Lockdown 5.0: ਅਜੇ ਢਿੱਲ ਦੇਣ ਦੇ ਮੂਡ 'ਚ ਨਹੀਂ ਪੰਜਾਬ ਸਰਕਾਰ, ਕੈਪਟਨ ਨੇ ਕਿਹਾ-ਅਜੇ ਖਤਰਾ ਟਲਿਆ ਨਹੀਂ

News18 Punjabi | News18 Punjab
Updated: May 31, 2020, 8:53 AM IST
share image
Lockdown 5.0: ਅਜੇ ਢਿੱਲ ਦੇਣ ਦੇ ਮੂਡ 'ਚ ਨਹੀਂ ਪੰਜਾਬ ਸਰਕਾਰ, ਕੈਪਟਨ ਨੇ ਕਿਹਾ-ਅਜੇ ਖਤਰਾ ਟਲਿਆ ਨਹੀਂ
Lockdown 5.0: ਅਜੇ ਢਿੱਲ ਦੇਣ ਦੇ ਮੂਡ 'ਚ ਨਹੀਂ ਪੰਜਾਬ ਸਰਕਾਰ, ਕੈਪਟਨ ਨੇ ਕਿਹਾ-ਅਜੇ ਖਤਰਾ ਟਲਿਆ ਨਹੀਂ

  • Share this:
  • Facebook share img
  • Twitter share img
  • Linkedin share img
ਪੰਜਾਬ ’ਚ ‘ਲੌਕਡਾਊਨ’ ਹੁਣ 30 ਜੂਨ ਤੱਕ ਜਾਰੀ ਰਹੇਗਾ ਅਤੇ ਇਨ੍ਹਾਂ ਚਾਰ ਹਫ਼ਤਿਆਂ ਦੇ ਵਾਧੇ ਦੌਰਾਨ ਕੇਂਦਰੀ ਨੇਮਾਂ ਅਨੁਸਾਰ ਕੁਝ ਹੋਰ ਢਿੱਲਾਂ ਵੀ ਮਿਲਣਗੀਆਂ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦਾ ਖਤਰਾ ਅਜੇ ਟਲਿਆ ਨਹੀਂ ਹੈ ਅਤੇ ਜੇਕਰ ਲੋੜ ਪਈ ਤਾਂ ਉਹ ਪੰਜਾਬੀਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਖਤ ਕਦਮ ਚੁੱਕਣੇ ਜਾਰੀ ਰੱਖਣਗੇ।

ਨਿਰੰਤਰ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਮਹਾਮਾਰੀ ਦੇ ਫੈਲਾਅ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਮਦਦ ਲਈ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਉਪਾਵਾਂ ਦਾ ਪਾਲਣਾ ਕਰਨ ਲਈ ਸੂਬੇ ਦੇ ਨਾਗਰਿਕਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਲੌਕਡਾਊਨ 5.0 ਦੀਆਂ ਕੇਂਦਰੀ ਲੀਹਾਂ ਤਹਿਤ ਅਗਲੇ ਕਦਮ ਚੁੱਕਣ ਫੈਸਲਾ ਕੀਤਾ ਹੈ ਜਦਕਿ ਮਾਹਿਰਾਂ ਨੇ ਪ੍ਰਾਹੁਣਚਾਰੀ ਉਦਯੋਗ ਅਤੇ ਸ਼ਾਪਿੰਗ ਮਾਲਜ਼ ਨੂੰ ਖੋਲ੍ਹੇ ਜਾਣ ਦੇ ਵਿਰੋਧ ਵਿਚ ਮਸ਼ਵਰਾ ਦਿੱਤਾ ਹੈ। ਮੁੱਖ ਮੰਤਰੀ ਨੇ ਚੌਕਸ ਕੀਤਾ ਕਿ ਹਾਲੇ ਕੋਵਿਡ ਦਾ ਖਤਰਾ ਟਲਿਆ ਨਹੀਂ ਹੈ ਜਿਸ ਦੇ ਮੱਦੇਨਜ਼ਰ ਲੋੜ ਪੈਣ ’ਤੇ ਸਖ਼ਤ ਕਦਮ ਚੁੱਕਣੇ ਜਾਰੀ ਰਹਿਣਗੇ।

ਮੁੱਖ ਮੰਤਰੀ ਨੇ ਅੱਜ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਸੀਨੀਅਰ ਅਧਿਕਾਰੀਆਂ ਸਮੇਤ ਸਿਹਤ ਮਾਹਿਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਬਾਰੇ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਫੈਸਲੇ ਦਾ ਐਲਾਨ ਕੀਤਾ। ਇਹ ਕਦਮ 31 ਮਈ ਤੋਂ ਬਾਅਦ ਲੌਕਡਾਊਨ ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਲੀਹ ’ਤੇ ਹੋਵੇਗਾ।
ਇਸ ਤੋਂ ਬਾਅਦ ਫੇਸਬੁੱਕ ਲਾਈਵ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦਾ ਖਤਰਾ ਅਜੇ ਟਲਿਆ ਨਹੀਂ ਹੈ ਅਤੇ ਜੇਕਰ ਲੋੜ ਪਈ ਤਾਂ ਉਹ ਪੰਜਾਬੀਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਖਤ ਕਦਮ ਚੁੱਕਣੇ ਜਾਰੀ ਰੱਖਣਗੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਲੌਕਡਾਊਨ ਵਿੱਚ ਵਾਧਾ ਇਸ ਸ਼ਰਤ ’ਤੇ ਹੋਵੇਗਾ ਕਿ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਨੇ ਗਰੀਬਾਂ ਨੂੰ ਮੁਫਤ ਮਾਸਕ ਵੰਡਣ ਦੇ ਹੁਕਮ ਦਿੱਤੇ।

ਸਿਹਤ ਸਬੰਧੀ ਸਾਰੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕੀਤੇ ਜਾਣ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਸੈਸ਼ਨ ਦੌਰਾਨ ਕਿਹਾ ਕਿ 17 ਮਈ ਤੋਂ 28 ਮਈ ਤੱਕ ਮਹਿਜ਼ 11 ਦਿਨਾਂ ਅੰਦਰ 36,820 ਵਿਅਕਤੀਆਂ ਨੂੰ ਮਾਸਕ ਨਾ ਪਹਿਨਣ ਅਤੇ 4032 ਲੋਕਾਂ ਨੂੰ ਜਨਤਕ ਤੌਰ ‘ਤੇ ਥੁੱਕਣ ਬਦਲੇ ਜ਼ੁਰਮਾਨੇ ਕੀਤੇ ਗਏ ਹਨ। ਉਨਾਂ ਦੱਸਿਆ ਕਿ ਕੇਵਲ ਲੰਘੇ 24 ਘੰਟਿਆਂ ਦੌਰਾਨ 6061 ਲੋਕਾਂ ਨੂੰ ਮਾਸਕ ਨਾ ਪਹਿਨਣ ਲਈ ਜ਼ੁਰਮਾਨੇ ਕੀਤੇ ਗਏ ਹਨ ਅਤੇ ਇਸ ਸਮੇਂ ਦੌਰਾਨ ਨਿਯਮਾਂ ਦੀ ਉਲੰਘਣਾਂ ਦੇ ਮਾਮਲਿਆਂ ਵਿੱਚ 503 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਕਮਿਊਨਿਟੀ ਪੱਧਰ ‘ਤੇ ਕੋਵਿਡ ਦੇ ਫੈਲਾਓ ਦੀਆਂ ਸੰਭਾਵਨਾਵਾਂ ਦੇ ਪ੍ਰਸੰਗ ਵਿੱਚ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖਤਰਾ ਹੈ ਜਿਸਦਾ ਅਸੀਂ ਸਾਹਮਣਾ ਕਰ ਰਹੇ ਹਾਂ ਅਤੇ ਖੁੱਲਾਂ ਬਾਰੇ ਫੈਸਲੇ ਦੌਰਾਨ ਇਸ ਨੂੰ ਪੂਰੀ ਤਰਾਂ ਧਿਆਨ ਵਿੱਚ ਰੱਖਿਆ ਜਾਵੇਗਾ।
First published: May 31, 2020, 8:53 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading