ਪੰਜਾਬ 'ਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ ਤਿਆਰੀ, ਇੰਨਾਂ ਨਿਯਮਾਂ ਦਾ ਕਰਨਾ ਹੋਵੇਗਾ ਪਾਲਣ

News18 Punjabi | News18 Punjab
Updated: October 8, 2020, 7:44 AM IST
share image
ਪੰਜਾਬ 'ਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ ਤਿਆਰੀ, ਇੰਨਾਂ ਨਿਯਮਾਂ ਦਾ ਕਰਨਾ ਹੋਵੇਗਾ ਪਾਲਣ
ਪੰਜਾਬ 'ਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ ਤਿਆਰੀ, ਇੰਨਾਂ ਨਿਯਮਾਂ ਦਾ ਕਰਨਾ ਹੋਵੇਗਾ ਪਾਲਣ( ਫਾਈਲ ਫੋਟੋ)

ਸਿੱਖਿਆ ਸਕੱਤਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਵਿੱਚ ਇਕ ਸੈਕਸ਼ਨ 'ਚ 20 ਤੋਂ ਵੱਧ ਵਿਦਿਆਰਥੀ ਨਹੀਂ ਹੋਣਗੇ। ਜਮਾਤ 'ਚ ਇਕ ਬੈਂਚ 'ਤੇ ਸਿਰਫ਼ ਇਕ ਵਿਦਿਆਰਥੀ ਨੂੰ ਬੈਠਣ ਦੀ ਇਜਾਜ਼ਤ ਹੋਵੇਗੀ ਅਤੇ ਮਾਸਕ ਪਾਉਣਾ ਅਤੇ ਸੈਨੇਟਾਈਜ਼ੇਸ਼ਨ ਆਦਿ ਪ੍ਰੋਟੋਕਾਲਾਂ ਦੀ ਪਾਲਣਾ ਲਾਜ਼ਮੀ ਹੋਣਗੇ। ਦਿਸ਼ਾ ਨਿਰਦੇਸ਼ ਮੁਤਾਬਿਕ ਸਿਹਤ ਵਿਭਾਗ ਵਲੋਂ ਦਿੱਤੀਆਂ ਹਿਦਾਇਤਾਂ ਮੁਤਾਬਕ ਵਿਦਿਆਰਥੀਆਂ ਵਿਚਾਲੇ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ। ਦੂਜੇ ਪਾਸੇ ਸਿੱਖਿਆ ਮੰਤਰੀ ਨੇ ਸਕੂਲ ਖੁੱਲਣ ਬਾਰੇ ਵੱਖਰੀ ਸਪਸ਼ਟੀਕਰਨ ਦਿੱਤਾ ਹੈ...

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 15 ਅਕਤੂਬਰ ਤੋਂ ਸਕੂਲ ਖੁੱਲਣ ਦੇ ਪੜਾਅ ਵੱਜੋਂ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲ ਜਾ ਸਕਦੇ ਹਨ। ਇਸ ਸਬੰਧੀ ਜਾਰੀ ਦਿਸ਼ਾ ਨਿਰਦੇਸ਼ ਮੁਤਾਬਿਕ ਦਿਨ 'ਚ ਸਿਰਫ਼ ਤਿੰਨ ਘੰਟੇ ਲਈ ਸਕੂਲ ਖੁੱਲ੍ਹੇ ਰਹਿਣਗੇ। ਇਸਦੇ ਨਾਲ ਹੀ ਜਿੱਥੇ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਵੇਗੀ, ਉੱਥੇ ਅਧਿਆਪਕ ਦੋ ਸ਼ਿਫ਼ਟਾਂ 'ਚ ਬੱਚਿਆਂ ਨੂੰ ਬੁਲਾ ਸਕਣਗੇ। ਇਕ ਸੈਕਸ਼ਨ 'ਚ 20 ਤੋਂ ਵੱਧ ਵਿਦਿਆਰਥੀ ਨਹੀਂ ਹੋਣਗੇ। ਜਮਾਤ 'ਚ ਇਕ ਬੈਂਚ 'ਤੇ ਸਿਰਫ਼ ਇਕ ਵਿਦਿਆਰਥੀ ਨੂੰ ਬੈਠਣ ਦੀ ਇਜਾਜ਼ਤ ਹੋਵੇਗੀ ਅਤੇ ਮਾਸਕ ਪਾਉਣਾ ਅਤੇ ਸੈਨੇਟਾਈਜ਼ੇਸ਼ਨ ਆਦਿ ਪ੍ਰੋਟੋਕਾਲਾਂ ਦੀ ਪਾਲਣਾ ਲਾਜ਼ਮੀ ਹੋਣਗੇ। ਇਹ ਵੀ ਧਿਆਨਯੋਗ ਹੈ ਕਿ ਦਿਸ਼ਾ ਨਿਰਦੇਸ਼ ਮੁਤਾਬਿਕ ਸਿਹਤ ਵਿਭਾਗ ਵਲੋਂ ਦਿੱਤੀਆਂ ਹਿਦਾਇਤਾਂ ਮੁਤਾਬਕ ਵਿਦਿਆਰਥੀਆਂ ਵਿਚਾਲੇ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ। ਹੇਠ ਦਿੱਤਾ ਨੋਟੀਫਿਕੇਸ਼ਨ ਸਿੱਖਿਆ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ।



ਪੰਜਾਬ ਵਿਚ ਹਾਲੇ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਮੰਤਰੀ ਨੇ ਕੀਤਾ ਸਪਸ਼ਟ
ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲ੍ਹਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ।

ਇਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਰਾਹੀਂ 15 ਅਕਤੂਬਰ, 2020 ਤੋਂ ਸਕੂਲਾਂ ਵਿੱਚ ਕੁਝ ਗਤੀਵਿਧੀਆਂ ਨੂੰ ਮੁੜ ਖੋਲ੍ਹਣ ਸਬੰਧੀ ਮੰਗੀਆਂ ਟਿੱਪਣੀਆਂ ਦੇ ਜਵਾਬ ਵਿੱਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਹੈ ਕਿ ਸਕੂਲ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਖੋਲ੍ਹੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਿਆਂ ਤੋਂ ਰੋਜ਼ਾਨਾ ਆਧਾਰ 'ਤੇ ਰਿਪੋਰਟਾਂ ਲਈਆਂ ਜਾ ਰਹੀਆਂ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਰਾਜ ਵਿਚ ਸਕੂਲ ਖੋਲ੍ਹਣ ਦੀ ਸਥਿਤੀ ਦੌਰਾਨ ਵਿਚਾਰੀ ਜਾਣ ਵਾਲੀ ਨਿਰਧਾਰਤ ਕਾਰਜ ਪ੍ਰਣਾਲੀ (ਐਸ.ਓ.ਪੀਜ਼) ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਜਿਸ ਤਹਿਤ ਦੱਸਿਆ ਗਿਆ ਹੈ ਕਿ ਸਕੂਲ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਤੇ ਕੇਵਲ ਤਿੰਨ ਘੰਟਿਆਂ ਲਈ ਖੋਲ੍ਹੇ ਜਾ ਸਕਦੇ ਹਨ। ਜਿਥੇ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਵੇ, ਉੱਥੇ ਅਧਿਆਪਕਾਂ ਨੂੰ ਤਿੰਨ ਘੰਟਿਆਂ ਲਈ ਦੋ ਸ਼ਿਫਟਾਂ ਵਿਚ ਬੁਲਾਇਆ ਜਾ ਸਕਦਾ ਹੈ।

ਸਕੂਲ ਖੋਲ੍ਹਣ ਸਮੇਂ ਸਾਰੇ ਸੁਰੱਖਿਆ ਉਪਾਅ/ਸੈਨੀਟਾਈਜ਼ੇਸ਼ਨ ਆਦਿ ਦੀ ਪਾਲਣਾ ਕੀਤੀ ਜਾਵੇਗੀ ਜਿਵੇਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਬਰਕਰਾਰ ਰੱਖਣਾ, ਸੈਨੀਟਾਈਜ਼ ਕਰਨਾ ਆਦਿ। ਇਸੇ ਤਰ੍ਹਾਂ ਕਲਾਸਾਂ ਵਿਚ ਔਸਤਨ 20 ਤੋਂ ਵੱਧ ਵਿਦਿਆਰਥੀ ਨਹੀਂ ਆਉਣਗੇ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਦੋ ਵਿਦਿਆਰਥੀਆਂ ਨੂੰ ਇੱਕੋ ਬੈਂਚ 'ਤੇ ਬੈਠਣ ਦੀ ਆਗਿਆ ਨਹੀਂ ਹੋਵੇਗੀ ਅਤੇ ਦੋਵਾਂ ਬੈਂਚਾਂ ਵਿਚਕਾਰ ਸਿਹਤ ਵਿਭਾਗ ਦੇ ਪ੍ਰੋਟੋਕੋਲ ਅਨੁਸਾਰ ਆਪਸੀ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਕਰਨਾ, ਮਾਸਕ ਪਹਿਨਣਾ ਆਦਿ ਸਣੇ ਗ੍ਰਹਿ ਮੰਤਰਾਲੇ ਦੀਆਂ ਸਾਰੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
Published by: Sukhwinder Singh
First published: October 7, 2020, 4:48 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading