ਜਗਜੀਤ ਸਿੰਘ ਧੰਜੂ
ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ ਤੇ ਹਰ ਜਗ੍ਹਾ ਤੋਂ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕਪੂਰਥਲਾ ਦੀ ਗੱਲ ਕੀਤੀ ਜਾਵੇ ਤਾਂ ਬੀਤੇ ਕਈ ਦਿਨਾਂ ਤੋਂ ਹੁਣ ਰੋਜ਼ਾਨਾ ਮਾਮਲੇ ਸਾਹਮਣੇ ਆ ਰਿਹੇ ਹਨ।
ਕਪੂਰਥਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਪਾਤਸ਼ਾਹੀ ਛੇਵੀਂ) ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਵੈਦ ਸੰਤ ਬਾਬਾ ਦਯਾ ਸਿੰਘ ਜੀ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਆਈ ਹੈ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਉਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸੰਤ ਦਯਾ ਸਿੰਘ ਵੈਂਟੀਲੇਟਰ ਉਤੇ ਹਨ। ਪਿਛਲੇ ਕੁਝ ਦਿਨਾਂ ਤੋਂ ਤਬੀਅਤ ਠੀਕ ਨਾ ਹੋਣ ਕਰਕੇ ਸੈਫਲੇਬਾਦ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰਸਰ ਵਿੱਚ ਸਨ ਤੇ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਇੱਕ ਹਫਤੇ ਤੋਂ ਉਹ ਇਕਾਂਤਵਾਸ ਵਿੱਚ ਰਹਿ ਰਹੇ ਸਨ ਜਦਕਿ ਸੂਤਰਾਂ ਮੁਤਾਬਕ ਪ੍ਰਸ਼ਾਸਨ ਸਾਵਧਾਨੀ ਤੌਰ ਉਤੇ ਦੋਵਾਂ ਇਤਿਹਾਸਿਕ ਸਥਾਨਾਂ ਨੂੰ ਸੀਲ ਕਰ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, COVID-19