ਕਿਸਾਨੀ ਅੰਦੋਲਨ ਬਾਰੇ ਖੁੱਲ ਕੇ ਬੋਲੇ ਬੱਬੂ ਮਾਨ, ਪੋਸਟ ਸਾਂਝੀ ਕਰ ਕੱਢੀ ਭੜਾਸ 

ਕਿਸਾਨੀ ਅੰਦੋਲਨ ਬਾਰੇ ਖੁੱਲ ਕੇ ਬੋਲੇ ਬੱਬੂ ਮਾਨ, ਪੋਸਟ ਸਾਂਝੀ ਕਰ ਕੱਢੀ ਭੜਾਸ 

  • Share this:
ਪੰਜਾਬੀ  ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੂੰ ਹਰ ਕੋਈ ਜਾਣਦਾ ਹੈ। ਆਪਣੇ ਸੋਸ਼ਲ ਮੀਡੀਆ 'ਤੇ ਉਹ ਆਪਣੇ ਦਰਸ਼ਕਾਂ ਨਾਲ ਹਰ ਚੀਜ ਸਾਂਝੀ ਕਰਦੇ ਹਨ। ਭਾਵੇਂ ਗੱਲ ਕਰੀਏ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਜਾਂ ਉਨ੍ਹਾਂ ਦੇ ਕਰੀਅਰ ਦੀ ਉਹ ਦਰਸ਼ਕਾਂ ਨਾਲ ਅਕਸਰ ਆਪਣੇ ਭਾਵ ਸਾਂਝੇ ਕਰਦੇ ਰਹਿੰਦੇ ਹਨ।
ਬੱਬੂ ਮਾਨ ਅਕਸਰ ਕਿਸਾਨੀ ਅੰਦੋਲਨਾਂ ਵਿਚ ਵੇਖੇ ਜਾਂਦੇ ਹਨ ਤੇ ਉਹ ਆਪਣਾ ਪੂਰਾ ਸਮਰਥਨ ਕਿਸਾਨਾਂ ਨੂੰ ਦਿੰਦੇ ਹਨ, ਜਿਸ ਤੋਂ ਅਸੀਂ ਚੰਗੀ ਤਰ੍ਹਾਂ ਜਾਣੂ ਹਾਂ।

ਹਾਲ ਹੀ ਵਿਚ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਆਪਣੇ ਭਾਵ ਪ੍ਰਗਟ ਕੀਤੇ ਹਨ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿਚ ਲਿਖਿਆ ਹੈ ''ਚਿੱਟੇ, ਪੀਲੇ, ਨੀਲੇ ਲੜਨ ਨੂੰ ਤਿਆਰ ਹੋ ਗਏ, ਵੋਟਾਂ ਦੂਰ ਐਂ, ਪਹਿਲਾਂ ਹੀ ਪੱਬਾਂ ਭਾਰ ਹੋ ਗਏ।'' ਇਸ ਤੋਂ ਅਸੀਂ ਸਮਝਦੇ ਹਾਂ ਕਿ ਉਨ੍ਹਾਂ ਨੇ ਸਿੱਧਾ-ਸਿੱਧਾ ਸਰਕਾਰਾਂ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਚੋਣਾਂ ਨੇੜੇ ਆ ਚੁੱਕੀਆਂ ਹਨ ਅਤੇ ਸਰਕਾਰਾਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਆਪਣਾ-ਆਪਣਾ ਪ੍ਰਚਾਰ ਕਰਨ ਨੂੰ ਤਿਆਰ ਹਨ। ਦੂਜੇ ਪਾਸੇ ਕਿਸਾਨੀ ਅੰਦੋਲਨ ਚਲ ਰਿਹਾ ਹੈ, ਜਿਸ ਨੇ ਸਰਕਾਰਾਂ ਨੂੰ ਵਖ਼ਤ ਪਾਇਆ ਹੋਇਆ ਹੈ। ਇਨ੍ਹਾਂ ਗੱਲਾਂ ਵਿਚਕਾਰ ਬੱਬੂ ਮਾਨ ਨੇ ਇਹ ਪੋਸਟ ਸਾਂਝੀ ਕਰਕੇ ਸਰਕਾਰ 'ਤੇ ਇਕ ਤੰਜ ਕੱਸਿਆ ਹੈ।
View this post on Instagram


A post shared by Babbu Maan (@babbumaaninsta)


ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਬੱਬੂ ਮਾਨ ਦਾ ਹਾਲ ਹੀ ਵਿਚ ਗੀਤ 'RAT RACE' ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਨੇ ਬਹੁਤ ਹੀ ਜ਼ਿਆਦਾ ਪਿਆਰ ਦਿੱਤਾ ਤੇ ਕਿਸਾਨਾਂ ਦੇ ਨਾਲ ਮੋਢੇ ਤੇ ਮੋਢਾ ਜੋੜ ਕੇ ਖੜੇ ਹਨ।
Published by:Ashish Sharma
First published: