ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

News18 Punjabi | News18 Punjab
Updated: February 22, 2021, 7:56 PM IST
share image
ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ
ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

  • Share this:
  • Facebook share img
  • Twitter share img
  • Linkedin share img
ਸੂਬਾ ਸਰਕਾਰ ਦੀ ਕਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਡਾਇਰੈਕਟਰ-ਕਮ-ਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਅੱਜ ਐਸ.ਏ.ਐਸ. ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਅਤੇ ਖੇਤਰ ਵਿਖੇ ਤਾਇਨਾਤ ਸਾਰੇ ਕਰਮਚਾਰੀਆਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਸਵੈਇੱਛਾ ਨਾਲ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ।

ਇਸ ਸੰਬੰਧੀ ਵਿਜੀਲੈਂਸ ਵੱਲੋਂ ਵਿਸ਼ੇਸ਼ ਮੁਹਿੰਮ ਵੀ ਚੱਲ ਰਹੀ ਹੈ। ਇਸ ਦੌਰਾਨ ਸ੍ਰੀ ਉੱਪਲ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵਿੱਚ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਕੀ ਰਹਿੰਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਆਪ ਨੂੰ ਕੋਰੋਨਾ ਵਾਈਰਸ ਤੋਂ ਬਚਾਉਣ ਲਈ ਜਲਦੀ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲੈਣ।
Published by: Gurwinder Singh
First published: February 22, 2021, 7:56 PM IST
ਹੋਰ ਪੜ੍ਹੋ
ਅਗਲੀ ਖ਼ਬਰ