ਪੰਜਾਬ ਸਰਕਾਰ ਨੇ ਯੂਨੀਵਰਸਿਟੀ, ਕਾਲਜ ਪ੍ਰੀਖਿਆਵਾਂ 15 ਜੁਲਾਈ ਤੱਕ ਕੀਤੀਆਂ ਮੁਲਤਵੀ

News18 Punjabi | News18 Punjab
Updated: June 28, 2020, 5:04 PM IST
share image
ਪੰਜਾਬ ਸਰਕਾਰ ਨੇ ਯੂਨੀਵਰਸਿਟੀ, ਕਾਲਜ ਪ੍ਰੀਖਿਆਵਾਂ 15 ਜੁਲਾਈ ਤੱਕ ਕੀਤੀਆਂ ਮੁਲਤਵੀ
ਯੂ ਜੀ ਸੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਗਲਾ ਫ਼ੈਸਲਾ ਲਿਆ ਜਾਵੇਗਾ।

ਯੂ ਜੀ ਸੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਗਲਾ ਫ਼ੈਸਲਾ ਲਿਆ ਜਾਵੇਗਾ।

  • Share this:
  • Facebook share img
  • Twitter share img
  • Linkedin share img
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਯੂਨੀਵਰਸਿਟੀ ਕਾਲਜ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਗਲਾ ਫ਼ੈਸਲਾ ਯੂ ਜੀ ਸੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਗਲਾ ਫ਼ੈਸਲਾ ਲਿਆ ਜਾਵੇਗਾ। ਇਸ ਨਾਲ ਵਿੱਦਿਅਕ ਅਦਾਰਿਆਂ ਨੂੰ ਨਵੇਂ ਦਿਸ਼ਾ ਨਿਰਦੇਸ਼ਾਂ ਨੂੰ ਅਮਲ ਵਿੱਚ ਲਿਆਉਣ ਦੀ ਤਿਆਰੀ ਦਾ ਸਮਾਂ ਵੀ ਮਿਲ ਜਾਵੇਗਾ।

ਮੁੱਖ ਮੰਤਰੀ ਦੇ ਬੁਲਾਰੇ ਨੇ ਕਿਹਾ ਕਿ ਵਿਦਿਆਰਥੀਆਂ, ਅਧਿਆਪਕਾਂ, ਦੇ ਮਨਾਂ ਤੋਂ ਕਿਸੇ ਤਰਾਂ ਦੀ ਉਲਝਣ ਨੂੰ ਇਸ ਐਲਾਨ ਨਾਲ ਦੂਰ ਕਰ ਦਿੱਤਾ ਗਿਆ ਹੈ। ਸੂਬੇ ਦੀਆਂ ਯੂਨੀਵਰਸਿਟੀਆਂ ਨੇ ਪ੍ਰੀਖਿਆਵਾਂ ਤੇ ਫ਼ੈਸਲਾ ਜੁਲਾਈ ਤੱਕ ਮੁਲਤਵੀ ਕਰ ਦਿੱਤਾ ਸੀ ਜਿਸ ਕਰ ਕੇ ਇਸ ਬਾਰੇ ਚਰਚਾ ਹੁਣ ਮੁੜ ਤੇਜ਼ ਹੋ ਗਈ ਸੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆ ਯੂਨੀਵਰਸਿਟੀਆਂ ਐਗਜ਼ਿਟ ਕਲਾਸਾਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।ਇਸ ਵਿਸ਼ੇ 'ਤੇ ਅੰਤਿਮ ਫੈਸਲਾ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੁਆਰਾ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਹੋਵੇਗਾ।
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਮੁੱਦੇਨਜਰ ਰੱਖਦੇ ਹੋਏ 15 ਜੁਲਾਈ ਤੱਕ ਯੂਨੀਵਰਸਿਟੀ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਸੰਕੇਤਕ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆ ਅਤੇ ਕਾਲਜ ਯੂ ਜੀ ਸੀ ਤੋਂ ਮਾਨਤਾ ਪ੍ਰਾਪਤ ਹਨ ਇਸ ਲਈ ਯੂ ਜੀ ਸੀ ਦੇ ਫੈਸਲੇ ਦੇ ਬਾਅਦ ਹੀ ਫੈਸਲਾ ਲਿਆ ਜਾਵੇਗਾ।

ਜਿਕਰਯੋਗ ਹੈ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਯੂਜੀਸੀ ਵੱਲੋਂ 29 ਅਪ੍ਰੈਲ ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੁਲਾਈ 2020 ਦੇ ਮਹੀਨੇ ਵਿਚ ਐਗਜ਼ਿਟ ਕਲਾਸਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਲਿਆ ਸੀ ਪਰ ਯੂ ਜੀ ਸੀ ਨੇ ਇਹ ਵੀ ਕਿਹਾ ਸੀ ਕਿ ਦੁਬਾਰਾ ਮੌਜੂਦਾ ਸਥਿਤੀ ਨੂੰ ਦੇਖ ਕੇ ਗਾਈਡਲਾਈਨ ਜਾਰੀਆ ਕੀਤੀਆ ਜਾਣਗੀਆ।
First published: June 28, 2020, 4:35 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading