ਪੰਜਾਬ ਦੇ ਇੱਕ ਹੋਰ ਮੰਤਰੀ ਕੋਰੋਨਾ ਦੀ ਮਾਰ ਹੇਠ ਆਏ ਹਨ, ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਰੋਨਾ ਰਿਪੋਰਟ ਵੀ ਪਾਜ਼ਿਟਿਵ ਆਈ ਹੈ, ਹਾਲਾਂਕਿ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ। ਫਿਲਹਾਲ ਬ੍ਰਹਮ ਮਹਿੰਦਰਾ ਨੂੰ ਉਨ੍ਹਾਂ ਦੀ ਚੰਡੀਗੜ੍ਹ ਵਿਚਲੀ ਸਰਕਾਰੀ ਰਿਹਾਇਸ਼ ਤੇ ਹੀ ਆਈਸੋਲੇਟ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਸੁੰਦਰ ਸ਼ਾਮ ਅਰੋੜਾ ਤੇ ਗੁਰਪ੍ਰੀਤ ਕਾਂਗੜ ਵੀ ਕੋਰੋੋਨਾ ਪਾਜ਼ੀਟਿਵ ਆਏ ਹਨ, ਉਨ੍ਹਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ, ਜਦਕਿ ਕੈੈੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਇਸ ਬਿਮਾਰੀ ਨੂੰ ਮਾਤ ਦੇ ਚੁੱਕੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, COVID-19, Punjab Cabinet