Home /News /coronavirus-latest-news /

ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਿਉਂ? ਔਜਲਾ ਨੇ ਕੇਂਦਰ ਨੂੰ ਲਿਖਿਆ ਪੱਤਰ

ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਿਉਂ? ਔਜਲਾ ਨੇ ਕੇਂਦਰ ਨੂੰ ਲਿਖਿਆ ਪੱਤਰ

ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਿਉਂ? ਔਜਲਾ ਨੇ ਕੇਂਦਰ ਨੂੰ ਲਿਖਿਆ ਪੱਤਰ

ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਿਉਂ? ਔਜਲਾ ਨੇ ਕੇਂਦਰ ਨੂੰ ਲਿਖਿਆ ਪੱਤਰ

  • Share this:

ਰਾਜੀਵ ਸ਼ਰਮਾ

ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦੁਬਈ, ਮਸਕਟ ਸਮੇਤ ਕਈ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ ਫਸੇ ਪੰਜਾਬੀ ਆਪਣੇ ਮੁਲਕ ਪਰਤਣ ਦੇ ਚਾਹਵਾਨ ਹਨ। ਉਨ੍ਹਾਂ ਨੂੰ ਇਥੇ ਵਾਪਸ ਲਿਆਉਣ ਲਈ ਸੁਹਿਰਦ ਯਤਨਾਂ ਦੀ ਲੋੜ ਹੈ, ਜੋ ਸਰਕਾਰ ਵਲੋਂ ਨਹੀਂ ਕੀਤੇ ਜਾ ਰਹੇ।

ਉਨ੍ਹਾਂ ਪੰਜਾਬੀਆਂ ਨਾਲ ਹੋ ਰਹੀ ਬੇਇਨਸਾਫੀ ਦੇ ਮੁੱਦੇ ਨੂੰ ਕੇਂਦਰੀ ਵਿਦੇਸ਼ ਮੰਤਰੀ ਭਾਰਤ ਸਰਕਾਰ, ਕੇਂਦਰੀ ਹਵਾਬਾਜ਼ੀ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਕੋਲ ਉਠਾਉਂਦੇ ਹੋਏ ਇਸ ਮੁੱਦੇ ਵੱਲ ਧਿਆਨ ਦੇਣ ਦੀ ਗੱਲ ਕੀਤੀ ਹੈ। ਇੱਥੇ ਪੱਤਰ ਰਾਹੀਂ ਗੁਰਜੀਤ ਔਜਲਾ ਨੇ ਅੰਮ੍ਰਿਤਸਰ ਤੋਂ ਚੋਣ ਲੜ ਚੁੱਕੇ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਇਹ ਧਿਆਨ ਵਿੱਚ ਲਿਆਉਂਦਿਆਂ ਦੱਸਿਆ ਕਿ ਦੁਬਈ ਤੋਂ ਕੇਰਲਾ ਨੂੰ 127 ਫਲਾਈਟਾਂ ਆ ਰਹੀਆਂ ਹਨ, ਜਦਕਿ ਮੁਹਾਲੀ ਤੇ ਅੰਮ੍ਰਿਤਸਰ ਏਅਰਪੋਰਟ ਤੋਂ ਗਿਣਤੀ ਦੀਆਂ ਇੱਕ ਦੋ ਫਲਾਈਟਾਂ ਹੀ ਆਉਣੀਆਂ ਦਰਸਾਉਂਦਾ ਹੈ ਕਿ ਪੰਜਾਬੀਆਂ ਨਾਲ ਬੇਇਨਸਾਫੀ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ 3-4 ਵਾਰ ਈ -ਮੇਲ ਰਾਹੀਂ ਆਪਣੀ ਗੱਲ ਕਹਿ ਚੁੱਕੇ ਹਨ ਪਰ ਅਜੇ ਤੱਕ ਇਸ ਮਸਲੇ ਦੇ ਹੱਲ ਲਈ ਕੋਈ ਸੰਜੀਦਾ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਵਿਤਕਰਾ ਕਿਉਂ ਹੋ ਰਿਹਾ ਇਹ ਸਪੱਸ਼ਟ ਕੀਤਾ ਜਾਵੇ। ਔਜਲਾ ਨੇ 9 ਜੂਨ ਨੂੰ ਓਮਾਨ ਵਿੱਚ ਭਾਰਤੀ ਅੰਬੈਸੀ ਨੂੰ ਕੀਤੀ ਈ -ਮੇਲ ਦਾ ਵੀ ਹਵਾਲਾ ਦਿੰਦਿਆਂ ਦੱਸਿਆ ਕਿ 100 ਦੇ ਲਗਭਗ ਔਰਤਾਂ ਓਮਾਨ ਅੰਬੈਸੀ ਵਿਚ ਫਸੀਆਂ ਹੋਈਆਂ ਹਨ ਪਰ ਉਨ੍ਹਾਂ ਨੂੰ ਭਾਰਤ ਵਿੱਚ ਲਿਆਉਣ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ।

ਮੇਰੇ ਵਲੋਂ ਈ- ਮੇਲ ਕਰਨ ਦੇ ਬਾਵਜੂਦ ਵੀ ਮੇਰੇ ਦਫਤਰ ਜਾਂ ਪੀੜਤ ਔਰਤਾਂ ਨੂੰ ਅਜੇ ਤੱਕ ਇੰਡੀਅਨ ਅੰਬੈਸੀ ਵੱਲੋਂ ਸੰਪਰਕ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਅਜਿਹੇ ਅਵੇਸਲੇਪਣ ਨੂੰ ਸਰਕਾਰ ਦੀ ਨਾਕਾਮੀ ਵੀ ਦੱਸਿਆ ਅਤੇ ਸਰਕਾਰ ਨੂੰ ਇਸ ਪੱਤਰ ਰਾਹੀਂ ਚੁੱਕੇ ਮੁੱਦਿਆਂ ਪ੍ਰਤੀ ਗੰਭੀਰਤਾ ਨਾਲ ਹੱਲ ਕਰਨ ਲਈ ਆਖਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਵਿੱਚ ਤੁਰੰਤ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਪੰਜਾਬ ਪਰਤਣ ਦੇ ਚਾਹਵਾਨ ਪੰਜਾਬੀਆਂ ਨੂੰ ਲਿਆਉਣ ਲਈ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਆਖਿਆ ਹੈ|

Published by:Gurwinder Singh
First published:

Tags: Coronavirus, COVID-19