
ਸਤਿਆਰਾਜ 'ਕਟੱਪਾ' ਦੇ ਨਾਂ ਨਾਲ ਜਾਣੇ ਜਾਂਦੇ ਹਨ। (ਫਾਇਲ ਫੋਟੋ)
ਬਾਹੂਬਲੀ (Baahubali) ਦੇ 'ਕਟੱਪਾ (Katappa)' ਦੇ ਨਾਂ ਨਾਲ ਘਰ-ਘਰ ਆਪਣੀ ਖਾਸ ਪਛਾਣ ਬਣਾਉਣ ਵਾਲੇ ਸਾਊਥ ਦੇ ਦਿੱਗਜ ਅਦਾਕਾਰ ਸਤਿਆਰਾਜ (Sathyaraj) ਨੂੰ ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਚੇਨਈ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਸਤਿਆਰਾਜ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਖਿਲਾਫ ਜੰਗ ਲੜ ਰਹੇ ਹਨ। ਉਨ੍ਹਾਂ ਨੇ ਕੋਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਆਪਣੇ ਆਪ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਸੀ, ਪਰ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਤੁਰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 'ਕਟੱਪਾ' ਦੇ ਬੀਮਾਰ ਹੋਣ ਅਤੇ ਹਸਪਤਾਲ 'ਚ ਭਰਤੀ ਹੋਣ ਦੀ ਖਬਰ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।
'ਕਟੱਪਾ' ਦੇ ਸਿਹਤ ਅਪਡੇਟ ਦੀ ਉਡੀਕ
'ਕਟੱਪਾ' ਯਾਨੀ ਸਤਿਆਰਾਜ (Baahubali Katappa aka Sathyaraj) ਦੀ ਸਿਹਤ ਹੁਣ ਕਿਵੇਂ ਹੈ, ਇਸ ਬਾਰੇ ਅਜੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਰਿਪੋਰਟਾਂ ਮੁਤਾਬਕ ਗੰਭੀਰ ਲੱਛਣ ਦਿਖਾਈ ਦੇਣ ਤੋਂ ਬਾਅਦ ਉਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਉਸ ਦਾ ਇਲਾਜ ਕਰ ਰਹੀ ਹੈ। ਪ੍ਰਸ਼ੰਸਕ 67 ਸਾਲਾ ਸਤਿਆਰਾਜ ਦੀ ਸਿਹਤਯਾਬੀ ਲਈ ਦੁਆ ਕਰ ਰਹੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।