Unlock 5.0: ਪੰਜਾਬ ਸਰਕਾਰ ਨੇ ਖਤਮ ਕੀਤਾ ਰਾਤ ਦਾ ਕਰਫਿਊ, ਐਤਵਾਰ ਦਾ ਲਾਕਡਾਊਨ

News18 Punjabi | News18 Punjab
Updated: October 1, 2020, 5:45 PM IST
share image
Unlock 5.0: ਪੰਜਾਬ ਸਰਕਾਰ ਨੇ ਖਤਮ ਕੀਤਾ ਰਾਤ ਦਾ ਕਰਫਿਊ, ਐਤਵਾਰ ਦਾ ਲਾਕਡਾਊਨ
ਪੰਜਾਬ ਸਰਕਾਰ ਨੇ ਖਤਮ ਕੀਤਾ ਰਾਤ ਦਾ ਕਰਫਿਊ, ਐਤਵਾਰ ਦਾ ਲਾਕਡਾਊਨ

ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤੀਆਂ ਛੋਟਾਂ ਦੇ ਐਲਾਨ ਵਿੱਚ ਸੂਬੇ ਵਿੱਚ ਵਿਆਹ ਤੇ ਸਸਕਾਰ ਮੌਕੇ ਵਿਅਕਤੀਆਂ ਦੀ ਹੱਦ ਵਧਾ ਕੇ 100 ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ਵਿੱਚ ਤਿੰਨ ਵਿਅਕਤੀਆਂ ਦੇ ਸਵਾਰ ਹੋਣ ਅਤੇ ਬੱਸਾਂ ਵਿੱਚ 50 ਫੀਸਦੀ ਸਵਾਰੀਆਂ ਦੀ ਸਮਰੱਥਾ ਵਿੱਚ ਵੀ ਢਿੱਲ ਦੇ ਦਿੱਤੀ ਹੈ ਬਸ਼ਰਤੇ ਸਫਰ ਦੌਰਾਨ ਤਾਕੀਆਂ ਖੁੱਲ੍ਹੀਆਂ ਹੋਣ।

  • Share this:
  • Facebook share img
  • Twitter share img
  • Linkedin share img
ਕੋਰੋਨਾ ਦੇ ਘੱਟਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿੱਚ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲਾਕਡਾਊਨ ਹਟਾਉਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ ਜੀ ਪੀ ਪੰਜਾਬ ਨੂੰ ਮਾਸਕ ਪਾਉਣਾ ਤੇ ਹੋਰ ਸੁਰੱਖਿਆ ਦੇ ਕਦਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਵੀ ਹੁਕਮ ਦਿੱਤੇ ਹਨ।

ਹੋਰ ਰਿਆਇਤਾਂ ਦਿੰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਵਿਆਹਾਂ ਅਤੇ ਸੰਸਕਾਰ ਵਿੱਚ ਹੁਣ 100 ਲੋਕ ਸ਼ਾਮਲ ਹੋ ਸਕਣਗੇ। ਅਜਿਹਾ ਕੇਂਦਰ ਸਰਕਾਰ ਵੱਲੋਂ ਜਾਰੀ ਅਨਲੌਕ 5 ਦੀ ਹਿਦਾਇਤਾਂ ਮੁਤਾਬਿਕ ਕੀਤਾ ਜ ਰਿਹਾ ਹੈ। ਇਸਦੇ ਨਾਲ ਹੀ ਕਰ ਵਿੱਚ ਤਿੰਨ ਸਵਾਰੀਆਂ, ਬਸਾਂ ਵਿੱਚ 50 ਫ਼ੀਸਦੀ ਯਾਤਰੀਆਂ ਵਿੱਚ ਵੀ ਖੁੱਲ ਦਿੱਤੀ ਜਾ ਰਹੀ ਹੈ ਇਸ ਸ਼ਰਤ 'ਤੇ ਕਿ ਖਿੜਕੀਆਂ ਖੁੱਲੀਆਂ ਰਹਿਣ।

ਮੁੱਖ ਮੰਤਰੀ ਨੇ ਡੀ ਜੀ ਪੀ ਦਿਨਕਰ ਗੁਪਤਾ ਨੂੰ ਆਦੇਸ਼ ਦਿੱਤੇ ਹਨ ਕਿ ਆਉਣ ਵਾਲੇ ਤਿਓਹਾਰਾਂ ਅਤੇ ਝੋਨੇ ਦੀ ਕਟਾਈ ਤੇ ਖਰੀਦ ਦੌਰਾਨ ਦੌਰਾਨ ਮਾਸਕ ਪਾਉਣਾ ਅਤੇ ਹੋਰ ਸੁਰੱਖਿਆ ਦੇ ਨਿਯਮਾਂ ਨੂੰ ਲਾਗੂ ਕਰਨ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।
ਸਕੂਲਾਂ ਦੇ ਮੁੜ ਖੁੱਲਣ ਦੇ ਮਾਮਲੇ ਤੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਸੂਬਿਆਂ ਉੱਤੇ ਛਡਿਆ ਹੈ ਅਤੇ ਅਨਲੌਕ 5 ਅਧੀਨ 15 ਅਕਤੂਬਰ ਤੋਂ ਬਾਅਦ ਅੰਤਿਮ ਫ਼ੈਸਲਾ ਹੋਮ ਸੇਕ੍ਰੇਟਰੀ ਅਤੇ ਐਜੂਕੇਸ਼ਨ ਵਿਭਾਗ ਵਿੱਚ ਕਰ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਲਿਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤੀਆਂ ਛੋਟਾਂ ਦੇ ਐਲਾਨ ਵਿੱਚ ਸੂਬੇ ਵਿੱਚ ਵਿਆਹ ਤੇ ਸਸਕਾਰ ਮੌਕੇ ਵਿਅਕਤੀਆਂ ਦੀ ਹੱਦ ਵਧਾ ਕੇ 100 ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ਵਿੱਚ ਤਿੰਨ ਵਿਅਕਤੀਆਂ ਦੇ ਸਵਾਰ ਹੋਣ ਅਤੇ ਬੱਸਾਂ ਵਿੱਚ 50 ਫੀਸਦੀ ਸਵਾਰੀਆਂ ਦੀ ਸਮਰੱਥਾ ਵਿੱਚ ਵੀ ਢਿੱਲ ਦੇ ਦਿੱਤੀ ਹੈ ਬਸ਼ਰਤੇ ਸਫਰ ਦੌਰਾਨ ਤਾਕੀਆਂ ਖੁੱਲ੍ਹੀਆਂ ਹੋਣ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਯਕੀਨੀ ਕਰਵਾਉਣ ਦੇ ਆਦੇਸ਼ ਦਿੱਤੇ ਹਨ ਅਤੇ ਮਾਸਕ ਪਹਿਨਣ ਦੀ ਲਾਜ਼ਮੀ ਸ਼ਰਤ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਝੋਨੇ ਦੀ ਖਰੀਦ ਸੀਜ਼ਨ ਅਤੇ ਤਿਉਹਾਰਾਂ ਦੇ ਮੌਸਮ ਨੂੰ ਦੇਖਦਿਆਂ ਇਸ ਸਬੰਧੀ ਕੋਈ ਢਿੱਲ-ਮੱਠ ਨਹੀਂ ਦਿੱਤੀ ਜਾਵੇਗੀ।
ਸਕੂਲ ਅਤੇ ਵਿਦਿਅਕ ਸੰਸਥਾਵਾਂ ਖੋਲ੍ਹਣ ਦੇ ਮਾਮਲੇ ਜਿਸ ਬਾਰੇ ਕੇਂਦਰ ਨੇ ਅਨਲੌਕ 5.0 ਤਹਿਤ 15 ਅਕਤੂਬਰ ਤੋਂ ਫੈਸਲਾ ਲੈਣ ਦੇ ਅਧਿਕਾਰ ਸੂਬਿਆਂ ਉਤੇ ਛੱਡ ਦਿੱਤੇ ਹਨ, ਬਾਰੇ ਅੰਤਿਮ ਫੈਸਲੇ ਦਾ ਐਲਾਨ ਗ੍ਰਹਿ ਸਕੱਤਰ ਅਤੇ ਸਿੱਖਿਆ ਵਿਭਾਗ ਵਿਚਾਲੇ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਜਾਵੇਗਾ।
ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ ਸੱਦੀ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸੂਬੇ ਵਿੱਚ ਕੇਸਾਂ ਅਤੇ ਮੌਤ ਦਰ ਵਿੱਚ ਆਈ ਗਿਰਾਵਟ ਨੂੰ ਦੇਖਦਿਆਂ ਕਿਹਾ ਕਿ ਪਹਿਲਾਂ ਲਾਈਆਂ ਗਾਈਆਂ ਪਾਬੰਦੀਆਂ ਨਾਲ ਸੂਬਾ ਸਰਕਾਰ ਨੂੰ ਬਹੁਤ ਮੱਦਦ ਮਿਲੀ ਹੈ। ਹਾਲਾਂਕਿ ਉਨ੍ਹਾਂ ਪੇਂਡੂ ਖੇਤਰਾਂ ਵਿੱਚ ਵਧਦੇ ਕੇਸਾਂ ਉਤੇ ਚਿੰਤਾ ਪ੍ਰਗਟਾਈ। ਸ਼ਹਿਰਾਂ/ਕਸਬਿਆਂ ਵਿੱਚ ਕੇਸਾਂ ਦੀ ਗਿਣਤੀ ਜ਼ਰੂਰ ਘਟ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚੋਂ ਛੁੱਟੀ ਹਾਸਲ ਕਰਨ ਵਾਲੇ ਗਰੀਬ ਕੋਵਿਡ ਮਰੀਜ਼ਾਂ ਲਈ ਵਿਟਾਮਿਨ ਆਦਿ ਦਾ ਪ੍ਰਬੰਧ ਦਾ ਖਿਆਲ ਰੱਖਿਆ ਜਾਵੇ।
ਇਸ ਤੋਂ ਪਹਿਲਾਂ ਸੰਖੇਪ ਪੇਸ਼ਕਾਰੀ ਵਿੱਚ ਸੂਬੇ ਦੇ ਸਿਹਤ ਮਾਹਿਰਾਂ ਦੀ ਕਮੇਟੀ ਦੇ ਮੁਖੀ ਡਾ. ਕੇ.ਕੇ.ਤਲਵਾੜ ਨੇ ਕਿਹਾ ਕਿ ਸੂਬੇ ਵਿੱਚ ਪਾਜ਼ੇਟਿਵ ਕੇਸਾਂ ਦੀ ਦਰ 14 ਸਤੰਬਰ ਨੂੰ 10.85 ਫੀਸਦੀ ਸੀ ਜੋ ਕਿ 28 ਸਤੰਬਰ ਨੂੰ ਘਟ ਕੇ 5.12 ਫੀਸਦੀ ਉਤੇ ਆ ਗਈ।
ਇਸ ਸਮੇਂ ਦੌਰਾਨ ਮੌਤ ਦਰ ਅਤੇ ਵੈਟੀਲੇਂਟਰ ਵਾਲੇ ਮਰੀਜ਼ਾਂ ਦੀ ਦਰ ਵਿੱਚ ਗਿਰਾਵਟ ਆਈ ਹੈ। ਸੂਬੇ ਵਿੱਚ ਇਸ ਵੇਲੇ ਕੋਵਿਡ ਮੌਤ ਦਰ 2.95 ਫੀਸਦੀ ਹੈ ਅਤੇ ਪ੍ਰਤੀ ਮਿਲੀਅਨ ਮੌਤਾਂ ਦੀ ਦਰ 112.5 ਫੀਸਦੀ ਹੈ। ਰਿਕਵਰੀ ਦਰ ਵਧ ਕੇ 82.1 ਫੀਸਦੀ ਹੋ ਗਈ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਿਤੀ ਨੂੰ ਕੰਟਰੋਲ ਹੇਠ ਰੱਖਣ ਲਈ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਦਾ ਹੌਸਲਾ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
ਸਿਹਤ ਸਕੱਤਰ ਹੁਸਨ ਲਾਲ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਆਦਿ ਦੀ ਮੌਜੂਦਾ ਸਥਿਤੀ ਦੇ ਵੇਰਵੇ ਸਾਂਝੇ ਕੀਤੇ ਜਦੋਂ ਕਿ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਡੀ.ਕੇ.ਤਿਵਾੜੀ ਨੇ ਖੁਲਾਸਾ ਕੀਤਾ ਕਿ ਹੁਣ ਤੱਕ 3 ਸਰਕਾਰੀ ਮੈਡੀਕਲ ਕਾਲਜਾਂ ਵਿੱਚ 54 ਕੋਵਿਡ ਮਰੀਜ਼ ਆਪਣਾ ਪਲਾਜ਼ਮਾ ਦਾਨ ਕਰ ਚੁੱਕੇ ਹਨ।
Published by: Anuradha Shukla
First published: October 1, 2020, 4:28 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading