ਸੁਖਬੀਰ ਨੇ ਤੇਲ ਕੀਮਤਾਂ ਬਾਰੇ ਮੋਦੀ ਨੂੰ ਲਿਖੀ ਚਿੱਠੀ, ਕੋਰੋਨਾ ਕਾਰਨ ਬਣੇ ਹਾਲਾਤ ਦਾ ਪਾਇਆ ਵਾਸਤਾ

News18 Punjabi | News18 Punjab
Updated: June 30, 2020, 5:35 PM IST
share image
ਸੁਖਬੀਰ ਨੇ ਤੇਲ ਕੀਮਤਾਂ ਬਾਰੇ ਮੋਦੀ ਨੂੰ ਲਿਖੀ ਚਿੱਠੀ, ਕੋਰੋਨਾ ਕਾਰਨ ਬਣੇ ਹਾਲਾਤ ਦਾ ਪਾਇਆ ਵਾਸਤਾ
ਸੁਖਬੀਰ ਨੇ ਤੇਲ ਕੀਮਤਾਂ ਬਾਰੇ ਮੋਦੀ ਨੂੰ ਲਿਖੀ ਚਿੱਠੀ, ਕੋਰੋਨਾ ਕਾਰਨ ਬਣੇ ਹਾਲਾਤ... ()

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਪੈਟਰੋਲ ਅਤੇ ਡੀਜ਼ਲ 'ਤੇ ਕੇਂਦਰੀ ਆਬਕਾਰੀ ਡਿਊਟੀ ਘਟਾਈ ਜਾਵੇ ਤਾਂ ਜੋ ਤੇਲ ਕੀਮਤਾਂ ਘੱਟ ਸਕਣ ਅਤੇ ਕਿਸਾਨਾਂ, ਟਰਾਂਸਪੋਰਟ ਸੈਕਟਰ ਤੇ ਆਮ ਆਦਮੀ ਨੂੰ ਬਹੁਤ ਲੋੜੀਂਦੀ ਰਾਹਤ ਮਿਲ ਸਕੇ।

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਪੈਟਰੋਲੀਅ ਮੰਤਰਾਲੇ ਨੂੰ ਕੇਂਦਰੀ ਆਬਕਾਰੀ ਡਿਊਟੀ ਘਟਾਉਣ ਲਈ ਹਦਾਇਤ ਕਰਨ ਤਾਂ ਜੋ ਤੇਲ ਕੀਮਤਾਂ ਵਿਚ ਕਟੌਤੀ ਕੀਤੀ ਜਾ ਸਕੇ। ਸ੍ਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਵੱਡੇ ਵਾਧੇ ਕਾਰਨ ਕਿਸਾਨ ਜੋ ਕਿ ਸਾਉਣੀ ਦੀ ਫਸਲ ਬੀਜ ਰਹੇ ਹਨ ਤੇ ਪਹਿਲਾਂ ਹੀ ਦੇਸ਼ ਭਰ ਵਿਚ ਸਾਜ਼ੋ ਸਮਾਨ ਦੀ ਟਰਾਂਸਪੋਰਟੇਸ਼ਨ 'ਤੇ ਖਰਚ ਵਿਚ ਹੋਏ ਵਾਧੇ ਕਾਰਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਨਾਲ ਪ੍ਰਭਾਵਤ ਹਨ, ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਅਣਕਿਆਸੀ ਵਾਧੇ ਕਾਰਨ ਆਮ ਆਦਮੀ ਨੂੰ ਵੀ ਬਹੁਤ ਮਾਰ ਪਈ ਹੈ।

ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਇਹ ਸਮਾਜ ਦੇ ਹਿੱਤ ਵਿਚ ਹੋਵੇਗਾ ਕਿ ਤੇਲ ਕੀਮਤਾਂ ਵਿਚ ਨਿਰੰਤਰ ਵਾਧੇ ਦੇ ਰੁਝਾਨ ਨੂੰ ਪੁੱਠਾ ਮੋੜਿਆ ਜਾਵੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਇਸ ਸਬੰਧ ਵਿਚ ਕਈ ਵਰਗਾਂ ਨੇ ਮੰਗ ਪੱਤਰ ਦਿੱਤੇ ਹਨ ਤੇ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਤੇਲ ਕੀਮਤਾਂ ਘਟਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਕਿ ਆਮ ਆਦਮੀ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਇਆ ਜਾ ਸਕੇ ਕਿਉਂਕਿ ਤੇਲ ਕੀਮਤਾਂ ਵਿਚ ਵਾਧੇ ਨਾਲ ਮਹਿੰਗਾਈ ਵਧਦੀ ਹੈ। ਉਹਨਾਂ ਕਿਹਾ ਕਿ ਤੇਲ ਕੀਮਤਾਂ ਵਿਚ ਕਟੌਤੀ ਨਾਲ ਇੰਡਸਟਰੀ ਨੂੰ ਵੀ ਸਹਾਇਤਾ ਮਿਲੇਗੀ ਤੇ ਇਹ ਆਪਣਾ ਲਾਗਤ ਖਰਚ ਘਟਾਕੇ ਆਪਣੇ ਪੈਰਾ ਸਿਰ ਖੜ੍ਹੀ ਹੋ ਸਕੇਗੀ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਇਕ ਵੱਖਰੇ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਨੂੰ ਬੇਨਤੀ ਕੀਤੀ ਕਿ ਪੈਟਰੋਲ ਅਤੇ ਡੀਜ਼ਲ 'ਤੇ ਸੂਬੇ ਦੇ ਟੈਕਸਾਂ ਵਿਚ ਵੀ ਵੱਡੀ ਕਟੌਤੀ ਕੀਤੀ ਜਾਵੇ ਤਾਂ ਕਿ ਕਿਸਾਨਾਂ, ਟਰਾਂਸਪੋਰਟ ਸੈਕਟਰ ਤੇ ਆਮ ਆਦਮੀ ਨੂੰ ਰਾਹਤ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਅਜਿਹੇ ਹਨ ਕਿ ਪੈਟਰੋਲ 'ਤੇ ਸੂਬੇ ਦਾ ਟੈਕਸ 27.27 ਫੀਸਦੀ ਹੋ ਗਿਆ ਹੈ ਜਦਕਿ ਡੀਜ਼ਲ 'ਤੇ ਸੂਬੇ ਦਾ ਟੈਕਸ ਇਸਦੀ ਕੀਮਤ ਦਾ 17.53 ਫੀਸਦੀ ਹੋ ਗਿਆ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਤੇਲ ਕੀਮਤਾਂ 'ਤੇ ਸੂਬੇ ਦੇ ਟੈਕਸ ਜ਼ਿਆਦਾ ਹੋਣ ਕਾਰਨ ਕਿਸਾਨ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ। ਉਹਨਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੇ ਪੰਜਾਬ 'ਚੋਂ ਚਲੇ ਜਾਣ ਕਾਰਨ ਝੋਨਾ ਲਾਉਣ ਲਈ ਲੇਬਰ ਕੀਮਤਾਂ ਦੁੱਗਣੀਆਂ ਹੋ ਗਈਆਂ ਹਲ। ਉਹਨਾਂ ਕਿਹਾ ਕਿ ਝੋਨਾ ਲਾਉਣ ਦੇ ਸੀਜ਼ਨ ਅਤੇ ਵੱਖ ਵੱਖ ਖੇਤੀਬਾੜੀ ਕੰਮਾਂ ਦਰਮਿਆਨ ਕਿਸਾਨ ਡੀਜ਼ਲ 'ਤੇ ਸੂਬੇ ਦੇ ਟੈਕਸਾਂ ਵਿਚ ਹੋਏ ਨਜਾਇਜ਼ ਵਾਧੇ ਕਾਰਨ ਸਭ ਤੋਂ ਵੱਧ ਮਾਰ ਹੇਠ ਆਏ ਹਨ। ਉਹਨਾਂ ਕਿਹਾ ਕਿ ਵਪਾਰ ਤੇ ਇੰਡਸਟਰੀ, ਜੋ ਤਿੰਨ ਮਹੀਨੇ ਦੇ ਲੌਕਡਾਊਨ ਮਗਰੋਂ ਆਪਣੇ ਪੈਰਾਂ ਸਿਰ ਹੋਣ ਲਈ ਸੰਘਰਸ਼ ਕਰ ਰਹੀ ਹੈ, ਵੀ ਤੇਲ ਕੀਮਤਾਂ 'ਤੇ ਸੂਬੇ ਦੇ ਟੈਕਸ ਵੱਧ ਹੋਣ ਦੀ ਮਾਰ ਝੱਲ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਵੀ ਪੈਟਰੋਲ 'ਤੇ ਟੈਕਸ ਵੱਧ ਹੋਣ ਕਾਰਨ ਦਬਾਅ ਹੇਠ ਹੈ।
First published: June 30, 2020, 5:35 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading