
Video: ਨਾਭਾ ‘ਚ ਲੋਕਾਂ ਨੇ ਸਫਾਈ ਕਰਮਚਾਰੀਆਂ ਦਾ ਕੀਤਾ ਸ਼ਾਨਦਾਰ ਸਵਾਗਤ
ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਪੂਰੇ ਦੇਸ਼ ਵਿਚ 14 ਅਪ੍ਰੈਲ ਤੱਕ ਲਾਕਡਾਊਨ ਹੈ ਅਤੇ ਲੋਕ ਆਪਣੇ ਘਰਾਂ ਵਿਚ ਬੰਦ ਹੈ ਤਾਂ ਜੋ ਇਸ ਵਾਇਰਸ ਦੀ ਚੇਨ ਨੂੰ ਤੋੜਿਆ ਜਾ ਸਕੇ। ਹਾਲਾਂਕਿ ਕੁਝ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੂੰ ਘਰਾਂ ਵਿਚ ਬਾਹਰ ਜਾਣਾ ਪੈਂਦਾ ਹੈ। ਇਨ੍ਹਾਂ ਵਿਚ ਡਾਕਟਰ, ਪੁਲਿਸ ਕਰਮਚਾਰੀ, ਸਫਾਈ ਕਰਮਚਾਰੀ ਅਤੇ ਮੀਡੀਆ ਸਮੇਤ ਹੋਰ ਪੇਸ਼ੇ ਨਾਲ ਸਬੰਧਤ ਲੋਕ ਹਨ। ਮੰਗਲਵਾਰ ਨੂੰ ਪੰਜਾਬ ਦੇ ਨਾਭਾ ਵਿਚ ਜਦੋਂ ਸਫਾਈ ਕਰਮਚਾਰੀ ਆਪਣੇ ਇਲਾਕੇ ਵਿਚ ਸਫਾਈ ਕਰਨ ਆਏ ਤਾਂ ਲੋਕਾਂ ਨੇ ਆਪਣੇ ਘਰਾਂ ਦੀ ਛੱਤਾਂ ਤੋਂ ਉਨ੍ਹਾਂ ਉਪਰ ਫੁੱਲਾਂ ਦੀ ਬਰਖਾ ਕੀਤੀ ਅਤੇ ਤਾੜੀਆਂ ਨਾਲ ਸਵਾਗਤ ਕੀਤਾ। ਇਸ ਤੋਂ ਬਾਅਦ ਇਕ ਕਰਮਚਾਰੀ ਨੂੰ ਲੋਕਾਂ ਨੇ ਨੋਟਾਂ ਦੀ ਮਾਲਾ ਵੀ ਪਹਿਨਾਈ।
ਦਸਣਯੋਗ ਹੈ ਸਫਾਈ ਕੋਰੋਨਾ ਵਾਇਰਸ ਨਾਲ ਲੜਨ ਲਈ ਇਕ ਬਹੁਤ ਮਹੱਤਵਪੂਰਣ ਪਹਿਲੂ ਹੈ। ਅਜਿਹੀ ਸਥਿਤੀ ਵਿੱਚ ਸਫ਼ਾਈ ਸੇਵਕ ਹਰ ਸਵੇਰ ਘਰਾਂ ਦੇ ਬਾਹਰ ਫੈਲ ਰਹੀ ਗੰਦਗੀ ਨੂੰ ਦੂਰ ਕਰਨ ਲਈ ਆਪਣੀ ਡਿਊਟੀ ਨਿਭਾ ਰਹੇ ਹਨ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਰਾਸ਼ਟਰ ਨੂੰ ਦਿੱਤੇ ਸੰਬੋਧਨਾਂ ਵਿੱਚ ਸਫਾਈ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਸੀ ਅਤੇ ਉਨ੍ਹਾਂ ਨੂੰ ਕੋਰੋਨਾ ਵੀਰ ਦੱਸਿਆ ਸੀ।
ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਚਾਰ ਮੌਤਾਂ ਹੋ ਚੁੱਕੀਆਂ ਹਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿਚ ਕੋਰੋਨਾ ਵਾਇਰਸ ਦੇ 41 ਮਾਮਲੇ ਸਾਹਮਣੇ ਆਏ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।