ਮਾਸਕ ਦੀ ਵਰਤੋਂ ਨਾਲ ਹੀ ਪਾਈ ਜਾ ਸਕਦੀ ਹੈ ਕੋਰੋਨਾ 'ਤੇ ਜਿੱਤ

News18 Punjabi | News18 Punjab
Updated: September 16, 2020, 9:45 AM IST
share image
ਮਾਸਕ ਦੀ ਵਰਤੋਂ ਨਾਲ ਹੀ ਪਾਈ ਜਾ ਸਕਦੀ ਹੈ ਕੋਰੋਨਾ 'ਤੇ ਜਿੱਤ
ਮਾਸਕ ਦੀ ਵਰਤੋਂ ਨਾਲ ਹੀ ਪਾਈ ਜਾ ਸਕਦੀ ਹੈ ਕੋਰੋਨਾ 'ਤੇ ਜਿੱਤ

ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਤੋਂ ਜਿਆਦਾ ਕੋਰੋਨਾ ਮਹਾਂਮਾਰੀ ਤੋਂ ਬੱਚ ਸਕਦੇ ਹਾਂ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨ।

  • Share this:
  • Facebook share img
  • Twitter share img
  • Linkedin share img
ਅਮਿਤ ਸ਼ਰਮਾ

ਅੰਮ੍ਰਿਤਸਰ:  ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ ਅਤੇ ਹਰੇਕ ਮੁਹੱਲੇ ਵਿੱਚ ਮੋਬਾਇਲ ਟੈਸਟਿੰਗ ਵੈਨਾਂ ਜਾ ਕੇ ਲੋਕਾਂ ਦੇ ਟੈਸਟ ਕਰ ਰਹੀਆਂ ਹਨ। ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਟੈਸਟ ਕਰਵਾਉਣ ਲਈ ਅੱਗੇ ਆਉਣ ਜਿਸ ਨਾਲ ਉਹ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਬਾਲ ਵਿਕਾਸ ਅਧਿਕਾਰੀ ਅਤੇ ਆਂਗਣਵਾੜੀ ਵਰਕਰਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।  ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਅੱਜ ਵਾਰਡ ਨੰ: 37 ਅਧੀਨ ਪੈਂਦੇ ਇਲਾਕੇ ਸ੍ਰੀ ਉਧਮ ਸਿੰਘ ਨਗਰ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਗਿਆ ਜਿਸ ਤਹਿਤ ਬਾਲ ਵਿਕਾਸ ਅਫ਼ਸਰ ਅਧਿਕਾਰੀ ਅਤੇ ਆਂਗਣਵਾੜੀ ਵਰਕਰਾਂ ਵਲੋਂ ਇਲਾਕਾ ਨਿਵਾਸੀਆਂ ਨੂੰ ਕੋਰੋਨਾ ਬਿਮਾਰੀ ਤੋਂ ਬਚਾਓ ਅਤੇ ਟੈਸਟਿੰਗ ਲਈ ਸੁਚੇਤ ਕੀਤਾ ਗਿਆ।

ਜ਼ਿਲਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਤੋਂ ਜਿਆਦਾ ਕੋਰੋਨਾ ਮਹਾਂਮਾਰੀ ਤੋਂ ਬੱਚ ਸਕਦੇ ਹਾਂ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਦਿੱਤੀ ਗਈ ਹਦਾਇਤਾਂ ਦੀ ਪਾਲਣਾ ਕਰਕੇ ਹੀ ਇਸ ਮਹਾਂਮਾਰੀ ਤੇ ਜਿੱਤ ਪਾਈ ਜਾ ਸਕਦੀ ਹੈ।
ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਹੀ 30 ਸਤੰਬਰ ਤੱਕ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਪੋਸ਼ਣ ਮਾਹ ਦੇ ਤਹਿਤ ਜਿਸ ਵਿਚ ਵਿਸ਼ੇਸ ਤੋਰ ਤੇ ਦੋ ਟੀਚੇ ਮਿਥੇ ਗਏ ਹਨ ਜਿੰਨਾਂ ਵਿੱਚ ਅਤਿ ਕੁਪੋਸ਼ਿਤ ਬਚਿਆ ਦੀ ਪਹਿਚਾਣ ਅਤੇ ਨਿਗਰਾਨੀ ਕਰਨੀ,  ਨਿਉਟਰੀ/ਪੋਸ਼ਣ ਬਗੀਚਿਆ ਨੂੰ ਪ੍ਰੋਤਸਾਹਿਤ ਕਰਨਾ ਸ਼ਾਮਲ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 2018 ਵਿੱਚ ਪੋਸ਼ਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦਾ ਮੰਤਵ 0-6 ਸਾਲ ਦੇ ਬੱਚੇ, ਗਰਭਵਤੀ ਅਤੇ ਦੁਧ ਪਿਲਾਉਣ ਵਾਲੀਆ ਮਾਂਵਾਂ ਅਤੇ 11 ਤੋ 15 ਸਾਲ ਤੱਕ ਦੀਆ ਕਿਸ਼ੋਰੀਆ ਵਿਚ ਕੁਪੋਸ਼ਨ, ਅਨੀਮਿਆ, ਬੋਣਾਪਨ, ਦੁਬਲਾਪਨ ਅਤੇ ਜਨਮ ਸਮੇ ਘੱਟ ਭਾਰ ਵਾਲੇ ਬੱਚਿਆ ਦੀ ਗਿਣਤੀ ਨੂੰ ਘਟਾਉਣ ਆਦਿ। ਭਾਰਤ ਸਰਕਾਰ ਵਲੋ ਸਾਲ 2020 ਦੋਰਾਨ ਮਹੀਨਾ ਸਤੰਬਰ ਨੂੰ ਪੋਸ਼ਣ ਮਾਹ ਵਜੋ ਮਨਾਇਆ ਜਾ ਰਿਹਾ ਹੈ।
Published by: Sukhwinder Singh
First published: September 16, 2020, 9:44 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading