Coronavirus: ਪਟਿਆਲਾ ਵਿੱਚ ਤਿੰਨ ਦਿਨ ਦਾ 'ਜਨਤਾ ਕਰਫ਼ਿਊ' ਸ਼ੁਰੂ, 500 ਕੋਰੋਨਾ ਸ਼ੱਕੀ ਲੋਕਾਂ ਦੇ ਘਰਾਂ ਅੱਗੇ ਲਾਏ ਗਏ ਪੋਸਟਰ

News18 Punjabi | News18 Punjab
Updated: March 22, 2020, 9:07 AM IST
share image
Coronavirus: ਪਟਿਆਲਾ ਵਿੱਚ ਤਿੰਨ ਦਿਨ ਦਾ 'ਜਨਤਾ ਕਰਫ਼ਿਊ' ਸ਼ੁਰੂ, 500 ਕੋਰੋਨਾ ਸ਼ੱਕੀ ਲੋਕਾਂ ਦੇ ਘਰਾਂ ਅੱਗੇ ਲਾਏ ਗਏ ਪੋਸਟਰ

  • Share this:
  • Facebook share img
  • Twitter share img
  • Linkedin share img
ਪਟਿਆਲਾ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਆਦੇਸ਼ ਜਾਰੀ ਕੀਤੇ ਜਿਨ੍ਹਾਂ ਮੁਤਾਬਿਕ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦੇ ਇਸ ਤੋਂ ਬਚਾਅ ਤੇ ਇਸ ਦੇ ਪਰ ਭਾਅ ਨੂੰ ਰੋਕਣ ਲਈ ਇਹਤਿਆਤ ਵਜੋਂ ਅਗਲੇ ਤਿੰਨ ਦਿਨ ਲਈ ਮਾਰਚ 22 - 24 ਤੱਕ ਜਨਤਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ।



ਕੁਮਾਰ ਮੁਤਾਬਿਕ ਹੁਣ ਤੱਕ ਪਟਿਆਲਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਇਹ ਫ਼ੈਸਲਾ ਜਨਤਕ ਹਿਤਾਂ ਨੂੰ ਮੁੱਖ ਰੱਖਦਿਆਂ ਇਹ ਕਰਫ਼ਿਊ ਤਿੰਨ ਦਿਨ ਤੱਕ ਲਾਉਣ ਦਾ ਐਲਾਨ ਕੀਤਾ ਹੈ ਤੇ ਲੋਕਾਂ ਨੂੰ ਘਰਾਂ ਵਿੱਚ ਰਹਿ ਕੇ ਇਸ ਬਿਮਾਰੀ ਤੋਂ ਆਪਣੇ ਪਰਵਾਰ ਨੂੰ ਬਚਾਉਣ ਦੀ ਅਪੀਲ ਕਰਦਾ ਹਾਂ।
ਸਿਹਤ ਵਿਭਾਗ ਵੱਲੋਂ ਪਟਿਆਲਾ ਵਿੱਚ 500 ਸ਼ੱਕੀ ਲੋਕਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਇਨ੍ਹਾਂ ਦੇ ਘਰਾਂ ਅੱਗੇ ਪੋਸਟਰ ਲਾ ਕੇ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਨੂੰ ਕੁਆਰੇਂਟਾਈਨ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਪਟਿਆਲਾ ਹਰੀਸ਼ ਮਲਹੋਤਰਾ ਨੇ ਕਿਹਾ ਕਿ ਅਜਿਹਾ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਜਾ ਰਿਹਾ ਹੈ ਪਰ ਘਬਰਾਉਣ ਦੀ ਕੋਈ ਲੋੜ ਨਹੀਂ। ਲੋਕ ਆਪਣੇ ਘਰਾਂ ਵਿਚ ਰਹਿ ਕੇ ਆਪਣੇ ਆਪ ਨੂੰ ਸੁਰੱਖਿਅਤ ਰੱਖਣ।
First published: March 22, 2020, 8:33 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading