ਕੈਪਟਨ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਡਿਊਟੀ ਨਿਭਾਉਣ ਵਾਲੇ ਪੱਤਰਕਾਰਾਂ ਨੂੰ ਫਰੰਟ ਲਾਈਨ ਵਰਕਰ ਮੰਨਦਿਆਂ ਉਹਨਾਂ ਦੀ ਮੌਤ ਹੋਣ ਤੇ ਐਕਸ -ਗਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟਵੀਟ ਕਰ ਕਿਹਾ ਕਿ ਪੱਤਰਕਾਰਾਂ ਨੇ ਕੋਰੋਨਾ ਦੇ ਮੌਜੂਦਾ ਹਾਲਾਤ ਵਿਚ ਸਭ ਤੱਕ ਸਹੀ ਜਾਣਕਾਰੀ ਪਹੁੰਚਾਉਣ ਲਈ ਵੱਡੀ ਭੂਮਿਕਾ ਅਦਾ ਕੀਤੀ ਹੈ। ਇਸ ਲਈ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਵੀ ਪੱਤਰਕਾਰ ਦੀ ਕੋਰੋਨਾ ਨਾਲ ਮੌਤ ਹੋ ਜਾਂਦੀ ਹੈ ਤਾਂ ਉਸਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦਿੱਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੱਤਰਕਾਰਾਂ ਦੇ ਬਹਾਦਰੀ ਤੇ ਮਿਹਨਤ ਨਾਲ ਕੰਮ ਕਰਨ 'ਤੇ ਧੰਨਵਾਦ ਕਰਦੇ ਹਾਂ।
ਹਾਲਾਂਕਿ ਇਹ ਸਹਾਇਤਾ ਸਿਰਫ਼ ਪੰਜਾਬ ਸਰਕਾਰ ਤੋਂ ਐਕਰੀਡੇਟਡ ਪੱਤਰਕਾਰਾਂ ਦੇ ਪਰਿਵਾਰ ਨੂੰ ਹੀ ਮਿਲੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh, Coronavirus, COVID-19, Journalist, Punjab government