ਅਦਾਕਾਰਾ ਕੰਗਨਾ ਰਣੌਤ ਨੂੰ ਪਦਮ ਸ਼੍ਰੀ ਪੁਰਸਕਾਰ 2020 ਮਿਲਿਆ

Padma Shri Award 2020 : ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਹੋਣ ਵਾਲੇ ਪ੍ਰੋਗਰਾਮ 'ਚ ਕੁੱਲ 141 ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਹ ਪੁਰਸਕਾਰ ਸਾਲ 2020 ਵਿੱਚ ਸ਼ਾਨਦਾਰ ਕੰਮ ਕਰਨ ਲਈ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸਾਲ 2021 ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 119 ਲੋਕਾਂ ਨੂੰ ਮੰਗਲਵਾਰ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਅਦਾਕਾਰਾ ਕੰਗਨਾ ਰਣੌਤ ਨੂੰ ਪਦਮ ਸ਼੍ਰੀ ਪੁਰਸਕਾਰ 2020 ਮਿਲਿਆ

  • Share this:
    ਪਦਮ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਰਸਮ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਈ। ਇਹ ਪੁਰਸਕਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਦਿੱਤੇ ਗਏ। ਫਿਲਮੀ ਹਸਤੀਆਂ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਗਾਇਕ ਅਦਨਾਨ ਸਾਮੀ ਨੂੰ ਪਦਮ ਸ਼੍ਰੀ (Padma Shri Award 2020) ਨਾਲ ਸਨਮਾਨਿਤ ਕੀਤਾ ਗਿਆ। ਓਲੰਪਿਕ ਤਮਗਾ ਜੇਤੂ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।

    ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਹੋਣ ਵਾਲੇ ਪ੍ਰੋਗਰਾਮ 'ਚ ਕੁੱਲ 141 ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਹ ਪੁਰਸਕਾਰ ਸਾਲ 2020 ਵਿੱਚ ਸ਼ਾਨਦਾਰ ਕੰਮ ਕਰਨ ਲਈ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸਾਲ 2021 ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 119 ਲੋਕਾਂ ਨੂੰ ਮੰਗਲਵਾਰ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।


    ਪੰਡਿਤ ਚੰਨੁਲਾਲ ਮਿਸ਼ਰਾ ਨੂੰ ਪਦਮ ਵਿਭੂਸ਼ਣ ਮਿਲਿਆ

    ਸੇਵਾਮੁਕਤ ਏਅਰ ਮਾਰਸ਼ਲ ਡਾ: ਪਦਮ ਬੰਦੋਪਾਧਿਆਏ ਨੂੰ ਰਾਸ਼ਟਰਪਤੀ ਵੱਲੋਂ ਦਵਾਈ ਦੇ ਖੇਤਰ ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਡਾ: ਪਦਮਾ ਭਾਰਤ ਦੀ ਪਹਿਲੀ ਮਹਿਲਾ ਏਅਰ ਮਾਰਸ਼ਲ ਹੈ। ਇਸ ਤੋਂ ਪਹਿਲਾਂ ਸ਼ਾਸਤਰੀ ਗਾਇਕ ਪੰਡਿਤ ਚੰਨੁਲਾਲ ਮਿਸ਼ਰਾ ਨੂੰ ਸਾਲ 2020 ਲਈ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ICMR ਦੇ ਸਾਬਕਾ ਮੁੱਖ ਵਿਗਿਆਨੀ ਡਾਕਟਰ ਰਮਨ ਗੰਗਾਖੇੜਕਰ ਨੂੰ ਵੀ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।

    ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦਾ ਪਦਮ ਵਿਭੂਸ਼ਣ ਪੁਰਸਕਾਰ ਉਨ੍ਹਾਂ ਦੀ ਪਤਨੀ ਸੰਗੀਤਾ ਜੇਤਲੀ ਨੂੰ ਭੇਟ ਕੀਤਾ, ਜਦਕਿ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦਾ ਪਦਮ ਵਿਭੂਸ਼ਣ ਪੁਰਸਕਾਰ ਉਨ੍ਹਾਂ ਦੀ ਬੇਟੀ ਬੰਸੂਰੀ ਸਵਰਾਜ ਨੇ ਪ੍ਰਾਪਤ ਕੀਤਾ।
    Published by:Sukhwinder Singh
    First published: