ਕੋਰੋਨਾ ਦੇ ਨਵੇਂ ਵੈਰੀਐਂਟ ਨੂੰ ਲੈਕੇ ਪ੍ਰਸ਼ਾਸਨ ਸਖਤ, ਬਿਨਾ ਮਾਸਕ ਵਾਲਿਆਂ ਦੇ ਕੱਟੇ ਚਲਾਨ

ਕੋਰੋਨਾ ਦੇ ਨਵੇਂ ਵੈਰੀਐਂਟ ਨੂੰ ਲੈਕੇ ਪ੍ਰਸ਼ਾਸਨ ਸਖਤ, ਬਿਨਾ ਮਾਸਕ ਵਾਲਿਆਂ ਦੇ ਕੱਟੇ ਚਲਾਨ

  • Share this:
ਚੰਡੀਗੜ੍ਹ- ਭਾਰਤ ਵਿੱਚ ਕਰੋਨਾ ਦੇ ਨਵੇਂ ਵੈਰੀਐਂਟ ਓਮਿਕਰੋਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਾਰੀਆਂ ਰਾਜ ਸਰਕਾਰਾਂ ਕਰੋਨਾ ਦੀ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਦੇ ਦਾਅਵੇ ਕਰ ਰਹੀਆਂ ਹਨ। ਚੰਡੀਗੜ੍ਹ ਵਿੱਚ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਦੋ ਨਵੇਂ ਆਕਸੀਜਨ ਪਲਾਂਟ ਲਗਾਏ ਜਾ ਰਹੇ ਹਨ ਅਤੇ 15 ਦਸੰਬਰ ਤੋਂ ਪਹਿਲਾਂ ਆਕਸੀਜਨ ਪਲਾਂਟ ਲਗਾਏ ਜਾ ਚੁੱਕੇ ਹਨ।

ਮੋਹਾਲੀ ਵਿੱਚ ਸਿਵਲ ਹਸਪਤਾਲ ਦੇ ਅੰਦਰ ਦਾ ਕੋਵਿਡ ਵਾਰਡ, ਜੋ ਕਿ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਸੀ, ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਓਮੀਕਰੋਨ ਵੇਰੀਐਂਟ ਦੇ ਮਰੀਜ਼ਾਂ ਲਈ ਵੱਖਰਾ ਵਾਰਡ ਵੀ ਬਣਾਇਆ ਗਿਆ ਹੈ।


ਮੁਹਾਲੀ ਜ਼ਿਲ੍ਹਾ ਕਰੋਨਾ ਦੀ ਦੂਜੀ ਲਹਿਰ ਦੌਰਾਨ ਪੰਜਾਬ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚੋਂ ਇੱਕ ਸੀ, ਜਿਸ ਕਾਰਨ ਇੱਥੇ ਇੱਕ ਵਾਰ ਫਿਰ ਤੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਹੋਰ ਸਾਰੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਓਮੀਕਰੋਨ ਵੇਰੀਐਂਟ ਦੇ ਮਰੀਜ਼ਾਂ ਨੂੰ ਕੋਰੋਨਾ ਦੇ ਹੋਰ ਆਮ ਮਰੀਜ਼ਾਂ ਤੋਂ ਵੱਖਰਾ ਰੱਖਣ ਲਈ ਵੱਖਰਾ ਵਾਰਡ ਵੀ ਬਣਾਇਆ ਗਿਆ ਹੈ, ਨਾਲ ਹੀ RT-PCR ਰਿਪੋਰਟ ਤੋਂ ਬਾਅਦ 8 ਦਿਨਾਂ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ  ਆਈਸੋਲੇਸ਼ਨ 'ਚ ਰਹਿਣ ਅਤੇ ਇਨ੍ਹਾਂ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
Published by:Ashish Sharma
First published:
Advertisement
Advertisement