ਜਲੰਧਰ 'ਚ ਇਕ ਦਿਨ ਸਭ ਤੋਂ ਜ਼ਿਆਦਾ 648 ਕੋਵਿਡ ਪ੍ਰਭਾਵਿਤ ਮਰੀਜ਼ਾਂ ਨੂੰ ਤੰਦਰੁਸਤ ਹੋਣ 'ਤੇ ਮਿਲੀ ਛੁੱਟੀ 

News18 Punjabi | News18 Punjab
Updated: September 14, 2020, 7:58 AM IST
share image
ਜਲੰਧਰ 'ਚ ਇਕ ਦਿਨ ਸਭ ਤੋਂ ਜ਼ਿਆਦਾ 648 ਕੋਵਿਡ ਪ੍ਰਭਾਵਿਤ ਮਰੀਜ਼ਾਂ ਨੂੰ ਤੰਦਰੁਸਤ ਹੋਣ 'ਤੇ ਮਿਲੀ ਛੁੱਟੀ 
ਜਲੰਧਰ 'ਚ ਇਕ ਦਿਨ ਸਭ ਤੋਂ ਜ਼ਿਆਦਾ 648 ਕੋਵਿਡ ਪ੍ਰਭਾਵਿਤ ਮਰੀਜ਼ਾਂ ਨੂੰ ਤੰਦਰੁਸਤ ਹੋਣ 'ਤੇ ਮਿਲੀ ਛੁੱਟੀ 

ਛੁੱਟੀ ਮਿਲਣ ਉਪਰੰਤ ਸਿਵਲ ਹਸਪਤਾਲ ਅਤੇ ਕੋਵਿਡ ਕੇਅਰ ਸੈਂਟਰ ਤੋਂ ਬਾਹਰ ਆਉਂਦਿਆਂ ਮਰੀਜ਼ਾਂ ਨੇ ਡਾਕਟਰਾਂ ਅਤੇ ਮੈਡੀਕਲ ਅਮਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ , ਜਿਨ੍ਹਾਂ ਨੇ ਆਪਣੀ ਜ਼ਿੰਦਗੀ ਖ਼ਤਰੇ ਵਿੱਚ ਪਾ ਕੇ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ।

  • Share this:
  • Facebook share img
  • Twitter share img
  • Linkedin share img
Surinder Kamboj

ਜਲੰਧਰ: ਜਿਨ੍ਹਾਂ 648 ਮਰੀਜ਼ਾਂ ਨੂੰ ਅੱਜ ਇਲਾਜ ਉਪਰੰਤ ਛੁੱਟੀ ਦਿੱਤੀ ਗਈ, ਉਨ੍ਹਾਂ ਵਿੱਚ ਸਿਵਲ ਹਸਪਤਾਲ ਤੋਂ 7, ਕੋਵਿਡ ਕੇਅਰ ਸੈਂਟਰ ਤੋਂ 3 ਅਤੇ ਵੱਖ-ਵੱਖ ਸਿਹਤ ਸੰਸਥਾਵਾਂ ਤੋਂ 18 ਮਰੀਜ਼ਾਂ ਤੋਂ ਇਲਾਵਾ 620 ਮਰੀਜ਼ਾਂ ਵਲੋਂ ਘਰ ਵਿੱਚ ਸਫ਼ਲਤਾ ਪੂਰਵਕ ਇਕਾਂਤਵਾਸ ਦਾ ਸਮਾਂ ਪੂਰਾ ਕਰਨਾ ਸ਼ਾਮਿਲ ਹਨ।  ਛੁੱਟੀ ਮਿਲਣ ਉਪਰੰਤ ਸਿਵਲ ਹਸਪਤਾਲ ਅਤੇ ਕੋਵਿਡ ਕੇਅਰ ਸੈਂਟਰ ਤੋਂ ਬਾਹਰ ਆਉਂਦਿਆਂ ਮਰੀਜ਼ਾਂ ਨੇ ਡਾਕਟਰਾਂ ਅਤੇ ਮੈਡੀਕਲ ਅਮਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ , ਜਿਨ੍ਹਾਂ ਨੇ ਆਪਣੀ ਜ਼ਿੰਦਗੀ ਖ਼ਤਰੇ ਵਿੱਚ ਪਾ ਕੇ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ।

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਬਹੁਪੱਖੀ ਨੀਤੀ ਨੂੰ ਅਪਣਾਇਆ ਗਿਆ ਹੈ, ਜਿਸ ਵਿੱਚ ਟੈਸਟ ਕਰਨੇ, ਕੋਵਿਡ ਪ੍ਰਭਾਵਿਤ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਕਰਨਾ ਅਤੇ ਸੁਚਾਰੂ ਢੰਗ ਨਾਲ ਇਲਾਜ ਮੁਹੱਈਆ ਕਰਵਾਉਣਾ, ਘਰਾਂ ਵਿੱਚ ਇਕਾਂਤਵਾਸ ਕੀਤੇ ਲੋਕਾਂ ਦੀ ਨਿਗਰਾਨੀ ਵੱਲ ਵਿਸ਼ੇਸ਼ ਤਵੱਜੋਂ ਦੇਣ ਤੋਂ ਇਲਾਵਾ ਲਗਾਤਾਰ ਸਿਹਤ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣਾ ਸ਼ਾਮਿਲ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ੁਕਾਮ (ਫਲੂ) ਵਰਗੀ ਬੀਮਾਰੀ ਦੇ ਪਹਿਲੇ ਸੰਕੇਤ ਦਿਖਾਈ ਦੇਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।  ਸ੍ਰੀ ਥੋਰੀ ਨੇ ਕਿਹਾ ਕਿ ਦੱਸਿਆ ਕਿ ਮਾਸਕ ਪਹਿਨਣ ਨਾਲ ਕੋਵਿਡ-19 ਮਹਾਂਮਾਰੀ ਤੋਂ ਪ੍ਰਭਾਵਿਤ ਹੋਣ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਘਰੋਂ ਬਾਹਰ ਜਾਣ ਸਮੇਂ ਮਾਸਕ ਪਾਉਣ ਦੀ ਅਪੀਲ ਕੀਤੀ।
Published by: Sukhwinder Singh
First published: September 14, 2020, 7:53 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading