Home /News /entertainment /

Gurinder Dimpy Passes Away: ਗੁਰਿੰਦਰ ਡਿੰਪੀ ਦਾ ਹੋਇਆ ਦਿਹਾਂਤ, ਲਿਖੀ ਸੀ ਸਿੱਧੂ ਮੂਸੇਵਾਲਾ ਦੀ ਫਿਲਮ 'ਮੂਸਾ ਜੱਟ'

Gurinder Dimpy Passes Away: ਗੁਰਿੰਦਰ ਡਿੰਪੀ ਦਾ ਹੋਇਆ ਦਿਹਾਂਤ, ਲਿਖੀ ਸੀ ਸਿੱਧੂ ਮੂਸੇਵਾਲਾ ਦੀ ਫਿਲਮ 'ਮੂਸਾ ਜੱਟ'

gurinder dimpy sidhu moosewala

gurinder dimpy sidhu moosewala

Gurinder Dimpy Passes Away: ਪੰਜਾਬੀ ਅਦਾਕਾਰ ਲੇਖਕ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ (Gurinder Dimpy) ਨੇ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ ਕਲਾਕਾਰ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਫਿਲਮ 'ਮੂਸਾ ਜੱਟ' ਲਿਖੀ ਗਈ ਸੀ। ਇਸ ਤੋਂ ਇਲਾਵਾ ਗੁਰਿੰਦਰ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਜਿਵੇਂ ਕਿ ਲੌਂਗ ਲਾਚੀ, ਕੈਰੀ ਆਨ ਜੱਟਾ 2, ਵਧਾਈਆਂ ਜੀ ਵਧਾਈਆਂ, ਉੜਾ ਏਡਾ (UDA AIDA), ਜ਼ਖਮੀ ਆਦਿ ਦਾ ਵੀ ਹਿੱਸਾ ਰਹੇ।

ਹੋਰ ਪੜ੍ਹੋ ...
  • Share this:

moosa jatt

ਜਾਣਕਾਰੀ ਲਈ ਦੱਸ ਦੇਈਏ ਕਿ ਗੁਰਿੰਦਰ ਡਿੰਪੀ ਨੇ 47 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਿਹਾ। ਉਨ੍ਹਾਂ ਦੇ ਦਿਹਾਂਤ ਨਾਲ ਨਾ ਸਿਰਫ ਪਰਿਵਾਰ ਬਲਕਿ ਪੰਜਾਬੀ ਸਿਨੇਮਾ ਜਗਤ ਵਿੱਚ ਦੁੱਖ ਦੀ ਲਹਿਰ ਦੌੜ ਗਈ ਹੈ। ਗੁਰਿੰਦਰ ਡਿੰਪੀ ਨੇ ਐਮੀ ਵਿਰਕ, ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਨਿੰਜਾ ਅਤੇ ਤਰਸੇਮ ਜਸੜ ਵਰਗੇ ਨਾਮੀ ਫਿਲਮੀ ਸਿਤਾਰਿਆਂ ਨਾਲ ਕੀਤਾ ਹੈ। ਕਲਾਕਾਰ ਵੱਲੋਂ ਕੁਝ ਪੰਜਾਬੀ ਫਿਲਮਾਂ ਜਿਵੇਂ ਕਿ ਲਵ ਯੂ ਬੌਬੀ, ਕਬੱਡੀ ਇੱਕ ਮੁਹੱਬਤ ਅਤੇ ਪੰਜੋ ਦਾ ਨਿਰਦੇਸ਼ਨ ਕੀਤਾ ਗਿਆ।

ਇਸ ਤੋਂ ਇਲਾਵਾ ਗੁਰਿੰਦਰ ਡਿੰਪੀ ਨੇ ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੀ ਐਲਬਮ ਮੂਸੇਟੇਪ ਨੂੰ ਡਬ ਕੀਤਾ ਸੀ ਜਿਸਦੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਪਰ ਅਫਸੋਸ ਕਲਾਕਾਰ ਦਾ ਸਫਰ ਇੱਥੋਂ ਤੱਕ ਦਾ ਹੀ ਸੀ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।

Published by:Rupinder Kaur Sabherwal
First published:

Tags: Entertainment, Entertainment news, Pollywood, Punjabi industry, Sidhu Moosewala, Singer