
Covid-19: ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ ਜਾਰੀ
ਪੰਜਾਬ ਵਿਚ ਦਿਨੋ ਦਿਨ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਧੀ ਰਹੀ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਕੇ 29 ਹੋ ਗਈ ਹੈ । ਇਸ ਤੋਂ ਇਲਾਵਾ ਪੰਜਾਬ ਵਿਚ 30 ਹਜ਼ਾਰ ਲੋਕਾਂ ਨੂੰ ਘਰਾਂ 'ਚ ਆਈਸੋਲੇਟ ਕੀਤਾ ਗਿਆ। ਕੋਰੋਨਾ ਵਾਇਰਸ ਦੇ ਵੱਧਦੀ ਗਿਣਤੀ ਨੂੰ ਲੈ ਕੇ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਸੀ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ 23 ਜ਼ਿਲਿਆਂ ਵਿਚ ਹੈਲਪ ਲਾਇਨ ਨੰਬਰ ਜਾਰੀ ਕੀਤੇ ਹਨ। ਇਹ ਹੈਲਪ ਲਾਈਨ ਨੰਬਰ 24 ਘੰਟੇ 7 ਦਿਨ ਕੰਮ ਕਰਨਗੇ। ਤੁਸੀਂ ਕੋਵਿਡ 19 ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਨ੍ਹਾਂ ਨੰਬਰਾਂ ਤੋਂ ਲੈ ਸਕਦੇ ਹੋ।

Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।