Taarak Mehta Ka Ooltah Chashmah: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ 'ਬਾਪੂਜੀ' ਅਤੇ 'ਚੰਪਕਲਾਲ', 'ਚੰਪਕ ਚਾਚਾ' ਦੇ ਮਸ਼ਹੂਰ ਅਦਾਕਾਰ ਅਮਿਤ ਭੱਟ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ 'ਚ ਅਦਾਕਾਰ ਨੇ ਸੈੱਟ 'ਤੇ ਖੁਦ ਨੂੰ ਜ਼ਖਮੀ ਕਰ ਲਿਆ ਸੀ। ਅਜਿਹੇ 'ਚ ਡਾਕਟਰਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਅਜਿਹੇ 'ਚ ਉਹ ਸ਼ੋਅ ਦੀ ਸ਼ੂਟਿੰਗ ਨਹੀਂ ਕਰ ਪਾ ਰਹੇ ਹਨ। ਇਸ ਕਾਰਨ ਕਈ ਦਿਨਾਂ ਤੱਕ ਸਭ ਦੇ ਚਹੇਤੇ ਚੰਪਕ ਲਾਲ ਟੀਵੀ ਉੱਤੇ ਦਿਖਾਈ ਨਹੀਂ ਦੇਣਗੇ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਸ਼ੋਅ ਦੇ ਨਜ਼ਦੀਕੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਹਾਲ ਹੀ ਵਿੱਚ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਸੈੱਟ 'ਤੇ ਇੱਕ ਸੀਨ ਕਰਦੇ ਸਮੇਂ ਅਮਿਤ ਭੱਟ ਨੂੰ ਭੱਜਣਾ ਪਿਆ, ਅਭਿਨੇਤਾ ਨੇ ਸੀਨ ਕਰਦੇ ਸਮੇਂ ਆਪਣਾ ਸੰਤੁਲਨ ਗੁਆ ਦਿੱਤਾ, ਜਿਸ ਕਾਰਨ ਉਹ ਡਿੱਗ ਪਏ ਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਡਾਕਟਰਾਂ ਨੇ ਅਦਾਰਾਕ ਅਮਿਤ ਭੱਟ ਨੂੰ ਬੈੱਡ ਰੈਸਟ ਦੀ ਸਲਾਹ ਦਿੱਤੀ। ਅਦਾਕਾਰ ਫਿਲਹਾਲ ਸ਼ੋਅ ਦੀ ਸ਼ੂਟਿੰਗ ਨਹੀਂ ਕਰ ਰਹੇ ਹਨ ਅਤੇ ਨਿਰਮਾਤਾ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੀ ਟੀਮ ਇਕ ਵੱਡੇ ਪਰਿਵਾਰ ਵਾਂਗ ਹੈ ਅਤੇ ਉਹ ਸਾਰੇ ਚਾਹੁੰਦੇ ਹਨ ਕਿ ਅਮਿਤ ਭੱਟ ਜਲਦੀ ਤੋਂ ਜਲਦੀ ਠੀਕ ਹੋ ਕੇ ਸੈੱਟ 'ਤੇ ਵਾਪਸ ਆਉਣ।
ਇਸ ਸ਼ੋਅ ਦੀ ਸ਼ੁਰੂਆਤ ਸਾਲ 2008 ਵਿੱਚ ਹੋਈ ਸੀ।'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਭਾਰਤੀ ਟੈਲੀਵਿਜ਼ਨ ਦੇ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਸ਼ੋਅ ਵਿੱਚੋਂ ਇੱਕ ਹੈ। ਇਸ ਸ਼ੋਅ ਦੀ ਸਫਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 14 ਸਾਲ ਲਗਾਤਾਰ ਬਿਨਾ ਰੁੱਕੇ ਚੱਲ ਰਹੇ ਇਸ ਸ਼ੋਅ ਨੂੰ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਸਿਟਕਾਮ ਸ਼ੋਅ ਵੱਜੋਂ ਦਰਜ ਕੀਤਾ ਗਿਆ ਹੈ। ਇਸ ਸ਼ੋਅ ਦੇ ਸਾਰੇ ਕਿਰਦਾਰਾਂ ਨੂੰ ਦੁਨੀਆ ਭਰ ਦੇ ਲੱਖਾਂ ਲੋਕ ਪਸੰਦ ਕਰਦੇ ਹਨ। ਅਮਿਤ ਭੱਟ ਉਰਫ਼ ਚੰਪਕ ਚਾਚਾ ਸ਼ੋਅ ਦੇ ਸਭ ਤੋਂ ਪਿਆਰੇ ਕਿਰਦਾਰਾਂ ਵਿੱਚੋਂ ਇੱਕ ਹਨ ਅਤੇ ਉਸ ਦੀ ਆਨ-ਸਕਰੀਨ ਜੇਠਾਲਾਲ ਉਰਫ਼ ਦਿਲੀਪ ਜੋਸ਼ੀ ਨਾਲ ਉਸ ਦੀ ਸਾਂਝ ਸਭ ਨੂੰ ਪਸੰਦ ਹੈ। ਹਾਲਾਂਕਿ, ਬਹੁਤ ਘੱਟ ਲੋਕ ਜਾਣਦੇ ਹਨ ਕਿ ਅਮਿਤ ਭੱਟ ਅਸਲ ਜ਼ਿੰਦਗੀ ਵਿੱਚ ਆਪਣੇ ਆਨ-ਸਕਰੀਨ ਬੇਟੇ ਦਿਲੀਪ ਜੋਸ਼ੀ ਤੋਂ ਛੋਟੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, TV show