
ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਿੱਖ ਸੰਗਤ 'ਤੇ ਹਮਲਾ ਕਰਨਾ ਅਤਿ ਨਿੰਦਣਯੋਗ ਤੇ ਸ਼ਰਮਨਾਕ ਕਾਰਾ: ਰੰਧਾਵਾ
ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ਵਿੱਚ ਇਹਤਿਆਤ ਵਰਤਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਬਰਨਾਲਾ ਤੇ ਪੱਟੀ ਜੇਲਾਂ ਨੂੰ ਏਕਾਂਤਵਾਸ ਵਜੋਂ ਐਲਾਨ ਦਿੱਤਾ ਹੈ। ਇਹ ਖ਼ੁਲਾਸਾ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਰੰਧਾਵਾ ਨੇ ਦੱਸਿਆ ਕਿ ਬਰਨਾਲਾ ਤੇ ਪੱਟੀ ਜੇਲਾਂ ਵਿੱਚ ਬੰਦ 412 ਕੈਦੀਆਂ ਨੂੰ ਸੂਬੇ ਦੀਆਂ ਹੋਰਨਾਂ ਜੇਲਾਂ ਵਿੱਚ ਤਬਦੀਲ ਕਰ ਦਿੱਤਾ ਹੈ। ਕੋਈ ਵੀ ਨਵਾਂ ਕੈਦੀ ਏਕਾਂਤਵਾਸ ਐਲਾਨੀਆਂ ਇਨ੍ਹਾਂ ਦੋਵਾਂ ਜੇਲਾਂ ਵਿੱਚ ਹੀ ਪੂਰੀ ਮੈਡੀਕਲ ਜਾਂਚ ਤੋਂ ਬਾਅਦ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੀਆਂ ਜੇਲਾਂ ਨੂੰ ਕੋਰੋਨਾਵਾਇਰਸ ਦੇ ਕਿਸੇ ਵੀ ਸੰਭਾਵੀ ਖ਼ਤਰੇ ਤੋਂ ਬਚਣ ਲਈ ਇਹਤਿਆਤ ਵਜੋਂ ਚੁੱਕਿਆ ਗਿਆ ਹੈ।
ਜੇਲ ਮੰਤਰੀ ਰੰਧਾਵਾ ਨੇ ਹੋਰ ਖ਼ੁਲਾਸਾ ਕਰਦਿਆਂ ਦੱਸਿਆ ਕਿ ਬਰਨਾਲਾ ਜੇਲ• ਦੇ 100 ਕੈਦੀ ਨਵੀਂ ਜੇਲ• ਨਾਭਾ ਤੇ 202 ਕੈਦੀ ਜ਼ਿਲ੍ਹਾ ਜੇਲ• ਬਠਿੰਡਾ ਅਤੇ ਪੱਟੀ ਸਬ ਜੇਲ• ਦੇ 110 ਕੈਦੀ ਜ਼ਿਲ੍ਹਾ ਜੇਲ• ਸ੍ਰੀ ਮੁਕਤਸਰ ਸਾਹਿਬ ਤਬਦੀਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 412 ਕੈਦੀਆਂ ਨੂੰ ਚੈੱਕਅਪ ਕਰ ਕੇ ਤਬਦੀਲ ਕੀਤਾ ਗਿਆ। ਹੁਣ ਕੋਈ ਵੀ ਨਵਾਂ ਕੈਦੀ ਦੋਵੇਂ ਜੇਲਾਂ ਨੂੰ ਛੱਡ ਕੇ ਕਿਸੇ ਹੋਰ ਜੇਲ• ਵਿੱਚ ਨਹੀਂ ਭੇਜਿਆ ਜਾਵੇਗਾ। ਏਕਾਂਤਵਾਸ ਐਲਾਨੀਆਂ ਬਰਨਾਲਾ ਤੇ ਪੱਟੀ ਜੇਲ• ਵਿੱਚ ਆਉਣ ਵਾਲੇ ਨਵੇਂ ਕੈਦੀ ਨੂੰ ਕੋਵਿਡ-19 ਪ੍ਰੋਟੋਕਾਲ ਤੇ ਸਿਹਤ ਸਲਾਹ ਕਾਰਿਆਂ ਅਨੁਸਾਰ ਪੂਰੀ ਤਰ੍ਹਾਂ ਜਾਂਚ ਕਰ ਕੇ ਭੇਜਿਆ ਜਾਵੇਗਾ।
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।