Home /News /entertainment /

Bharti Singh-Sonu Sood: ਭਾਰਤੀ ਸਿੰਘ- ਸੋਨੂੰ ਸੂਦ ਨੇ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਤੇ ਜਤਾਇਆ ਦੁੱਖ, ਕਹੀ ਇਹ ਗੱਲ

Bharti Singh-Sonu Sood On Raju Srivastav Death: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastava) ਦਾ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਕਮੇਡੀਅਨ ਨੇ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਆਖਰੀ ਸਾਹ ਲਿਆ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਨਾਲ ਨਾ ਸਿਰਫ ਬਾਲੀਵੁੱਡ ਸਗੋਂ ਟੈਲੀਵਿਜ਼ਨ ਇੰਡਸਟਰੀ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬੀ ਸਿੰਗਰ ਹੰਸ ਰਾਜ ਹੰਸ ਤੋਂ ਬਾਅਦ ਕਾਮੇਡੀਅਨ ਭਾਰਤੀ ਸਿੰਘ (Bharti Singh) ਅਤੇ ਅਦਾਕਾਰ ਸੋਨੂੰ ਸੂਦ (Sonu Sood) ਵੱਲੋਂ ਵੀ ਦੁੱਖ ਜਤਾਇਆ ਗਿਆ ਹੈ।

ਹੋਰ ਪੜ੍ਹੋ ...
  • Share this:

Bharti singh

ਜਾਣਕਾਰੀ ਲਈ ਦੱਸ ਦੇਈਏ ਕਿ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਬਾਰੇ ਉਨ੍ਹਾਂ ਦੇ ਪਰਿਵਾਰ ਨੇ ਪੁਸ਼ਟੀ ਕੀਤੀ ਹੈ। ਕਾਮੇਡੀਅਨ ਦਾ 41 ਦਿਨਾਂ ਤੋਂ ਏਮਜ਼ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਇਹ ਦੁੱਖਦ ਖਬਰ ਨੂੰ ਸੁਣ ਕੇ ਉੱਤਰ ਪ੍ਰਦੇਸ਼ ਦੇ ਰੈਜ਼ੀਡੈਂਟ ਕਮਿਸ਼ਨਰ ਰਿਗਜਿਅਨ ਸੈਂਪਲ ਹਸਪਤਾਲ ਪਹੁੰਚ ਰਹੇ ਹਨ। ਇਸ ਦੌਰਾਨ ਪਰਿਵਾਰ ਦੀ ਹਰ ਸਹੂਲਤ ਲਈ ਉੱਤਰ ਪ੍ਰਦੇਸ਼ ਸਰਕਾਰ ਕਰ ਰਹੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਵੀ ਕਾਮੇਡੀਅਨ ਦੇ ਦਿਹਾਂਤ ਦੀ ਸੂਚਨਾ ਦੇ ਦਿੱਤੀ ਗਈ ਹੈ।

ਕਾਬਿਲੇਗੌਰ ਹੈ ਕਿ ਰਾਜੂ ਸ਼੍ਰੀਵਾਸਤਵ ਨੇ ਸਟੈਂਡ-ਅੱਪ ਕਾਮੇਡੀਅਨ ਹੋਣ ਦੇ ਨਾਲ-ਨਾਲ ਕਈ ਟੀਵੀ ਸ਼ੋਅਜ ਦਾ ਹਿੱਸਾ ਵੀ ਬਣੇ। ਇਸ ਤੋਂ ਇਲਾਵਾ ਕਾਮੇਡੀਅਨ ਨੂੰ ਕਈ ਫਿਲਮਾਂ ਵਿੱਚ ਵੀ ਦੇਖਿਆ ਗਿਆ। ਉਹ ਹਿੰਦੀ ਫਿਲਮਾਂ ਜਿਵੇਂ ਕਿ "ਮੈਨੇ ਪਿਆਰ ਕੀਆ", "ਬਾਜ਼ੀਗਰ", "ਬੰਬੇ ਟੂ ਗੋਆ" (ਰੀਮੇਕ) ਅਤੇ "ਆਮਦਨੀ ਅਠਨੀ ਖਰਚਾ ਰੁਪਈਆ" ਵਿੱਚ ਨਜ਼ਰ ਆਏ। ਉਹ "ਬਿੱਗ ਬੌਸ" ਸੀਜ਼ਨ 3 ਦੇ ਪ੍ਰਤੀਯੋਗੀਆਂ ਵਿੱਚੋਂ ਇੱਕ ਸੀ। ਉਹ ਉੱਤਰ ਪ੍ਰਦੇਸ਼ ਫਿਲਮ ਵਿਕਾਸ ਕੌਂਸਲ ਦੇ ਚੇਅਰਮੈਨ ਵੀ ਸਨ। ਕਲਾਕਾਰ ਦਾ 58 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਜਾਣਾ ਸਿਨੇਮਾ ਜਗਤ ਲਈ ਬਹੁਤ ਦੁੱਖਦ ਖਬਰ ਹੈ।

Published by:Rupinder Kaur Sabherwal
First published:

Tags: Bharti Singh, Bollywood, Comedian, Entertainment, Entertainment news, Pollywood