Amar Noori-Sardool Sikander Wedding Anniversary: ਅਮਰ ਨੂਰੀ (Amar Noori) ਅਤੇ ਸਰਦੂਲ ਸਿਕੰਦਰ ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ। ਉਹ ਕਿਸੀ ਪਛਾਣ ਦੇ ਮੋਹਤਾਜ ਨਹੀਂ ਹਨ। ਅੱਜ ਵੀ ਇਸ ਜੋੜੀ ਦੇ ਗੀਤਾਂ ਨੂੰ ਪ੍ਰਸ਼ੰਸ਼ਕ ਸੁਣਨਾ ਪਸੰਦ ਕਰਦੇ ਹਨ। ਸਰਦੂਲ ਸਿਕੰਦਰ ਭਲੇ ਹੀ ਦੁਨੀਆ ਵਿੱਚ ਨਹੀਂ ਹਨ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਜ਼ਿੰਦਾ ਰਹੇਗੀ। ਇਸ ਵਿਚਕਾਰ ਅਮਰ ਨੂਰੀ ਮਰਹੂਮ ਗਾਇਕ ਦੀਆਂ ਯਾਦਾਂ ਨੂੰ ਅਕਸਰ ਪ੍ਰਸ਼ੰਸ਼ਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਦੱਸ ਦੇਈਏ ਕਿ ਅੱਜ ਇਸ ਜੋੜੀ ਦੇ ਵਿਆਹ ਦੀ ਵਰ੍ਹੇਗੰਢ ਹੈ। ਜਿਸ ਤੇ ਗਾਇਕਾ ਵੱਲੋਂ ਵਿਆਹ ਦਾ ਵੀਡੀਓ ਸਾਂਝਾ ਕੀਤਾ ਗਿਆ ਹੈ।
View this post on Instagram
ਅਮਰ ਨੂਰੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਵਿਆਹ ਦੀਆਂ ਤਸਵੀਰਾਂ ਦਾ ਛੋਟਾ ਜਿਹਾ ਵੀਡੀਓ ਕਲਿੱਪ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਮਿਸ ਯੂ ਮੇਰੀ ਜਾਨ ਅੱਜ ਦੇ ਦਿਨ 30 ਜਨਵਰੀ ਨੂੰ ਆਪਣਾ ਵਿਆਹ ਹੋਇਆ ਸੀ...1993 ਵਿੱਚ ਲਵ ਯੂ ਹਰ ਜਨਮ ਵਿੱਚ ਇੰਤਜ਼ਾਰ ਕਰਾਂਗੀ ਤੁਹਾਡਾ... ✨✨❤️🌹...
View this post on Instagram
ਜਾਣਕਾਰੀ ਲਈ ਦੱਸ ਦੇਈਏ ਕਿ ਦੋਵਾਂ ਦੀ ਪਹਿਲੀ ਮੁਲਾਕਾਤ ਇੱਕ ਵਿਆਹ ‘ਚ ਅਖਾੜੇ ਦੌਰਾਨ ਹੋਈ ਸੀ। ਇਸ ਤੋਂ ਬਾਅਦ ਉਹਨਾਂ ਨੇ ਸਰਦੂਲ ਸਿਕੰਦਰ ਨਾਲ ਕਈ ਅਖਾੜੇ ਲਗਾਏ। ਉਹਨਾਂ ਦੀ ਜੋੜੀ ਲੋਕਾਂ ਨੂੰ ਏਨੀਂ ਪਸੰਦ ਆਈ ਕਿ ਅਸਲ ਜ਼ਿੰਦਗੀ ਵਿੱਚ ਵੀ ਉਹਨਾਂ ਦੀ ਜੋੜੀ ਬਣ ਗਈ। ਅਮਰ ਨੂਰੀ ਦੀ ਸਰਦੂਲ ਸਿਕੰਦਰ ਨਾਲ ਲਵ ਮੈਰਿਜ ਹੋਈ ਸੀ। ਦੋਵਾਂ ਨੇ ਇਕੱਠੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ। ਅੱਜ ਵੀ ਇਸ ਮਸ਼ਹੂਰ ਜੋੜੀ ਦੇ ਗੀਤਾਂ ਨੂੰ ਪ੍ਰਸ਼ੰਸ਼ਕ ਬੇਹੱਦ ਉਤਸ਼ਾਹ ਨਾਲ ਸੁਣਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amar Noorie, Entertainment, Entertainment news, Pollywood, Punjabi singer, Sardool sikandar, Singer