Home /News /entertainment /

Diwali 2021: ਅਮਿਤਾਭ ਬੱਚਨ ਨੇ ਫ਼ੈਨਜ਼ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ 

Diwali 2021: ਅਮਿਤਾਭ ਬੱਚਨ ਨੇ ਫ਼ੈਨਜ਼ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ 

Diwali 2021: ਅਮਿਤਾਭ ਬੱਚਨ ਨੇ ਫ਼ੈਨਜ਼ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ 

Diwali 2021: ਅਮਿਤਾਭ ਬੱਚਨ ਨੇ ਫ਼ੈਨਜ਼ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ 

ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਪਤਨੀ ਜਯਾ ਬੱਚਨ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਅਦਾਕਾਰਾ ਭੂਮੀ ਪੇਡਨੇਕਰ ਨੇ ਵੀ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਪ੍ਰਸ਼ੰਸਕਾਂ ਲਈ ਸੰਦੇਸ਼ ਵੀ ਦਿੱਤਾ ਹੈ।

ਹੋਰ ਪੜ੍ਹੋ ...
  • Share this:

    Diwali 2021: ਅੱਜ ਦੀਵਾਲੀ ਦਾ ਤਿਉਹਾਰ ਹੈ। ਪੂਰਾ ਦੇਸ਼ ਇਸ ਤਿਉਹਾਰ ਨੂੰ ਧੂਮ-ਧਾਮ ਨਾਲ ਮਨਾ ਰਿਹਾ ਹੈ। ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਪਤਨੀ ਜਯਾ ਬੱਚਨ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਅਦਾਕਾਰਾ ਭੂਮੀ ਪੇਡਨੇਕਰ ਨੇ ਵੀ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਪ੍ਰਸ਼ੰਸਕਾਂ ਲਈ ਸੰਦੇਸ਼ ਵੀ ਦਿੱਤਾ ਹੈ।


    ਅਮਿਤਾਭ ਬੱਚਨ ਨੇ ਇੰਸਟਾਗ੍ਰਾਮ 'ਤੇ ਆਪਣੀ ਬਲੈਕ ਐਂਡ ਵ੍ਹਾਈਟ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਜਯਾ ਬੱਚਨ ਵੀ ਹੈ। ਅਮਿਤਾਭ ਬੱਚਨ ਆਪਣੇ ਹੱਥ 'ਚ ਸਪਾਰਕਲਰ ਫੜ ਕੇ ਜਲ ਰਹੇ ਹਨ ਜਦਕਿ ਜਯਾ ਨੇ ਬਿਗ ਬੀ ਦਾ ਹੱਥ ਫੜਿਆ ਹੋਇਆ ਹੈ। ਇਸ ਦੌਰਾਨ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਤਸਵੀਰ ਸ਼ੇਅਰ ਕਰਦੇ ਹੋਏ ਬਿੱਗ ਬੀ ਨੇ ਲਿਖਿਆ, ''ਦੀਵਾਲੀ ਮੁਬਾਰਕ।'' ਉਨ੍ਹਾਂ ਨੇ ਦਿਲ ਅਤੇ ਝੰਡੇ ਵਾਲੇ ਇਮੋਜੀ ਦੀ ਵਰਤੋਂ ਵੀ ਕੀਤੀ ਹੈ।

    ਭੂਮੀ ਪੇਡਨੇਕਰ ਨੇ ਆਪਣੀ ਇੰਸਟਾ ਸਟੋਰੀ 'ਤੇ ਸਟਿੱਕਰ ਦੇ ਨਾਲ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਲੋਕਾਂ ਨੂੰ ਈਕੋ ਫਰੈਂਡਲੀ ਦੀਵਾਲੀ ਮਨਾਉਣ ਲਈ ਕਿਹਾ। ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ 'ਚ ਲਿਖਿਆ, ''ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦੀਵਾਲੀ ਦੀਆਂ ਮੁਬਾਰਕਾਂ। ਇਹ ਨਵਾਂ ਸਾਲ ਧਰਤੀ ਲਈ ਪਿਆਰ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜ਼ਿੰਮੇਵਾਰੀ ਨਾਲ ਸ਼ੁਰੂ ਹੋਵੇ। ਈਕੋ ਫਰੈਂਡਲੀ ਦੀਵਾਲੀ ਦੀਆਂ ਮੁਬਾਰਕਾਂ।"

    ਇਸ ਤੋਂ ਪਹਿਲਾਂ ਭੂਮੀ ਪੇਡਨੇਕਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਸੀ। ਇਸ ਵੀਡੀਓ 'ਚ ਉਹ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਦੱਸ ਰਹੀ ਹੈ ਅਤੇ ਲੋਕਾਂ ਨੂੰ ਆਉਣ ਵਾਲੀ ਪੀੜ੍ਹੀ ਲਈ ਵਾਤਾਵਰਣ ਬਚਾਉਣ ਦੀ ਅਪੀਲ ਕਰਦੀ ਨਜ਼ਰ ਆ ਰਹੀ ਹੈ। ਉਹ ਸੰਯੁਕਤ ਰਾਸ਼ਟਰ ਦੀ ਇੱਕ ਮੁਹਿੰਮ ਨਾਲ ਜੁੜੀ ਹੋਈ ਹੈ।

    ਭੂਮੀ ਪੇਡਨੇਕਰ ਫਿਲਮ 'ਬਧਾਈ ਦੋ' 'ਚ ਰਾਜਕੁਮਾਰ ਰਾਓ ਦੇ ਨਾਲ ਨਜ਼ਰ ਆਵੇਗੀ। ਇਹ ਫਿਲਮ ਅਗਲੇ ਸਾਲ ਗਣਤੰਤਰ ਦਿਵਸ ਦੇ ਮੌਕੇ 'ਤੇ ਰਿਲੀਜ਼ ਹੋਵੇਗੀ। ਰਾਜਕੁਮਾਰ ਰਾਓ ਅਤੇ ਭੂਮੀ ਪੇਡਨੇਕਰ ਦੀ ਜੋੜੀ ਫਿਲਮ 'ਬਧਾਈ ਦੋ' ਤੋਂ ਪਹਿਲੀ ਵਾਰ ਸਿਲਵਰ ਸਕ੍ਰੀਨ 'ਤੇ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਤੋਂ ਇਲਾਵਾ ਰਾਜਕੁਮਾਰ ਰਾਓ ਅਤੇ ਭੂਮੀ ਪੇਡਨੇਕਰ ਦੀ ਜੋੜੀ ਅਨੁਭਵ ਸਿਨਹਾ ਦੇ ਨਿਰਦੇਸ਼ਨ 'ਚ ਬਣਨ ਜਾ ਰਹੀ ਫਿਲਮ 'ਭੀੜ' 'ਚ ਵੀ ਕੰਮ ਕਰ ਰਹੀ ਹੈ।

    Published by:Amelia Punjabi
    First published:

    Tags: Amitabh Bachchan, Bollywood, Bollywood actress, Diwali 2021, Entertainment news, Festival, Instagram, Social media