਗੇ। ਇਹ 1962 ਨਹੀਂ ਹੈ।’’ ਉਨ੍ਹਾਂ ਇਕ ਗੱਲ ਸਪੱਸ਼ਟ ਕਰਦਿਆਂ ਕਿਹਾ ਕਿ ਜੇ ਚੀਨ ਨੇ ਅਜਿਹਾ ਵਤੀਰਾ ਬੰਦ ਨਾ ਕੀਤਾ ਤਾਂ ਉਸ ਨੂੰ ਇਸ ਦੀ ਭਾਰੀ ਕੀਮਤ ਭੁਗਤਣੀ ਪਵੇਗੀ।

ਆਪਣੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕੋਲਕਾਤਾ ਦੇ ਇਕ ਵਸਨੀਕ ਦੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਭਾਰਤੀ ਸੈਨਾ ਕਰਾਰਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਚੀਨ ਨੂੰ ਕੋਈ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ।’’ ਉਨ੍ਹਾਂ ਚੀਨ ਨੂੰ ਆਪਣੇ ਤਰੀਕੇ ਬਦਲਣ ਅਤੇ ਭਾਰਤ ਨਾਲ ਗੱਲਬਾਤ ਕਰ ਕੇ ਸਾਰਾ ਮਾਮਲਾ ਨਿਪਟਾਉਣ ਦੀ ਅਪੀਲ ਕਰਦਿਆਂ ਕਿਹਾ, ‘‘ਅਸੀਂ ਕਿਸੇ ਮੁਲਕ ਖਿਲਾਫ ਲੜਾਈ ਨਹੀਂ ਚਾਹੁੰਦੇ ਅਤੇ ਸਥਿਤੀ ਵਿੱਚ ਸੁਧਾਰ ਚਾਹੁੰਦੇ ਹਨ ਪਰ ਜੇ ਉਹ ਇਸੇ ਤਰਾਂ ਵਿਵਹਾਰ ਕਰਦੇ ਰਹੇ ਤਾਂ ਸਾਡੇ ਕੋਲ ਕੋਈ ਹੋਰ ਤਰੀਕਾ ਨਹੀਂ ਬਚੇਗਾ।’’
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਭਾਰਤ ਨੂੰ ਸਰਹੱਦ ਦੇ ਨਾਲ ਆਪਣੀ ਸਾਈਡ ਕੋਈ ਵੀ ਇਮਾਰਤੀ ਢਾਂਚਾ ਉਸਾਰਨ ਤੋਂ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ, ‘‘ਚੀਨੀ ਲੋਕ ਸਾਡੀ ਕੋਈ ਗੱਲ ਨਹੀਂ ਸੁਣਦੇ ਜਦੋਂ ਅਸੀਂ ਅਕਸਾਈ ਚੀਨ ਵਿੱਚ ਉਨ੍ਹਾਂ ਵੱਲੋਂ ਸਾਡੇ ਇਲਾਕੇ ਅੰਦਰ ਸੜਕਾਂ ਬਣਾਉਣ ਉਤੇ ਇਤਰਾਜ਼ ਕਰਦੇ ਹਾਂ ਪਰ ਹੁਣ ਜਦੋਂ ਅਸੀਂ ਆਪਣੇ ਇਲਾਕੇ ਵਿੱਚ ਇਕ ਸੜਕ ਬਣਾ ਰਹੇ ਹਾਂ ਤਾਂ ਉਹ ਉਤੇਜਕ ਹੋ ਗਏ।’’ ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਜੋ ਡਰੋਨਾਂ ਦੀ ਵਰਤੋਂ ਅਤੇ ਹੋਰ ਢੰਗ-ਤਰੀਕੇ ਅਪਣਾ ਕੇ ਸਰਹੱਦ ਪਾਰੋਂ ਅਤਿਵਾਦੀਆਂ, ਹਥਿਆਰਾਂ ਅਤੇ ਨਸ਼ਿਆਂ ਨੂੰ ਧੱਕ ਕੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਗੜਬੜੀ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ।
Published by: Gurwinder Singh
First published: May 31, 2020, 12:58 PM IST
ਹੋਰ ਪੜ੍ਹੋ
ਅਗਲੀ ਖ਼ਬਰ