ਬ੍ਰਿਟੇਨ (UK) ਵੱਲੋਂ ਲਾਈਆਂ ਗਈਆਂ ਤਾਜ਼ਾ ਪਾਬੰਦੀਆਂ ਤੋਂ ਬਾਅਦ ਏਅਰ ਇੰਡੀਆ ਨੇ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੰਪਨੀ ਨੇ 24 ਅਤੇ 30 ਅਪ੍ਰੈਲ ਦੇ ਵਿਚਕਾਰ ਉਡਾਣਾਂ ਰੱਦ ਕਰ ਦਿੱਤੀਆਂ ਹਨ।
ਕੰਪਨੀ ਨੇ ਬੁੱਧਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਹਾਲਾਂਕਿ, ਕੰਪਨੀ ਦਾ ਕਹਿਣਾ ਹੈ ਕਿ ਉਹ ਇਸ ਸਮੇਂ ਦੌਰਾਨ ਹਫਤੇ ਵਿੱਚ ਇੱਕ ਵਾਰ ਉਡਾਣਾਂ ਚਲਾਉਣ ਦੀ ਪ੍ਰਕਿਰਿਆ ਵਿੱਚ ਹੈ। ਕੰਪਨੀ ਨੇ ਹੋਰ ਜਾਣਕਾਰੀ ਲਈ ਵੈਬਸਾਈਟ ਅਤੇ ਸੋਸ਼ਲ ਮੀਡੀਆ ਚੈਨਲਾਂ 'ਤੇ ਅਪਡੇਟ ਰਹਿਣ ਲਈ ਕਿਹਾ ਹੈ।
ਏਅਰ ਇੰਡੀਆ ਨੇ ਯੂਕੇ ਅਤੇ ਭਾਰਤ ਵਿਚਾਲੇ 24-30 ਅਪ੍ਰੈਲ ਦੇ ਵਿਚਕਾਰ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਕੰਪਨੀ ਨੇ ਕਿਹਾ ਹੈ ਕਿ ਨਵੇਂ ਸਮੇਂ ਅਤੇ ਰਿਫੰਡਸ ਬਾਰੇ ਹੋਰ ਜਾਣਕਾਰੀ ਜਲਦੀ ਦਿੱਤੀ ਜਾਵੇਗੀ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਏਅਰ ਇੰਡੀਆ ਨੇ ਕਿਹਾ ਹੈ ਕਿ ਉਹ 24 ਤੋਂ 30 ਅਪ੍ਰੈਲ 2021 ਦੇ ਵਿਚਕਾਰ ਹਫਤੇ ਵਿੱਚ ਇੱਕ ਵਾਰ ਦਿੱਲੀ ਅਤੇ ਮੁੰਬਈ ਤੋਂ ਯੂਕੇ ਲਈ ਉਡਾਣ ਭਰਨ ਦੀ ਤਿਆਰੀ ਕਰ ਰਹੇ ਹਨ।
ਏਜੰਸੀ ਨੂੰ ਪ੍ਰਾਪਤ ਹੋਏ ਅਪਡੇਟਸ ਦੇ ਅਨੁਸਾਰ, ਕੰਪਨੀ ਨੇ ਕਿਹਾ ਹੈ ਕਿ ਇਸ ਬਾਰੇ ਹੋਰ ਜਾਣਕਾਰੀ ਵੈਬਸਾਈਟ ਅਤੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਉਪਲਬਧ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬ੍ਰਿਟੇਨ ਨੇ ਹਵਾਈ ਯਾਤਰਾ 'ਤੇ ਪਾਬੰਦੀਆਂ ਦਾ ਐਲਾਨ ਕੀਤਾ ਸੀ।
Published by: Gurwinder Singh
First published: April 21, 2021, 14:07 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।