HOME » NEWS » Films

ਬਾਲੀਵੁੱਡ ਅਦਾਕਾਰ ਸ਼ੁਸ਼ਾਂਤ ਸਿੰਘ ਦੀ ਮੌਤ 'ਤੇ ਪੀਐਮ ਮੋਦੀ, ਸੀਐਮ ਅਮਰਿੰਦਰ ਸਮੇਤ ਬਾਲੀਵੁੱਡ ਵੱਲੋਂ ਦੁੱਖ ਦਾ ਪ੍ਰਗਟਾਵਾ

News18 Punjabi | News18 Punjab
Updated: June 14, 2020, 5:50 PM IST
share image
ਬਾਲੀਵੁੱਡ ਅਦਾਕਾਰ ਸ਼ੁਸ਼ਾਂਤ ਸਿੰਘ ਦੀ ਮੌਤ 'ਤੇ ਪੀਐਮ ਮੋਦੀ, ਸੀਐਮ ਅਮਰਿੰਦਰ ਸਮੇਤ ਬਾਲੀਵੁੱਡ ਵੱਲੋਂ ਦੁੱਖ ਦਾ ਪ੍ਰਗਟਾਵਾ
ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ 'ਤੇ ਫਿਰ ਟੁੱਟਿਆ ਦੁਖਾਂ ਦਾ ਪਹਾੜ, ਹੁਣ ਸਦਮੇ 'ਚ ਭਰਜਾਈ ਨੇ ਤੋੜਿਆ ਦਮ

  • Share this:
  • Facebook share img
  • Twitter share img
  • Linkedin share img
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਮੁੰਬਈ ਸਥਿਤ ਘਰ ਵਿਚ ਆਤਮ ਹੱਤਿਆ ਕਰ ਲਈ ਹੈ। ਉਹ ਬਿਹਾਰ ਦੇ ਪੂਰਨਿਆ ਦੇ ਰਹਿਣ ਵਾਲੇ ਸਨ। ਇਹ ਖਬਰ ਆਉਂਦਿਆਂ ਹੀ ਦੇਸ਼ ਭਰ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ। ਸੁਸ਼ਾਂਤ ਦੀ ਲਾਸ਼ ਮੁੰਬਈ ਦੇ ਬਾਂਦਰਾ ਵਿੱਚ ਉਸ ਦੇ ਘਰ ਵਿੱਚ ਲਟਕਦੀ ਮਿਲੀ ਸੀ। ਪੁਲਿਸ ਵੱਲੋਂ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ 34 ਸਾਲਾ ਸੁਸ਼ਾਂਤ ਸਿੰਘ ਰਾਜਪੂਤ ਕਾਫੀ ਸਮੇਂ ਤੋਂ ਡਿਪਰੈਸ਼ਨ ਵਿੱਚ ਸੀ। ਇਸ ਮੌਕੇ ਪੀਐਮ ਮੋਦੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਬਾਲੀਵੁੱਡ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ।

ਪੀਐਮ ਮੋਦੀ ਨੇ ਦੁਖ ਪ੍ਰਗਟ ਕੀਤਾਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ ਕਿ, 'ਸੁਸ਼ਾਂਤ ਸਿੰਘ ਰਾਜਪੂਤ ... ਇਕ ਨੌਜਵਾਨ ਅਦਾਕਾਰ ਜਿਸਨੇ ਬਹੁਤ ਜਲਦੀ ਹੀ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਉਸਨੇ ਟੀ ਵੀ ਅਤੇ ਫਿਲਮਾਂ ਵਿਚ ਕੰਮ ਕੀਤਾ। ਮਨੋਰੰਜਨ ਦੀ ਦੁਨੀਆ ਵਿਚ ਉਸਦੀ ਚੜ੍ਹਤ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਿਤ ਕੀਤਾ। ਮੇਰੀ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹੈ। ਓਮ ਸ਼ਾਂਤੀ।

ਪੰਜਾਬ ਦੇ ਮੁੱਖ ਮੰਤਰੀ ਨੇ ਵੀ ਟਵਿਟ ਰਾਹੀਂ ਦੁੱਖ ਦਾ ਪ੍ਰਗਟਾਵਾ ਕੀਤਾ

ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਉਤੇ ਦੁਖ ਪ੍ਰਗਟ ਕੀਤਾਅਦਾਕਾਰ ਅਜੇ ਦੇਵਗਨ ਨੇ ਵੀ ਸ਼ੋਕ ਪ੍ਰਗਟ ਕੀਤਾਪ੍ਰਵਾਸੀਆਂ ਦੀ ਮਦਦ ਕਰਨ ਵਾਲੇ ਅਦਾਕਾਰ ਸੋਨੂੰ ਸੂਦ ਨੇ ਸੁਸ਼ਾਂਤ ਸਿੰਘ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾਅਦਾਕਾਰ ਵਿਕੀ ਕੌਸ਼ਲ ਨੇ ਲਿਖਿਆ ਉਨ੍ਹਾਂ ਕੋਲ ਕਹਿਣ ਨੂੰ ਕੋਈ ਸ਼ਬਦ ਨਹੀ...

 ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ

First published: June 14, 2020, 5:50 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading