Home /News /coronavirus-latest-news /

COVID-19:  ਮਾਲੇਰਕੋਟਲਾ ਵਿਚੋਂ ਇਕ ਨੌਜਵਾਨ ਕੋਰੋਨਾ ਪਾਜੀਟਿਵ ਮਿਲਿਆ

COVID-19:  ਮਾਲੇਰਕੋਟਲਾ ਵਿਚੋਂ ਇਕ ਨੌਜਵਾਨ ਕੋਰੋਨਾ ਪਾਜੀਟਿਵ ਮਿਲਿਆ

COVID-19:  ਮਾਲੇਰਕੋਟਲਾ ਵਿਚੋਂ ਇਕ ਨੌਜਵਾਨ ਕੋਰੋਨਾ ਪਾਜੀਟਿਵ ਮਿਲਿਆ

COVID-19:  ਮਾਲੇਰਕੋਟਲਾ ਵਿਚੋਂ ਇਕ ਨੌਜਵਾਨ ਕੋਰੋਨਾ ਪਾਜੀਟਿਵ ਮਿਲਿਆ

ਜ਼ਿਲ੍ਹਾ ਸੰਗਰੂਰ ਦੇ ਮਾਲੇਰਕੋਟਲਾ ਵਿਚ ਇਕ 25 ਸਾਲ ਦਾ ਨੌਜਵਾਨ ਕੋਰੋਨਾ ਪਾਜੀਟਿਵ ਆਇਆ ਹੈ। ਇਸ ਦੀ ਜਾਣਕਾਰੀ ਸਪੈਸ਼ਲ ਚੀਫ ਸੈਕਟਰੀ ਕੇਵੀਐਸ ਸਿੱਧੂ ਨੇ ਟਵਿਟ ਕਰਕੇ ਜਾਣਕਾਰੀ ਦਿੱਤੀ।

  • Share this:
    ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਅੱਜ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 184 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਸੂਬੇ ਵਿਚੋਂ ਕੋਰੋਨਾ ਦੇ 8 ਮਰੀਜ਼ ਪਾਜੀਟਿਵ ਮਰੀਜ਼ ਮਿਲੇ ਹਨ। ਸੂਬੇ ਦੇ ਜ਼ਿਲ੍ਹੇ ਸੰਗਰੂਰ ਦੇ ਮਾਲੇਰਕੋਟਲਾ ਵਿਚ ਇਕ 25 ਸਾਲ ਦਾ ਨੌਜਵਾਨ ਕੋਰੋਨਾ ਪਾਜੀਟਿਵ ਆਇਆ ਹੈ। ਇਸ ਦੀ ਜਾਣਕਾਰੀ ਸਪੈਸ਼ਲ ਚੀਫ ਸੈਕਟਰੀ ਕੇਵੀਐਸ ਸਿੱਧੂ ਨੇ ਟਵਿਟ ਕਰਕੇ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਵਿਚ ਪਹਿਲਾਂ ਹੀ 2 ਕੋਰੋਨਾ ਪਾਜੀਟਿਵ ਮਰੀਜ਼ ਹੈ, ਜੋ ਹਸਪਤਾਲ ਵਿਚ ਜੇਰੇ ਇਲਾਜ ਹਨ।



    ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 18 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ।  ਐਸਏਐਸ ਨਗਰ ਵਿਚ 56, ਪਠਾਨਕੋਟ ਵਿਚ 22, ਮਾਨਸਾ ਵਿਚ 11, ਮੋਗਾ ਵਿਚ 4, ਅੰਮ੍ਰਿਤਸਰ ਵਿਚ 11, ਨਵਾਂਸ਼ਹਿਰ (ਐਸਬੀਐਸ ਨਗਰ) ਵਿਚ 19, ਹੁਸ਼ਿਆਰਪੁਰ ਵਿਚ 7, ਜਲੰਧਰ ਵਿਚ 25,  ਲੁਧਿਆਣਾ ਵਿਚ 11, ਰੋਪੜ ਵਿਚ 3, ਫਤਿਹਗੜ੍ਹ ਸਾਹਿਬ ਵਿਚ 2, ਪਟਿਆਲਾ ਵਿਚ 2, ਫਰੀਦਕੋਟ ਵਿਚ 3, ਬਰਨਾਲਾ ਵਿਚ 2, ਕਪੂਰਥਲਾ ਵਿਚ 2, ਮੁਕਤਸਰ ਸਾਹਿਬ ਵਿਚ 1, ਸੰਗਰੂਰ ਵਿਚ 2 ਅਤੇ ਗੁਰਦਾਸਪੁਰ ਵਿਚ 1 ਹੈ।
    Published by:Ashish Sharma
    First published:

    Tags: Coronavirus, COVID-19, Malerkotla, Punjab, Sangrur

    ਅਗਲੀ ਖਬਰ